PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚੰਨੀ ਧੜੇ ਦਾ ਦੋ ਟੁੱਕ ਫ਼ੈਸਲਾ; ਸਾਨੂੰ ਕਮਜ਼ੋਰ ਲੀਡਰ ਨਹੀਂ ਚਾਹੀਦਾ

ਚੰਡੀਗੜ੍ਹ-  ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਦੀ ਸਮਾਪਤੀ ਤੋਂ ਪਹਿਲਾਂ ਚੰਨੀ ਧੜੇ ਨੇ ਦੋ ਟੁੱਕ ਲਫ਼ਜ਼ਾਂ ਵਿੱਚ ਕਿਹਾ ਕਿ ਸਾਨੂੰ ਕਮਜ਼ੋਰ ਲੀਡਰ ਨਹੀਂ ਚਾਹੀਦਾ। ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਇਹ ਮੀਟਿੰਗ ਕਰੀਬ ਦੋ ਘੰਟੇ ਚੱਲੀ। ਮੀਟਿੰਗ ਵਿੱਚ ਰਾਜਾ ਵੜਿੰਗ ਦੀ ਗੈਰ-ਹਾਜ਼ਰੀ ‘ਚ ਚੰਨੀ ਧੜੇ ਦੇ ਆਗੂਆਂ ਨੇ ਬਘੇਲ ਨੂੰ ਕਾਂਗਰਸ ਵਰਕਰਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਮੀਟਿੰਗ ਮਗਰੋਂ ਪੰਜਾਬ ਇੰਚਾਰਜ ਬਘੇਲ ਨੇ ਕਿਹਾ ਕਿ ਹਾਈਕਮਾਂਡ ਦੇ ਫ਼ੈਸਲੇ ‘ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ। ਦੂਜੇ ਪਾਸੇ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਟਿੰਗ ਮਗਰੋਂ ਸਾਫ਼ ਕਿਹਾ ਕਿ ਕਾਂਗਰਸ ਆਪਣੀ ਏਕਤਾ ਨਾਲ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਕਾਨੂੰਨ ਵਿਵਸਥਾ (ਲਾਅ ਐਂਡ ਆਰਡਰ) ਦੀ ਵਿਗੜ ਰਹੀ ਸਥਿਤੀ ਨੂੰ ਠੱਲ੍ਹ ਪਾ ਸਕਦੀ ਹੈ, ਬਸ਼ਰਤੇ ਲੀਡਰ ਕਮਜ਼ੋਰ ਨਾ ਹੋਵੇ।

ਰੰਧਾਵਾ ਨੇ ਕਿਹਾ ਕਿ ਕਾਂਗਰਸ ਨੂੰ ਠੋਕ ਕੇ ਬੋਲਣ ਵਾਲਾ ਲੀਡਰ ਚਾਹੀਦਾ ਹੈ ਅਤੇ ਸਾਨੂੰ ਕਮਜ਼ੋਰ ਲੀਡਰ ਨਹੀਂ ਚਾਹੀਦਾ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਇੰਚਾਰਜ ਨੂੰ ਵਰਕਰਾਂ ਦੀਆਂ ਭਾਵਨਾਵਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਮੁਤਾਬਕ ਮੀਟਿੰਗ ਵਿੱਚ ਖੁੱਲ੍ਹ ਕੇ ਗੱਲ ਕੀਤੀ ਗਈ ਹੈ ਅਤੇ ਕਈ ਵਾਰ ਪਾਰਟੀ ਨੂੰ ਆਪਣੇ ਫ਼ੈਸਲੇ ਵਾਪਸ ਵੀ ਲੈਣੇ ਪੈਂਦੇ ਹਨ।

ਰੰਧਾਵਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ 92 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਆਗੂ ਅਤੇ ਐੱਮ ਐੱਲ ਏ ਆਏ ਸਨ। ਭੂਪੇਸ਼ ਬਘੇਲ ਨੇ ਪੰਜਾਬ ਤੋਂ ਵਾਪਸ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਕਿ ਉਹ ਅੱਜ ਮਿਲੀ ਫ਼ੀਡਬੈਕ ਤੋਂ ਹਾਈਕਮਾਂਡ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦਾ ਕੋਈ ਵੀ ਆਗੂ ਨਾਰਾਜ਼ ਨਹੀਂ ਹੈ। ਅੱਜ ਦੀ ਇਸ ਮੀਟਿੰਗ ਵਿੱਚ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ, ਅਰੁਣਾ ਚੌਧਰੀ, ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ ਅਤੇ ਸੰਗਤ ਸਿੰਘ ਗਿਲਜ਼ੀਆਂ ਆਦਿ ਹਾਜ਼ਰ ਸਨ।

Related posts

Sonia-Gehlot Meet: ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਹੀਂ ਲੜਨਗੇ ਗਹਿਲੋਤ, ਕਿਹਾ- ਮੁੱਖ ਮੰਤਰੀ ਨਾ ਰਹਿਣ ਦਾ ਫੈਸਲਾ ਵੀ ਲੈਣਗੇ ਸੋਨੀਆ

On Punjab

WHO ਨੇ ਦਿੱਤੀ ਚੇਤਾਵਨੀ, ਕਿਹਾ- ਕੋਈ ਵੀ ਦੇਸ਼ ਗਲਤੀ ਨਾ ਕਰੇ

On Punjab

ਚੀਨ ਦੇ ਖ਼ਤਰਨਾਕ ਇਰਾਦੇ! ਸਰਹੱਦ ‘ਤੇ ਹਰਕਤਾਂ ਮੁੜ ਤੇਜ਼

On Punjab