68.68 F
New York, US
October 1, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ

ਚੰਡੀਗੜ੍ਹ-  ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਬੇਸ਼ੱਕ ਉਨ੍ਹਾਂ ਨੂੰ ਨਵੀਂ ਤਬਦੀਲੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਪਰ ਅੱਜ ਉਨ੍ਹਾਂ ਤੋਂ ਰਸਮੀ ਤੌਰ ਤੇ ਅਸਤੀਫਾ ਲਏ ਜਾਣ ਦੀ ਸੰਭਾਵਨਾ ਹੈ ।

ਅਹਿਮ ਸੂਤਰਾਂ ਅਨੁਸਾਰ ਕਾਂਗਰਸ ਦੇ ਸੀਨੀਅਰ ਆਗੂ ਕੇ ਸੀ ਵੇਣੂਗੋਪਾਲ ਨੇ ਰਾਜਾ ਵੜਿੰਗ ਨੂੰ ਅੱਜ ਦਿੱਲੀ ਬੁਲਾ ਲਿਆ ਹੈ ਅਤੇ ਹੁਣ ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਬਿਨਾਂ ਕਿਸੇ ਦੇਰੀ ਤੋਂ ਐਲਾਨ ਹੋਣ ਦੀ ਸੰਭਾਵਨਾ ਹੈ ।ਰਾਜਾ ਵੜਿੰਗ ਨੇ ਲੰਘੇ ਕੱਲ੍ਹ ਹੀ ਆਪਣੇ ਪ੍ਰੋਗਰਾਮ  ਸੀਮਤ ਕਰ ਦਿੱਤੇ ਸਨ। ਸੂਤਰਾਂ ਅਨੁਸਾਰ ਅੱਜ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਦੀ ਸੰਭਾਵਨਾ ਹੈ। ਨਵੇਂ ਚਿਹਰਿਆਂ ਚ ਕਾਂਗਰਸ ਵਿਧਾਇਕ ਪਰਗਟ ਸਿੰਘ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਵਿਜੇ ਇੰਦਰ ਸਿੰਗਲਾ ਦੇ ਨਾਮ ਸਿਖਰ ਤੇ ਹਨ ।

Related posts

ਸ਼ਾਹਰੁਖ ਖਾਨ ਵਰਗੇ ਲੋਕ ਦੇਸ਼ਧ੍ਰੋਹੀ, ਭਾਰਤ ਦਾ ਖਾਂਦੇ ਅਤੇ ਪਾਕਿ-ਬੰਗਲਾਦੇਸ਼ ਦੇ ਗੁਣ ਗਾਉਂਦੇ

On Punjab

ਭਾਰਤੀ ਵੱਲੋਂ ਦੂਜੀ ਅੰਡਰ ਵਾਟਰ ਪ੍ਰਮਾਣੂ ਮਿਜ਼ਾਈਲ ਦੇ ਟੈਸਟ ਦੀ ਤਿਆਰੀ

On Punjab

ਸਿੱਖ ਕੱਟੜਪੰਥੀਆਂ ਤੇ ਹਿੰਦੂ ਮੰਦਰਾਂ ‘ਤੇ ਹਮਲੇ ਨੂੰ ਲੈ ਕੇ ਭਾਰਤ ਨੇ ਯੂਕੇ, ਕੈਨੇਡਾ ਨੂੰ ਭੇਜਿਆ ਨੋਟਿਸ, ਜਾਣੋ ਪੂਰਾ ਮਾਮਲਾ

On Punjab