58.19 F
New York, US
September 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਮਰੀਕੀ ਰਾਜਦੂਤ Sergio Gor ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ;ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਅੰਮ੍ਰਿਤਸਰ- ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ (Sergio Gor) ਅੱਜ ਸੋਮਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅਮਰੀਕੀ ਰਾਜਦੂਤ ਦੇ ਇਸ ਦੌਰੇ ਨੂੰ ਦੇਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਰਾਜਦੂਤ ਗੋਰ ਆਪਣੇ ਅਧਿਕਾਰਤ ਦੌਰੇ ਤਹਿਤ ਭਾਰਤ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰ ਰਹੇ ਹਨ, ਜਿਸ ਤਹਿਤ ਉਹ ਹਾਲ ਹੀ ਵਿੱਚ ਸ੍ਰੀਨਗਰ ਅਤੇ ਲੇਹ ਦਾ ਦੌਰਾ ਵੀ ਕਰ ਚੁੱਕੇ ਹਨ। ਇਸ ਦੌਰਾਨ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਵੱਲੋਂ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਪਲਾਜਾ ਵਿਖੇ ਤਖਤੀਆਂ ਲੈ ਕੇ ਪ੍ਰਦਰਸ਼ਨ ਕੀਤਾ ਹੈ। ਈਮਾਨ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਧ ਰਹੇ ਤਣਾਅ ਕਾਰਨ ਪੰਜਾਬ, ਖਾਸ ਕਰਕੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵੱਡੇ ਖਤਰੇ ਦਾ ਸਾਹਮਣਾ ਕਰ ਰਹੇ ਹਨ। ‘ਅਪਰੇਸ਼ਨ ਸਿੰਧੂਰ’ ਅਤੇ ‘ਸਿੰਧੂ ਜਲ ਸਮਝੌਤੇ’ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੋਵਾਂ ਮੁਲਕਾਂ ਵਿਚਾਲੇ ਗੱਲਬਾਤ ਮੁੜ ਸ਼ੁਰੂ ਕਰਨ ਅਤੇ ਪਾਣੀ ਦੇ ਸਹਿਯੋਗ ਨੂੰ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਅਮਰੀਕੀ ਰਾਜਦੂਤ ਨੂੰ 7-ਨੁਕਾਤੀ ਮੰਗ ਪੱਤਰ ਸੌਂਪਿਆ ਹੈ, ਜਿਸ ਵਿੱਚ ਭਾਰਤ-ਪਾਕਿਸਤਾਨ ਵਿਚਾਲੇ ਜੰਗੀ ਹਾਲਾਤ ਰੋਕਣ ਲਈ ਅਮਰੀਕੀ ਡਿਪਲੋਮੈਟਿਕ ਦਖਲ, ਸਿੰਧੂ ਜਲ ਸਮਝੌਤਾ ਬਹਾਲੀ, ਤਾਪੀ (TAPI) ਪਾਈਪਲਾਈਨ ਪ੍ਰੋਜੈਕਟ ’ਤੇ ਵਿਚਾਰ ਕਰਨ ਅਤੇ ਵਪਾਰ, ਯਾਤਰਾ ਤੇ ਤੀਰਥ ਯਾਤਰਾ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਸ਼ਾਮਲ ਹੈ।

ਇਸ ਦੌਰਾਨ, ਅਮਰੀਕੀ ਦੂਤ ਦੇ ਦੌਰੇ ਨੂੰ ਮੁੱਖ ਰੱਖਦਿਆਂ ਸ਼੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਸੁਰੱਖਿਆ ਦੇ ਅਤਿ-ਪੁਖਤਾ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਸਰ ਦੇ ਡੀਸੀਪੀ (ਲਾਅ ਐਂਡ ਆਰਡਰ) ਆਰ.ਪੀ.ਐੱਸ. ਸੰਧੂ ਨੇ ਦੱਸਿਆ ਕਿ ਰਾਜਦੂਤ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ।

Related posts

ਭਾਰਤੀ ਵਿਦਿਆਰਥੀ ਦੇ ਦੇਸ਼ ਨਿਕਾਲੇ ’ਤੇ ਜੱਜ ਨੇ ਲਾਈ ਰੋਕ

On Punjab

20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾ

On Punjab

ਡੇਰਾ ਬਿਆਸ ਜਾ ਰਹੀ ਸੰਗਤ ਨੂੰ ਪੇਸ਼ ਆਏ ਹਾਦਸੇ ’ਚ ਤਿੰਨ ਸ਼ਰਧਾਲੂ ਹਲਾਕ, 15 ਜ਼ਖਮੀ

On Punjab