70.3 F
New York, US
August 21, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਦੀ ਭਾਈਚਾਰਕ ਸਾਂਝ ਲਈ ਦੋਵਾਂ ਧਿਰਾਂ ਦਾ ਇਕੱਠੇ ਹੋਣਾ ਜ਼ਰੂਰੀ: ਮਜੀਠੀਆ

ਨਵੀਂ ਦਿੱਲੀ-  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ। ਮਜੀਠੀਆ ਨੇ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਵਾਦ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਰਾਹ ਵੱਖ-ਵੱਖ ਹੋ ਗਏ ਸਨ, ਪਰ ਅੱਜ ਪੰਜਾਬ ਦੀਆਂ ਸਥਿਤੀਆਂ ਬਦਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਤੇ ਵਿਵਸਥਾ (ਲਾਅ ਐਂਡ ਆਰਡਰ) ਦੀ ਸਥਿਤੀ ਅਤੇ ਹੋਰ ਗੰਭੀਰ ਮੁੱਦਿਆਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਇਹ ਮੰਗ ਕਰ ਰਹੇ ਹਨ ਕਿ ਦੋਵਾਂ ਧਿਰਾਂ ਨੂੰ ਮੁੜ ਇੱਕ ਨਾਲ ਆਉਣਾ ਚਾਹੀਦਾ ਹੈ। ਆਪਣੀ ਭੈਣ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ (NDA) ਵਿੱਚ ਵਾਪਸੀ ਦੇ ਦਿੱਤੇ ਸੰਕੇਤ ਤੋਂ ਇੱਕ ਦਿਨ ਬਾਅਦ, ਮਜੀਠੀਆ ਨੇ ਕਿਹਾ ਕਿ ਇਹ ਗੱਠਜੋੜ ਅੱਜ ਸੂਬੇ ਦੇ ਲੋਕਾਂ ਦੀ ਪੁਰਜ਼ੋਰ ਮੰਗ ਹੈ।

ਉਨ੍ਹਾਂ ਕਿਹਾ, “ਹਰਸਿਮਰਤ ਕੌਰ ਬਾਦਲ ਨੇ ਸੰਕੇਤ ਦਿੱਤਾ ਹੈ ਅਤੇ ਲੋਕ ਵੀ ਇਹੀ ਚਾਹੁੰਦੇ ਹਨ। ਵਾਜਪਾਈ ਸਾਹਿਬ ਅਤੇ ਬਾਦਲ ਸਾਹਿਬ ਦਾ ਗੱਠਜੋੜ ਭਾਈਚਾਰੇ, ਅਮਨ-ਸ਼ਾਂਤੀ ਅਤੇ ਹਿੰਦੂ-ਸਿੱਖ ਏਕਤਾ ’ਤੇ ਅਧਾਰਿਤ ਸੀ, ਜੋ ਪੰਜਾਬ ਅਤੇ ਕੇਂਦਰ ਦੋਵਾਂ ਥਾਵਾਂ ’ਤੇ ਬੇਹੱਦ ਸਫ਼ਲ ਰਿਹਾ।”

ਮਜੀਠੀਆ ਨੇ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਰਾਹ ਵੱਖ-ਵੱਖ ਹੋ ਗਏ ਸਨ, ਜੋ ਕਿ ਇੱਕ ਇਤਿਹਾਸਕ ਤੱਥ ਹੈ। ਉਨ੍ਹਾਂ ਕਿਹਾ, “ਅੱਜ ਪੰਜਾਬ ਦੇ ਸਰਹੱਦੀ ਹਾਲਾਤ, ਬਿਗੜ ਰਹੀ ਲਾਅ ਐਂਡ ਆਰਡਰ ਸਥਿਤੀ, ਹੋਰ ਮੁੱਖ ਮੁੱਦਿਆਂ, ਵਿਕਾਸ ਅਤੇ ਰੁਜ਼ਗਾਰ ਨੂੰ ਦੇਖਦਿਆਂ ਲੋਕ ਮੰਗ ਕਰ ਰਹੇ ਹਨ ਕਿ ਸਾਨੂੰ ਮੁੜ ਇੱਕਠੇ ਹੋਣਾ ਚਾਹੀਦਾ ਹੈ।” ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਵੀ ਬੀਤੇ ਦਿਨ ਬਿਆਨ ਦਿੱਤਾ ਸੀ ਕਿ ਪੰਜਾਬ ਦੇ ਵਿਕਾਸ, ਪ੍ਰਗਤੀ ਅਤੇ ਲੋਕਾਂ ਦੀ ਭਲਾਈ ਲਈ ਜੋ ਗੱਠਜੋੜ ਪਹਿਲਾਂ ਮਦਦਗਾਰ ਸਾਬਤ ਹੋਏ ਸਨ, ਉਨ੍ਹਾਂ ਨੂੰ ਮੁੜ ਸੁਰਜੀਤ ਕੀਤਾ ਜਾਣਾ ਚਾਹੀਦਾ ਹੈ।

Related posts

ਹੈਦਰਾਬਾਦ ਹਾਊਸ ਪਹੁੰਚੇ ਟਰੰਪ, PM ਮੋਦੀ ਨਾਲ ਕਰਨਗੇ ਗੱਲਬਾਤ

On Punjab

ਕਾਂਗਰਸ ‘ਚ ਇੱਕ ਹੋਰ ਘਮਸਾਣ, 6 ਸਾਬਕਾ ਵਿਧਾਇਕਾਂ ਤੇ 24 ਲੀਡਰਾਂ ਨੇ ਖੋਲ੍ਹਿਆ ਮੋਰਚਾ, ਜਾਣੋ ਵਜ੍ਹਾ

On Punjab

Salman Rushdie: ਹਮਲੇ ਤੋਂ ਬਾਅਦ ਸਲਮਾਨ ਰਸ਼ਦੀ ਦੀ ਇੱਕ ਅੱਖ ਗੁਆਚ ਗਈ, ਏਜੰਟ ਨੇ ਪੁਸ਼ਟੀ ਕੀਤੀ

On Punjab