64.44 F
New York, US
September 19, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਮਿਲੀ ਜ਼ਮਾਨਤ, 8 ਸਾਲਾਂ ਤੋਂ ਜੇਲ੍ਹ ‘ਚ ਸੀ ਬੰਦ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ‘ਜੱਗੀ ਜੌਹਲ’ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਦੇ ਤਹਿਤ ਦਰਜ 7 ਵੱਖ-ਵੱਖ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਇਹ ਫੈਸਲਾ ਜੱਗੀ ਜੌਹਲ ਦੇ ਪਿਛਲੇ 8 ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੋਣ ਅਤੇ ਕੇਸ ਦੀ ਸੁਣਵਾਈ ਲੰਬੇ ਸਮੇਂ ਤੋਂ ਲਟਕਣ ਨੂੰ ਆਧਾਰ ਬਣਾਉਂਦੇ ਹੋਏ ਸੁਣਾਇਆ ਹੈ। ਜਸਟਿਸ ਨਵੀਨ ਚਾਵਲਾ ਅਤੇ ਜਸਟਿਸ ਰਵਿੰਦਰ ਦੁਦੇਜਾ ਦੀ ਬੈਂਚ ਨੇ ਸਪੱਸ਼ਟ ਕੀਤਾ ਕਿ ਮੁਕੱਦਮੇ ਵਿੱਚ ਹੋ ਰਹੀ ਦੇਰੀ ਦੇ ਮੱਦੇਨਜ਼ਰ ਕਿਸੇ ਵਿਅਕਤੀ ਦੀ ਨਿੱਜੀ ਆਜ਼ਾਦੀ ਨੂੰ ਅਨਿਸ਼ਚਿਤ ਸਮੇਂ ਲਈ ਨਕਾਰਿਆ ਨਹੀਂ ਜਾ ਸਕਦਾ।

ਕੋਈ 8 ਸਾਲ ਪਹਿਲਾਂ ਪੰਜਾਬ ਪੁਲਿਸ ਅਤੇ ਬਾਅਦ ਵਿੱਚ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਜੱਗੀ ਜੌਹਲ ਨੂੰ 2016-17 ਦੌਰਾਨ ਪੰਜਾਬ ਵਿੱਚ ਹੋਈਆਂ ਲੜੀਵਾਰ ਨਿਸ਼ਾਨੇਬੱਧ ਹੱਤਿਆਵਾਂ (ਟਾਰਗੇਟ ਕਿਲਿੰਗ) ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਤ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਏਜੰਸੀਆਂ ਨੇ ਉਨ੍ਹਾਂ ‘ਤੇ ਅੱਤਵਾਦੀ ਗਤੀਵਿਧੀਆਂ ਲਈ ਫੰਡਿੰਗ ਕਰਨ ਅਤੇ ਸਾਜ਼ਿਸ਼ ਰਚਣ ਦੇ ਗੰਭੀਰ ਦੋਸ਼ ਲਗਾਏ ਸਨ। ਹਾਲਾਂਕਿ, ਹਾਈ ਕੋਰਟ ਨੇ ਕਿਹਾ ਕਿ ਇੰਨੇ ਸਾਲ ਬੀਤ ਜਾਣ ਦੇ ਬਾਵਜੂਦ ਕੇਸ ਦੇ ਸੈਂਕੜੇ ਗਵਾਹਾਂ ਦੀ ਪੁੱਛਗਿੱਛ ਬਾਕੀ ਹੈ ਅਤੇ ਮੁਕੱਦਮਾ ਜਲਦੀ ਖ਼ਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਦਿਸਦੀ।

ਅਦਾਲਤ ਨੇ ਜ਼ਮਾਨਤ ਦੀ ਮਨਜ਼ੂਰੀ ਦਿੰਦਿਆਂ ਕਈ ਸਖ਼ਤ ਸ਼ਰਤਾਂ ਵੀ ਆਇਦ ਕੀਤੀਆਂ ਹਨ। ਜੱਗੀ ਜੌਹਲ ਨੂੰ ਆਪਣਾ ਪਾਸਪੋਰਟ ਅਦਾਲਤ ਵਿੱਚ ਜਮ੍ਹਾਂ ਕਰਵਾਉਣ, 5 ਲੱਖ ਰੁਪਏ ਦਾ ਨਿੱਜੀ ਮੁਚੱਲਕਾ ਭਰਨ, ਦੇਸ਼ ਨਾ ਛੱਡਣ ਅਤੇ ਹਰ 15 ਦਿਨਾਂ ਬਾਅਦ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਸੋਸ਼ਲ ਮੀਡੀਆ ਵਰਤੋਂ ਅਤੇ ਕਿਸੇ ਵੀ ਗਵਾਹ ਨੂੰ ਪ੍ਰਭਾਵਿਤ ਕਰਨ ‘ਤੇ ਵੀ ਮੁਕੰਮਲ ਰੋਕ ਲਗਾਈ ਗਈ ਹੈ।

Related posts

ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ CM ਭਗਵੰਤ ਮਾਨ ਨੂੰ ਪੱਤਰ

On Punjab

ਗੁਰਦੁਆਰਾ ਸਿੰਘ ਸਭਾ ਗਲੈਨ ਰੋਕ ਨਿਊ ਜਰਸੀ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆਂ

On Punjab

ਸਿੰਗਾਪੁਰ ’ਚ ਅੱਲੜ੍ਹ ਕੁੜੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਭਾਰਤੀ ਮੂਲ ਦੇ ਵਿਅਕਤੀ ਨੂੰ ਸਜ਼ਾ

On Punjab