63.5 F
New York, US
September 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

5 ਕਿੱਲੋ ਹੈਰੋਇਨ ਸਣੇ 7 ਗ੍ਰਿਫਤਾਰ; ਤਸਕਰਾਂ ’ਚ ਅਫਗਾਨਿਕ ਨਾਗਰਿਕ ਤੇ ਨਾਬਾਲਗ ਵੀ ਸ਼ਾਮਲ

ਅੰਮ੍ਰਿਤਸਰ-  ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਅਪਰਸ਼ੇਨ ਵਿੱਚ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਜਿਸ ਤਹਿਤ ਇੱਕ ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਨਾਂ ਦੇ ਕੋਲੇ 10 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਦੋ ਸਬ-ਮਸ਼ੀਨ ਗਨ ਸ਼ਾਮਿਲ ਹਨ । ਇਸ ਤੋਂ ਇਲਾਵਾ 5.048 ਕਿਲੋਗ੍ਰਾਮ ਹੈਰੋਇਨ ਅਤੇ 30.38 ਲੱਖ ਰੁਪਏ ਹਵਾਲਾ ਮਨੀ ਸ਼ਾਮਲ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।

ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਏ ਸਨ। ਉਹ ਤਸਕਰੀ ਰਾਹੀ ਗੈਰ ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਇਹਨਾਂ ਨੂੰ ਅਗਾਂਹ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ। ਇਸ ਨੈੱਟਵਰਕ ਨੇ ਵੱਖ-ਵੱਖ ਥਾਵਾਂ ‘ਤੇ ਵਿੱਤੀ ਲੈਣ-ਦੇਣ ਲਈ ਹਵਾਲਾ ਚੈਨਲਾਂ ਦੀ ਵੀ ਵਰਤੋਂ ਕੀਤੀ। ਇਸ ਸਬੰਧ ਵਿੱਚ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਵਿਦੇਸ਼ੀ-ਅਧਾਰਤ ਨੈੱਟਵਰਕ ਨਾਲ ਜੁੜੇ ਵਾਧੂ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਹਨਾਂ ਆਖਿਆ ਕਿ ਪੰਜਾਬ ਪੁਲੀਸ ਨਸ਼ੀਲੇ ਪਦਾਰਥਾਂ ਦੀ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਹਵਾਲਾ ਕਾਰਵਾਈਆਂ ਅਤੇ ਸੰਗਠਿਤ ਅਪਰਾਧ ਰੋਕਣ ਵਾਸਤੇ ਜ਼ੀਰੋ-ਸਹਿਣਸ਼ੀਲਤਾ ਨੀਤੀ ਹੇਠ ਕੰਮ ਕਰ ਰਹੀ ਹੈ ।

Related posts

ਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਰਾਜ ਸਭਾ ਮੈਂਬਰ Raghav Chadha ਆਊਟ

On Punjab

ਗ਼ੈਰ-ਪਰਵਾਸੀਆਂ ਲਈ 8 ਸਾਲ ਦੀ ਨਾਗਰਿਕਤਾ ਸਬੰਧੀ ਬਿੱਲ ਪੇਸ਼ ਕਰਨਗੇ ਬਾਇਡਨਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ ‘ਚ ਦੇਸ਼ ‘ਚ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲਗਪਗ ਇਕ ਕਰੋੜ 10 ਲੱਖ ਲੋਕਾਂ ਨੰੂ ਅੱਠ ਸਾਲ ਲਈ ਨਾਗਰਿਕਤਾ ਦੇਣ ਦੀ ਵਿਵਸਥਾ ਹੋਵੇਗੀ। ਇਹ ਇਮੀਗ੍ਰੇਸ਼ਨ ਬਿੱਲ ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਸਬੰਧੀ ਸਖ਼ਤ ਨੀਤੀਆਂ ਤੋਂ ਉਲਟ ਹੋਵੇਗੀ। ਬਿੱਲ ਦੇ ਸਬੰਧ ‘ਚ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਬਾਇਡਨ ਦੇ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਇਹ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚ ਡੈਮੋਕ੍ਰੇਟਿਕ ਉਮੀਦਵਾਰ ਦੇ ਤੌਰ ‘ਤੇ ਬਾਈਡਨ ਨੇ ਇਮੀਗ੍ਰੇਸ਼ਨ ‘ਤੇ ਟਰੰਪ ਦੇ ਕਦਮਾਂ ਨੂੰ ਅਮਰੀਕੀ ਕਦਰਾਂ-ਕੀਮਤਾਂ ‘ਤੇ ਸਖ਼ਤ ਹਮਲਾ ਕਰਾਰ ਦਿੱਤਾ ਸੀ। ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਇਸ ਨੁਕਸਾਨ ਦੀ ਭਰਪਾਈ ਕਰਨਗੇ। ਇਸ ਬਿੱਲ ਤਹਿਤ ਇਕ ਜਨਵਰੀ 2021 ਤਕ ਅਮਰੀਕਾ ‘ਚ ਕਿਸੇ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲੋਕਾਂ ਦੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ ਤੇ ਜੇ ਉਹ ਟੈਕਸ ਜਮ੍ਹਾਂ ਕਰਵਾਉਂਦੇ ਹਨ ਤੇ ਹੋਰ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਦੇ ਹਨ ਤਾਂ ਉਨ੍ਹਾਂ ਲਈ ਪੰਜ ਸਾਲ ਦੇ ਅਸਥਾਈ ਕਾਨੂੰਨੀ ਦਰਜੇ ਦਾ ਰਸਤਾ ਪੱਕਾ ਹੋਵੇਗਾ ਜਾਂ ਉਨ੍ਹਾਂ ਨੂੰ ਗ੍ਰੀਨ ਗਾਰਡ ਮਿਲ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਤਿੰਨ ਹਬੋਰ ਸਾਲ ਲਈ ਨਾਗਰਿਕਤਾ ਮਿਲ ਸਕਦੀ ਹੈ। ਕਈ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ ‘ਤੇ ਰੋਕ ਸਮੇਤ ਇਮੀਗ੍ਰੇਸ਼ਨ ਸਬੰਧੀ ਟਰੰਪ ਦੇ ਕਦਮਾਂ ਨੂੰ ਪਲਟਣ ਲਈ ਬਾਇਡਨ ਵੱਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।

On Punjab

ਮੋਦੀ ਨੇ ਪੰਜਾਬ ਲਈ 1,600 ਕਰੋੜ ਦਾ ਰਾਹਤ ਪੈਕੇਜ ਐਲਾਨਿਆ

On Punjab