83.43 F
New York, US
August 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਰੀਕੇ ਪੱਤਣ ਵਿੱਚ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਸਮਾਗਮ ਸ਼ੁਰੂ

ਚੰਡੀਗੜ੍ਹ-  ਹਰੀਕੇ ਪੱਤਣ (ਤਰਨ ਤਾਰਨ) ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ ’ਤੇ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ ਹਰੀਕੇ ਹੈੱਡ ਵਰਕਸ ਦੇ ਕੰਢੇ ਸ਼ੁਰੂ ਹੋ ਗਏ ਹਨ। ਸਮਾਗਮ ਦੀ ਸ਼ੁਰੂਆਤ ਮੌਕੇ ਸਿੰਘ ਸਾਹਿਬ ਜਥੇਦਾਰ ਵੱਲੋਂ ਅਰਦਾਸ ਕੀਤੀ ਗਈ ਅਤੇ ਮੁੱਖ ਵਾਕ ਹੁਕਮਨਾਮਾ ਲੈਣ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕਰ ਦਿੱਤੇ ਗਏ। ਇਸ ਧਾਰਮਿਕ ਇਕੱਠ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਉਹ ਪੀੜਤ ਪਰਿਵਾਰ ਪਹੁੰਚੇ ਹੋਏ ਹਨ, ਜਿਨ੍ਹਾਂ ਦੇ ਬੱਚੇ ਜਾਂ ਪਰਿਵਾਰਕ ਮੈਂਬਰ 80 ਅਤੇ 90 ਦੇ ਦਹਾਕੇ ਦੌਰਾਨ ਲਾਪਤਾ ਹੋ ਗਏ ਸਨ। ਇਹ ਪਰਿਵਾਰ ਆਪਣੇ ਲਾਪਤਾ ਹੋਏ ਜੀਆਂ ਦੀਆਂ ਤਸਵੀਰਾਂ ਹੱਥਾਂ ਵਿੱਚ ਫੜ ਕੇ ਬਹੁਤ ਹੀ ਭਾਵੁਕ ਮਾਹੌਲ ਵਿੱਚ ਇਨਸਾਫ਼ ਦੀ ਉਮੀਦ ਨਾਲ ਇੱਥੇ ਇਕੱਠੇ ਹੋਏ ਹਨ।

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਯਾਦ ਅਤੇ ਫ਼ਿਲਮ ‘ਸਤਲੁਜ’ ਦਾ ਵਿਵਾਦ- ਇਹ ਸਮਾਗਮ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਉਸ ਵੇਲੇ ਸੱਦਿਆ ਗਿਆ ਹੈ ਜਦੋਂ ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ ‘ਸਤਲੁਜ’ (ਪਹਿਲਾ ਨਾਂ ਪੰਜਾਬ 95) ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਇਹ ਫ਼ਿਲਮ ਉੱਘੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਜਿਨ੍ਹਾਂ ਨੇ 90 ਦੇ ਦਹਾਕੇ ਵਿੱਚ ਪੰਜਾਬ ਅੰਦਰ ਹੋਏ ਝੂਠੇ ਪੁਲੀਸ ਮੁਕਾਬਲਿਆਂ ਅਤੇ ਲਾਵਾਰਿਸ ਲਾਸ਼ਾਂ ਦੇ ਸੱਚ ਨੂੰ ਦੁਨੀਆ ਸਾਹਮਣੇ ਲਿਆਂਦਾ ਸੀ। ਜਸਵੰਤ ਸਿੰਘ ਖਾਲੜਾ ਨੂੰ ਵੀ ਸਤੰਬਰ 1995 ਵਿੱਚ ਅਗਵਾ ਕਰਕੇ ਕਤਲ ਕਰ ਦਿੱਤਾ ਗਿਆ ਸੀ। ਜਥੇਦਾਰ ਸਾਹਿਬ ਨੇ ਕਿਹਾ ਕਿ ਅੱਜ ਤੱਕ ਉਨ੍ਹਾਂ ਬੇਗੁਨਾਹ ਨੌਜਵਾਨਾਂ, ਔਰਤਾਂ ਅਤੇ ਬੱਚਿਆਂ ਲਈ ਕੋਈ ਸਾਂਝੀ ਅਰਦਾਸ ਨਹੀਂ ਹੋਈ ਸੀ ਜੋ ਸਰਕਾਰੀ ਅਤੇ ਪੁਲੀਸ ਦੇ ਅੱਤਿਆਚਾਰਾਂ ਦਾ ਸ਼ਿਕਾਰ ਹੋਏ, ਇਸ ਲਈ ਸਤਲੁਜ ਦਰਿਆ ਦੇ ਕੰਢੇ ਇਹ ਇਤਿਹਾਸਕ ਸਮਾਗਮ ਕਰਵਾਇਆ ਜਾ ਰਿਹਾ ਹੈ। ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਵੀ ਅਕਾਲ ਤਖ਼ਤ ਨੂੰ ਅਪੀਲ ਕੀਤੀ ਹੈ ਕਿ ਲਾਪਤਾ ਲੋਕਾਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਲੋਕ ਕਮਿਸ਼ਨ ਬਣਾਇਆ ਜਾਵੇ।

Related posts

ਕੇਰਲ ‘ਚ ਕੋਰੋਨਾ ਵਾਇਰਸ ਨਾਲ ਹੋਈ ਪਹਿਲੀ ਮੌਤ

On Punjab

ਚਲ ਦਿਲਾਂ

Pritpal Kaur

New Year 2021 : PM ਮੋਦੀ ਨੇ ਰੱਖਿਆ ਲਾਈਟ ਹਾਉਸ ਯੋਜਨਾ ਦਾ ਨੀਂਹ ਪੱਥਰ, ਲਖਨਊ ਵਾਸੀਆਂ ਨੂੰ ਮਿਲਿਆ ਨਵੇਂ ਸਾਲ ਦਾ ਤੋਹਫਾ

On Punjab