74.71 F
New York, US
September 18, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅੰਮ੍ਰਿਤਸਰ ‘ਚ ਬੇਖੌਫ਼ ਬਦਮਾਸ਼: ਦੋ ਵੱਖ-ਵੱਖ ਥਾਵਾਂ ‘ਤੇ ਚਲਾਈਆਂ ਗੋਲੀਆਂ, ASI ਸਮੇਤ 2 ਦੀ ਮੌਤ

ਅੰਮ੍ਰਿਤਸਰ: ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗਦਿਆਂ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਬਾਰੀ ਦੀਆਂ ਦੋ ਅਲੱਗ-ਅਲੱਗ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਨ੍ਹਾਂ ਹਿੰਸਕ ਘਟਨਾਵਾਂ ਵਿੱਚ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਏਐੱਸਆਈ (ASI) ਅਤੇ ਇੱਕ ਹੋਰ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਪਹਿਲੀ ਘਟਨਾ ਇਸਲਾਮਾਬਾਦ ਨਗਰ ਇਲਾਕੇ ਤੋਂ ਸਾਹਮਣੇ ਆਈ, ਜਿੱਥੇ ਹਰਕ੍ਰਿਸ਼ਨ ਨਗਰ ਦਾ ਰਹਿਣ ਵਾਲਾ ਸਾਹਿਲਪ੍ਰੀਤ ਸਿੰਘ ਨਾਮ ਦਾ ਨੌਜਵਾਨ ਰਾਤ ਦੇ ਖਾਣੇ ਤੋਂ ਬਾਅਦ ਆਪਣੇ ਘਰ ਦੇ ਬਾਹਰ ਟਹਿਲ ਰਿਹਾ ਸੀ। ਇਸੇ ਦੌਰਾਨ ਸਕੂਟਰ ‘ਤੇ ਆਏ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੇ ਕੁਝ ਹੀ ਘੰਟਿਆਂ ਬਾਅਦ ਤੜਕੇ ਕਰੀਬ 2.30 ਤੋਂ 3 ਵਜੇ ਦੇ ਵਿਚਕਾਰ ਭਗਤਾਂਵਾਲਾ ਅਨਾਜ ਮੰਡੀ ਨੇੜੇ ਦੂਜੀ ਵਾਰਦਾਤ ਵਾਪਰੀ। ਗੇਟ ਹਕੀਮਾ ਥਾਣੇ ਅਧੀਨ ਨਾਈਟ ਪੈਟਰੋਲਿੰਗ ਡਿਊਟੀ ‘ਤੇ ਤਾਇਨਾਤ ਏਐੱਸਆਈ ਹਰਜੀਤ ਸਿੰਘ ‘ਤੇ ਵੀ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਬੇਰਹਿਮੀ ਨਾਲ ਪੁਆਇੰਟ ਬਲੈਂਕ ਰੇਂਜ ਤੋਂ ਫਾਇਰਿੰਗ ਕਰ ਦਿੱਤੀ। ਗੰਭੀਰ ਰੂਪ ‘ਚ ਜ਼ਖਮੀ ਏਐੱਸਆਈ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਇੱਕੋ ਰਾਤ ਵਿੱਚ ਹੋਏ ਦੋ ਕਤਲਾਂ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਖੁਦ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟਾਇਆ। ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਦੇ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ 1 ਕਰੋੜ ਰੁਪਏ ਬੈਂਕ ਬੀਮਾ ਰਾਸ਼ੀ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ, ਵਿਰੋਧੀ ਧਿਰਾਂ ਨੇ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਸਵਾਲ ਚੁੱਕੇ ਹਨ।
ਘਟਨਾਵਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਦੋਵਾਂ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਖੰਗਾਲਣ ਦੇ ਨਾਲ-ਰਾਤ ਫੋਰੈਂਸਿਕ ਟੀਮਾਂ ਵੀ ਸਬੂਤ ਇਕੱਠੇ ਕਰ ਰਹੀਆਂ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Related posts

ਬਹੁ-ਕਰੋੜੀ ਜ਼ਮੀਨ ’ਤੇ ਨਗਰ ਕੌਂਸਲ ਦੀ ਮਲਕੀਅਤ ਦੇ ਬੋਰਡ ਲੱਗੇ

On Punjab

Covid India Updates : ਦੇਸ਼ ’ਚ ਪਿਛਲੇ ਦੋ ਹਫ਼ਤਿਆਂ ’ਚ ਦੋ ਫ਼ੀਸਦ ਤੋਂ ਵੀ ਘੱਟ ਦਰਜ ਕੀਤਾ ਗਿਆ ਪਾਜ਼ੇਟਿਵਿਟੀ ਰੇਟ : ਸਿਹਤ ਮੰਤਰਾਲਾ

On Punjab

ਜਿੱਥੇ ਹੁੰਦਾ ਹੈ ਤਾਲਿਬਾਨ ਦਾ ਰਾਜ਼, ਉੱਥੇ ਬਣਾ ਦਿੱਤੇ ਜਾਂਦੇ ਹਨ ਔਰਤਾਂ ਲਈ ਸਖ਼ਤ ਨਿਯਮ, ਜਾਣੋ ਹਰੇਕ ਜ਼ੁਲਮ ਬਾਰੇ

On Punjab