71.78 F
New York, US
September 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਪਣੇ ਮਤਭੇਦ ਭੁਲਾ ਕੇ ਇਕਜੁੱਟ ਹੋਣ ਕਾਂਗਰਸੀ: ਭੂਪੇਸ਼ ਬਘੇਲ

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਪਣੇ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਜ਼ਿਲ੍ਹਾ ਅਤੇ ਬੂਥ ਪੱਧਰੀ ਬੈਠਕਾਂ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਬਘੇਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਵਿੱਚ ਛੋਟੇ-ਮੋਟੇ ਵਖਰੇਵੇਂ ਹੋਣਾ ਆਮ ਗੱਲ ਹੈ, ਪਰ ਵੱਡੇ ਸਿਆਸੀ ਮਕਸਦ ਲਈ ਸਾਰਿਆਂ ਦਾ ਇੱਕ ਮੰਚ ‘ਤੇ ਆਉਣਾ ਜ਼ਰੂਰੀ ਹੈ। ਭੂਪੇਸ਼ ਬਘੇਲ ਨੇ ਕਿਹਾ ਕਿ ਪਾਰਟੀ ਦਾ ਮੁੱਖ ਨਿਸ਼ਾਨਾ ਸੂਬੇ ਵਿੱਚ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਵਿਰੋਧੀ ਧਿਰਾਂ ਖ਼ਿਲਾਫ਼ ਮਜ਼ਬੂਤੀ ਨਾਲ ਲੜਨਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਚੋਣਾਂ ਤੋਂ ਬਾਅਦ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ, ਇਸ ਲਈ ਸਾਰੇ ਆਗੂਆਂ ਨੂੰ ਆਪਣੀ ਨਿੱਜੀ ਇੱਛਾ ਨਾਲੋਂ ਪਾਰਟੀ ਦੀ ਜਿੱਤ ਨੂੰ ਪਹਿਲ ਦੇਣੀ ਚਾਹੀਦੀ ਹੈ।
ਇਸ ਦੌਰਾਨ ਉਨ੍ਹਾਂ ਪਾਰਟੀ ਅੰਦਰ ਅਨੁਸ਼ਾਸਨਹੀਣਤਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਅਨੁਸ਼ਾਸਨ ਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਵਰਕਰਾਂ ਨੂੰ 2027 ਦੀਆਂ ਚੋਣਾਂ ਲਈ ਹੁਣੇ ਤੋਂ ਹੀ ਡਟ ਜਾਣ ਦੀ ਅਪੀਲ ਕੀਤੀ।

Related posts

ਪੰਜਾਬ ਦੇ ਇਕਲੌਤੇ ਜੁਆਇੰਟ ਇੰਟੈਰੋਗੇਸ਼ਨ ਸੈਂਟਰ ‘ਚ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਗੈਂਗਸਟਰ ਆਪਣੇ ਇਕ ਹੋਰ ਸਾਥੀ ਮਨੀ ਡਾਗਰ ਦਾ ਨਾਂ ਸੁਣ ਕੇ ਦੰਗ ਰਹਿ ਗਿਆ। ਮਜੀਠਾ ਰੋਡ ਥਾਣੇ ਵਿੱਚ ਦਰਜ ਰਾਣਾ ਕੰਦੋਵਾਲੀਆ ਕਤਲ ਕੇਸ ਦੀ ਐਫਆਈਆਰ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਲ-ਨਾਲ ਹਰਿਆਣਾ ਦੇ ਮਨੀ ਡਾਗਰ ਦਾ ਨਾਂ ਵੀ ਸ਼ਾਮਲ ਹੈ।

On Punjab

CAA ਦੇ ਵਿਰੋਧ ਦੌਰਾਨ ਪਾਕਿਸਤਾਨੀ ਔਰਤ ਨੂੰ ਮਿਲੀ ਭਾਰਤ ਦੀ ਨਾਗਰਿਕਤਾ

On Punjab

ਕਸ਼ਮੀਰ ‘ਤੇ ਪਾਕਿ-ਚੀਨ ਹੋਏ ਇੱਕਮੁੱਠ, ਭਾਰਤ ਨੂੰ ਸਖਤ ਇਤਰਾਜ਼

On Punjab