50.61 F
New York, US
October 17, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਭਿਜੀਤ ਦੀਪਕੇ ਨੂੰ ਸ਼ਰਤਾਂ ਸਮੇਤ ਜ਼ਮਾਨਤ

ਨਵੀਂ ਦਿੱਲੀ-  ਕੌਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਸ਼ਨਿਚਰਵਾਰ ਨੂੰ ਸ਼ਰਤਾਂ ਸਮੇਤ ਜ਼ਮਾਨਤ ਦੇ ਦਿੱਤੀ ਗਈ ਅਤੇ ਇੱਕ ਸ਼ਾਂਤੀ ਬਾਂਡ ‘ਤੇ ਦਸਤਖਤ ਕਰਨ ਲਈ ਕਿਹਾ ਗਿਆ। ਪੁਲੀਸ ਸਰੋਤਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੀਪਕੇ ਨੂੰ ਦਿੱਲੀ ਦੇ ਝੰਡੇਵਾਲਾਨ ਇਲਾਕੇ ਵਿੱਚ ਆਪਣੇ ਘਰ ਤੋਂ ਸ਼ੁੱਕਰਵਾਰ ਨੂੰ ਕਨਾਟ ਪਲੇਸ ਵਿੱਚ ਸੀਜੇਪੀ ਦੇ “ਲਹਿਰਾ ਦੋ ਤਿਰੰਗਾ” ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਬਾਹਰ ਨਿਕਲਣ ਤੋਂ ਤੁਰੰਤ ਬਾਅਦ ਹਿਰਾਸਤ ਵਿੱਚ ਲਿਆ ਗਿਆ ਸੀ। ਉਸ ਨੂੰ 10 ਅਕਤੂਬਰ ਨੂੰ ਆਪਣੇ ਵੱਲੋਂ ਦਿੱਤੇ ਗਏ ਇੱਕ ਸ਼ਾਂਤੀ ਬਾਂਡ ਦੀ ਕਥਿਤ ਉਲੰਘਣਾ ਕਰਨ ਦੇ ਦੋਸ਼ ਵਿੱਚ ਸ਼ਨਿਚਰਵਾਰ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ,‘‘ਸ਼ਾਂਤੀ ਬਾਂਡ ਵਿੱਚ ਦਿੱਤੇ ਗਏ ਭਰੋਸੇ ਦੇ ਆਧਾਰ ‘ਤੇ, ਉਸ ਨੂੰ ਛੱਡ ਦਿੱਤਾ ਗਿਆ। ਅਸੀਂ ਹੋਰ ਵੇਰਵਿਆਂ ਲਈ ਲਿਖਤੀ ਹੁਕਮਾਂ ਦੀ ਉਡੀਕ ਕਰ ਰਹੇ ਹਾਂ।’’ ਜ਼ਿਕਰਯੋਗ ਹੈ ਕਿ  ਕੌਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਦੀ ਕਾਨੂੰਨੀ ਟੀਮ ਮੰਦਰ ਮਾਰਗ ਪੁਲੀਸ ਥਾਣੇ ਪਹੁੰਚ ਗਈ ਹੈ। ਅਭਿਜੀਤ ਦੀਪਕੇ ’ਤੇ ਬਾਂਡ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਲੱਗਾ ਹੈ।

ਦਿੱਲੀ ਪੁਲੀਸ ਨੇ ਦੀਪਕੇ ਨੂੰ ਸ਼ੁੱਕਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਨਾਟ ਪਲੇਸ ਵਿੱਚ ‘ਲਹਿਰਾ ਦੋ ਤਿਰੰਗਾ’ ਰੈਲੀ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਪਿਛਲੇ ਅੱਠ ਦਿਨਾਂ ਵਿੱਚ ਦੀਪਕੇ ਖ਼ਿਲਾਫ਼ ਇਹ ਦੂਜੀ ਕਾਰਵਾਈ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ ’ਤੇ ਜਹਾਜ਼ ਵਿੱਚੋਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਗਲੇ ਦਿਨ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਨੇਹਾ ਬੋਰਾ ਸਮੇਤ 150 ਦੇ ਕਰੀਬ ਲੋਕ ਹਿਰਾਸਤ ’ਚ ਲਏ ਇਸੇ ਮਾਮਲੇ ਵਿੱਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਏ ਆਈ ਐੱਸ ਏ) ਦੀ ਪ੍ਰਧਾਨ ਨੇਹਾ ਬੋਰਾ ਸਮੇਤ ਕਰੀਬ 150 ਲੋਕਾਂ ਨੂੰ ਸ਼ੁੱਕਰਵਾਰ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਦਿੱਲੀ ਪੁਲੀਸ ਨੇ ਸ਼ਨਿਚਰਵਾਰ ਸਵੇਰੇ ਕਰੀਬ 5 ਵਜੇ ਨੇਹਾ ਬੋਰਾ ਨੂੰ ਰਿਹਾਅ ਕਰ ਦਿੱਤਾ।

ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਆਗੂ ਅਭਿਜੀਤ ਦੀਪਕੇ ਅਤੇ ਆਇਸਾ ਦੀ ਮੁਖੀ ਨੇਹਾ ਬੋਹਰਾ ਨੂੰ ਸ਼ੁੱਕਰਵਾਰ ਨੂੰ ਦਿੱਲੀ ਪੁਲੀਸ ਨੇ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ ਸੀ ਜਦੋਂ ਉਹ ਕਨਾਟ ਪਲੇਸ ਵਿਖੇ ‘ਲਹਿਰਾ ਦੋ ਤਿਰੰਗਾ’ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਜਿੱਥੇ ਦੀਪਕੇ ਨੂੰ ਝੰਡੇਵਾਲਾਨ ਸਥਿਤ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲਿਆ ਗਿਆ, ਉੱਥੇ ਹੀ ਬੋਹਰਾ ਨੂੰ ਮੰਡੀ ਹਾਊਸ ਤੋਂ ਹਿਰਾਸਤ ਵਿੱਚ ਲਿਆ ਗਿਆ। ਇਹ ਦੋਵੇਂ ਥਾਵਾਂ ਮੱਧ ਦਿੱਲੀ ਵਿੱਚ ਪੈਂਦੀਆਂ ਹਨ। ਜਦੋਂ ਇਨ੍ਹਾਂ ਦੋਵਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਤਾਂ ਉੱਥੇ ਧੱਕਾ-ਮੁੱਕੀ ਕਰਦੀ ਭੀੜ, ਕੈਮਰਾ ਕਰੂ ਅਤੇ ਸੁਰੱਖਿਆ ਕਰਮਚਾਰੀਆਂ ਦੀ ਵੱਡੀ ਗਿਣਤੀ ਕਾਰਨ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ।

ਇਸ ਤੋਂ ਪਹਿਲਾਂ ਦਿਨ ਵੇਲੇ, ਦਿੱਲੀ ਪੁਲੀਸ ਦੇ 20 ਤੋਂ ਵੱਧ ਮੁਲਾਜ਼ਮਾਂ ਨੇ ਝੰਡੇਵਾਲਾਨ ਵਿਖੇ ਦੀਪਕੇ ਦੀ ਰਿਹਾਇਸ਼ ‘ਤੇ ਜਾ ਕੇ ਉਨ੍ਹਾਂ ਨੂੰ ਇੱਕ ਨੋਟਿਸ ਸੌਂਪਿਆ ਸੀ। ਇਸ ਨੋਟਿਸ ਵਿੱਚ ਉਨ੍ਹਾਂ ਨੂੰ ਅਜਿਹੀ ਕਿਸੇ ਵੀ ਕਾਰਵਾਈ ਤੋਂ ਗੁਰੇਜ਼ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ ਜਿਸ ਨਾਲ ਆਮ ਨਾਗਰਿਕਾਂ, ਵਪਾਰੀਆਂ, ਰਾਹਗੀਰਾਂ, ਮਰੀਜ਼ਾਂ ਅਤੇ ਹੋਰਾਂ ਦੇ ਅਧਿਕਾਰਾਂ ਨੂੰ ਠੇਸ ਪਹੁੰਚ ਸਕਦੀ ਹੋਵੇ ਜਾਂ ਕੋਈ ਪਰੇਸ਼ਾਨੀ ਆਵੇ। ਪੁਲੀਸ ਦੀ ਇਹ ਕਾਰਵਾਈ ਸ਼ੁੱਕਰਵਾਰ ਸ਼ਾਮ ਨੂੰ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਕੌਮੀ ਰਾਜਧਾਨੀ ਵਿੱਚ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਸਾਹਮਣੇ ਆਈ ਹੈ।

Related posts

ਚੰਡੀਗੜ੍ਹ ਦੇ ਅਰੋਮਾ ਚੌਕ ’ਤੇ ਤੇਜ਼ ਰਫ਼ਤਾਰ ਰੇਂਜ ਰੋਵਰ ਦੇ ਸਟੰਟ ਖਿਲਾਫ਼ ਲੋਕਾਂ ਦਾ ਗੁੱਸਾ ਫੁੱਟਿਆ

On Punjab

ਨਵਜੋਤ ਸਿੱਧੂ ਦੇ ਬਾਗ਼ੀ ਸੁਰ, ਅਮਰਿੰਦਰ ਛੋਟੇ ਕੈਪਟਨ, ਸਾਡੇ ਕੈਪਟਨ ਰਾਹੁਲ

On Punjab

ਰਾਮਦੇਵ ਦੀ ‘ਸ਼ਰਬਤ ਜਿਹਾਦ’ ਟਿੱਪਣੀ ਨੇ ਕੋਰਟ ਦੀ ਜ਼ਮੀਰ ਨੂੰ ਝੰਜੋੜਿਆ

On Punjab