PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ-  ਅਕਾਲੀ ਦਲ (ਪਨਰ ਸੁਰਜੀਤ) ਦੇ ਵਫ਼ਦ ਨੇ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਨੇ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਕੀਤੇ ਜਬਰ ਜਨਾਹ ਦੇ ਕੇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਮੰਗ ਕੀਤੀ ਹੈ ਤਾਂ ਜੋ ਉਕਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਵਿੱਚ ਪਰਮਿੰਦਰ ਸਿੰਘ ਢੀਂਡਸਾ, ਗਗਨਜੀਤ ਸਿੰਘ ਬਰਨਾਲਾ, ਗੁਰਜੀਤ ਸਿੰਘ ਤਲਵੰਡੀ, ਹਰਬੰਸ ਸਿੰਘ ਕੰਧੋਲਾ, ਹਰਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਡੂਮਛੇੜੀ ਸ਼ਾਮਲ ਸਨ।

ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਅਮਰਜੀਤ ਸਿੰਘ ਚਾਵਲਾ ਵਿਰੁੱਧ 21 ਅਗਸਤ 2026 ਨੂੰ ਜਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਸੀ ਪਰ ਪੁਲੀਸ ਦੀ ਢਿੱਲੀ ਕਾਰਵਾਈ ਸਦਕਾ ਉਸ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਅਤੇ ਉਹ ਵਿਦੇਸ਼ ਚਲਾ ਗਿਆ ਹੈ। ਉਨ੍ਹਾਂ ਮੁਲਜ਼ਮ ਦੇ ਵਿਦੇਸ਼ ਜਾਣ ਲਈ ਮਦਦ ਕਰਨ ਵਾਲਿਆਂ ਦੀ ਭਾਲ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਔਰਤ ਨੂੰ ਬਹਿਰੀਨ ਤੋਂ ਵਾਪਸੀ ’ਤੇ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਗਿਆ ਅਤੇ ਉਸ ਦੀ ਰਿਹਾਈ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਤੱਕ ਲਿਜਾਣ ਅਤੇ ਉੱਥੋਂ ਦੇ ‘ਭਾਈ ਬਚਿੱਤਰ ਸਿੰਘ ਯਾਤਰੀ ਨਿਵਾਸ’ ਵਿਖੇ ਠਹਿਰਾਅ ਨਾਲ ਜੁੜੇ ਸਮੁੱਚੇ ਘਟਨਾਕ੍ਰਮ ਦੀ ਉੱਚ-ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਬੂਤਾਂ ਨਾਲ ਕਿਸੇ ਵੀ ਕਿਸਮ ਦੀ ਛੇੜਛਾੜ ਨੂੰ ਰੋਕਣ ਲਈ ਸੀ ਸੀ ਟੀ ਵੀ ਫੁਟੇਜ, ਜੇਲ੍ਹ ਅਤੇ ਮੁਲਾਕਾਤੀਆਂ ਦੇ ਰਿਕਾਰਡ, ਰਿਹਾਇਸ਼ੀ ਰਜਿਸਟਰ, ਕਾਲ ਡਿਟੇਲ ਰਿਕਾਰਡ ਅਤੇ ਹੋਰ ਇਲੈਕਟਰਾਨਿਕ ਸਬੂਤਾਂ ਨੂੰ ਤੁਰੰਤ ਸੁਰੱਖਿਅਤ ਕੀਤਾ ਜਾਵੇ।

ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਮੰਗ ਕੀਤੀ ਕਿ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਕੀਤੇ ਕੇਸ ਦੀ ਡੂੰਘਾਈ ਨਾਲ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਬਣਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਐੱਸ ਆਈ ਟੀ ਵੱਲੋਂ 15 ਦਿਨਾਂ ਦੇ ਵਿੱਚ ਆਪਣੀ ਰਿਪੋਰਟ ਸੌਂਪੀ ਜਾਵੇ।

Related posts

ਇੱਕ ਮਿੰਟ ‘ਚ 650 ਫਾਇਰ ਕਰ ਸਕਦਾ ਅਸਮਾਨ ਦਾ ਬਾਹੂਬਲੀ ‘ਅਪਾਚੇ’, ਜਾਣੋ ਹੋਰ ਖ਼ੂਬੀਆਂ

On Punjab

Om Prakash Chautala : ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ 4 ਸਾਲ ਦੀ ਸਜ਼ਾ

On Punjab

ਜਲਦ ਸ਼ੁਰੂ ਹੋਵੇਗਾ ਵਿੱਤੀ ਸਾਲ 2024 ਲਈ H-1B ਵੀਜ਼ਾ ਲਾਟਰੀ ਦਾ ਦੂਸਰਾ ਦੌਰ, ਭਾਰਤੀ ਪੇਸ਼ੇਵਰਾਂ ਨੂੰ ਹੋਵੇਗਾ ਜ਼ਿਆਦਾ ਫਾਇਦਾ

On Punjab