PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

CIA ਵੱਲੋਂ 5 ਨਾਜਾਇਜ਼ ਪਿਸਤੌਲਾਂ ਸਮੇਤ ਇੱਕ ਤਸਕਰ ਕਾਬੂ

ਫਾਜ਼ਿਲਕਾ-  ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਦੌਰਾਨ 5 ਨਾਜਾਇਜ਼ ਪਿਸਤੌਲਾਂ ਅਤੇ 6 ਮੈਗਜ਼ੀਨਾਂ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ 28 ਜੁਲਾਈ ਨੂੰ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜ਼ਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਰਾਧੇ ਸ਼ਾਮ ਸਮੇਤ ਪੁਲੀਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਫਾਜ਼ਿਲਕਾ ਤੋਂ ਅਬੋਹਰ ਰੋਡ ‘ਤੇ ਫਾਜ਼ਿਲਕਾ ਚੁੰਗੀ ਅਬੋਹਰ ਪਾਸ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਿਯੂਸ਼ ਬਰੇਲਾ ਪੁੱਤਰ ਹਰੀਸ਼ ਬਰੇਲਾ, ਵਾਸੀ ਮੰਗਲਾਪੁਰੀ, ਪਾਲਮ ਕਾਲੋਨੀ, ਦਿੱਲੀ, ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਦਾ ਹੈ, ਜੋ ਅੱਜ ਵੀ ਨਾਜਾਇਜ਼ ਹਥਿਆਰ ਲੈ ਕੇ ਅਬੋਹਰ ਦੀ ਦਾਣਾ ਮੰਡੀ ਵਿੱਚੋਂ ਅਜੀਤ ਨਗਰ ਲਿੰਕ ਰੋਡ ‘ਤੇ ਹਥਿਆਰ ਵੇਚਣ ਲਈ ਆਇਆ ਹੋਇਆ ਹੈ।

ਮੁਲਜ਼ਮ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ- ਇਤਲਾਹ ਠੋਸ ਹੋਣ ਕਰਕੇ ਪੁਲੀਸ ਪਾਰਟੀ ਨੇ ਮੁਖ਼ਬਰ ਦੀ ਦੱਸੀ ਜਗ੍ਹਾ ‘ਤੇ ਛਾਪੇਮਾਰੀ ਕਰਕੇ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ। ਜਿਸ ਦੇ ਕਬਜ਼ੇ ਵਿੱਚੋਂ ਵੱਖ-ਵੱਖ ਮਾਰਕਿਆਂ ਦੇ 5 ਪਿਸਤੌਲ ਅਤੇ 6 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਅਸਲਾ ਐਕਟ ਤਹਿਤ ਥਾਣਾ ਸਿਟੀ-1 ਅਬੋਹਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮੁਲਜ਼ਮ ਦੇ ਪਿਛਲੇ ਅਤੇ ਅੱਗੇ ਦੇ ਸੰਪਰਕਾਂ (ਬੈਕਵਰਡ ਅਤੇ ਫਾਰਵਰਡ ਲਿੰਕਾਂ) ਬਾਰੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਮੁਲਜ਼ਮ ਖ਼ਿਲਾਫ਼ ਦਿੱਲੀ ਵਿੱਚ ਪਹਿਲਾਂ ਵੀ ਦਰਜ ਹੈ ਅਸਲਾ ਐਕਟ ਦਾ ਕੇਸ- ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਪਿਯੂਸ਼ ਬਰੇਲਾ ਦੇ ਖ਼ਿਲਾਫ਼ ਪਹਿਲਾਂ ਵੀ ਨਾਜਾਇਜ਼ ਹਥਿਆਰਾਂ ਦੀ ਬਰਾਮਦਗੀ ਸਬੰਧੀ ਮੁਕੱਦਮਾ ਨੰਬਰ 152 ਮਿਤੀ 16-4-2024 (ਜੁਰਮ 25/54/59 ਅਸਲਾ ਐਕਟ) ਸਪੈਸ਼ਲ ਸੈੱਲ ਦਿੱਲੀ ਵਿਖੇ ਦਰਜ ਹੈ।

Related posts

Serbia: ਸਰਬੀਆ ‘ਚ ਜ਼ਹਿਰੀਲੀ ਅਮੋਨੀਆ ਗੈਸ ਲੀਕ ਹੋਣ ਕਾਰਨ ਦਹਿਸ਼ਤ ਦਾ ਮਾਹੌਲ, ਕਈ ਲੋਕ ਹਸਪਤਾਲ ‘ਚ ਭਰਤੀ

On Punjab

Punjab Assembly Polls 2022 : ਪੰਜਾਬ ‘ਚ ਕਿਸ ਦੀ ਬਣੇਗੀ ਸਰਕਾਰ, ਇਹ 7 ਚੁਣੌਤੀਆਂ ਰਹਿਣਗੀਆਂ ਬਰਕਰਾਰ

On Punjab

ਅਕਾਲੀ ਦਲ ਨਾਲ ਗੱਠਜੋੜ ਬਾਰੇ ਚਰਚਾ ਕੋਰੀ ਅਫ਼ਵਾਹ: ਕੇਵਲ ਢਿੱਲੋਂ

On Punjab