PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ: ਕੇਵਲ ਸਿੰਘ ਢਿੱਲੋਂ

ਫਾਜ਼ਿਲਕਾ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਫਾਜ਼ਿਲਕਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਬੰਧੀ ਸਮੀਖਿਆ ਮੀਟਿੰਗ ਕੀਤੀ ਅਤੇ ਰੈਲੀ ਵਾਲੀ ਥਾਂ ਪੁਰਾਣੀ ਸਬਜ਼ੀ ਮੰਡੀ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਯਾਤਰਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਪ੍ਰਭਾਵ ਸਿਰਫ਼ ਨੌਜਵਾਨਾਂ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਪੂਰੇ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। “ਕਿਸੇ ਮਾਂ ਦਾ ਪੁੱਤ, ਕਿਸੇ ਭੈਣ ਦਾ ਭਰਾ, ਕਿਸੇ ਦਾ ਪਤੀ ਤੇ ਕਿਸੇ ਦਾ ਪਿਉ ਨਸ਼ਿਆਂ ਦੀ ਭੇਂਟ ਚੜ੍ਹ ਰਿਹਾ ਹੈ। ਨਸ਼ਿਆਂ ਕਾਰਨ ਉਜੜੇ ਪਰਿਵਾਰਾਂ ਦੀਆਂ ਕਹਾਣੀਆਂ ਸੁਣ ਕੇ ਰੂਹ ਕੰਬ ਜਾਂਦੀ ਹੈ
ਢਿੱਲੋਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਸੰਕਲਪ ਨਾਲ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਕਰਨ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਵੱਲੋਂ ਕੀਤੀ ਜਾਵੇਗੀ। ਇਸ ਤੋਂ ਬਾਅਦ 19 ਸਤੰਬਰ ਨੂੰ ਫ਼ਤਹਿਗੜ੍ਹ ਸਾਹਿਬ ਸਥਿਤ ਗੁਰਦੁਆਰਾ ਜੋਤੀ ਸਰੂਪ ਸਾਹਿਬ, 20 ਸਤੰਬਰ ਨੂੰ ਫਾਜ਼ਿਲਕਾ ਦੇ ਸਾਦਿਕੀ ਬਾਰਡਰ ਅਤੇ 21 ਸਤੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਯਾਤਰਾ ਦੇ ਵੱਖ-ਵੱਖ ਪੜਾਅ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ 20 ਸਤੰਬਰ ਨੂੰ ਸਾਦਿਕੀ ਬਾਰਡਰ ਤੋਂ ਯਾਤਰਾ ਦੇ ਪੜਾਅ ਮੌਕੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਸਿਆਸੀ ਪਾਰਟੀ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਲੜਾਈ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਯਾਤਰਾ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਇਆ ਜਾ ਸਕਦਾ ਹੈ।

Related posts

ਮੋਦੀ ਇਜ਼ਰਾਈਲ ‘ਚ ਵੀ ਕਰ ਰਹੇ ਚੋਣ ਪ੍ਰਚਾਰ, ਦੇਖੋ ਵੀਡੀਓ

On Punjab

ਭਰੇ ਬਾਜ਼ਾਰ ‘ਚੋਂ ਲੜਕੀ ਅਗਵਾ ਕਰ ਬਲਾਤਕਾਰ, ਨੰਗੀ ਸੜਕ ‘ਤੇ ਸੁੱਟਿਆ

On Punjab

Labour Day ਮਨਾਉਣ ਦਾ ਰੁਝਾਨ ਕਦੋਂ ਹੋਇਆ ਸੀ ਸ਼ੁਰੂ , ਇਹ ਹੈ ਇਤਿਹਾਸ

On Punjab