59.7 F
New York, US
October 20, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਵਾਈ ਅੱਡਾ ਅੰਮ੍ਰਿਤਸਰ ਵਿਖੇ ਡਰੋਨ ਅਤੇ ਹੋਰ ਉੱਡਣ ਵਾਲੇ ਯੰਤਰਾਂ ’ਤੇ ਪਾਬੰਦੀ

ਅੰਮ੍ਰਿਤਸਰ-  ਅੰਮ੍ਰਿਤਸਰ ਦੇ ਹਵਾਈ ਅੱਡੇ ਨੇੜੇ ਰਾਤ ਵੇਲੇ ਡਰੋਨ ਵਰਗੀਆਂ ਗਤੀਵਿਧੀਆਂ ਦੇ ਕਾਰਨ ਦੋ ਵਾਰ ਉਡਾਣਾਂ ਨੂੰ ਹੋਰ ਹਵਾਈ ਅੱਡਿਆਂ ਵੱਲ ਤਬਦੀਲ ਕਰਨ ਜਾਂ ਰੱਦ ਕਰਨ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਜਿਸ ਤੋਂ ਬਾਅਦ ਹੁਣ ਕਮਿਸ਼ਨਰੇਟ ਪੁਲੀਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡਰੋਨ ਅਤੇ ਇਸ ਵਰਗੇ ਹੋਰ ਯੰਤਰਾਂ ਦੀ ਗਤੀਵਿਧੀ ’ਤੇ ਰੋਕ ਲਾ ਦਿੱਤੀ ਗਈ ਹੈ।

ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ, ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ 20 ਅਕਤੂਬਰ ਤੋਂ ਡਰੋਨ, ਰਿਮੋਟ ਕੰਟਰੋਲ ਮਾਈਕ੍ਰੋਲਾਈਟ ਏਅਰਕਰਾਫਟ, ਪੈਰਾ-ਗਲਾਈਡਰ, ਪੈਰਾ-ਮੋਟਰ, ਹੈਂਡ ਗਲਾਈਡਰ, ਗਰਮ ਹਵਾ ਵਾਲੇ ਗੁਬਾਰੇ ਅਤੇ ਹੋਰ ਅਜਿਹੇ ਉੱਡਣ ਵਾਲੇ ਯੰਤਰਾਂ ਦੀ ਉਡਾਣ ’ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕਮਿਸ਼ਨਰੇਟ ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਵਾਈ ਅੱਡੇ ਦੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਮਨਜ਼ੂਰੀ ਕਿਸੇ ਵੀ ਤਰ੍ਹਾਂ ਦੇ ਉੱਡਣ ਵਾਲੇ ਯੰਤਰ ਨੂੰ ਉਡਾਣ ਨਾ ਭਰਨ ਦੇਣ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਰਾਤ ਵੇਲੇ ਡਰੋਨ ਵਰਗੀਆਂ ਗਤੀਵਿਧੀਆਂ ਦੇ ਕਾਰਨ ਤਿੰਨ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਸਨ।

Related posts

ਹੀਰਾ ਮਹਿਲ ’ਚ ਨਾਭਾ ਰਿਆਸਤ ਦੇ ਕੁੰਵਰ ਅਭੀਉਦੇ ਪ੍ਰਤਾਪ ਸਿੰਘ ਦੀ ਦਸਤਾਰਬੰਦੀ

On Punjab

ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਹੀ ਵੱਡੀ ਗੱਲ, ਪਾਰਟੀ ਆਗੂਆਂ ਨੂੰ ਦਿੱਤੀ ਚਿਤਾਵਨੀ

On Punjab

ਬਰਤਾਨੀਆ: ਭਾਰਤੀ ਬਜ਼ੁਰਗ ਦੇ ਕਤਲ ਦੇ ਦੋਸ਼ ’ਚ ਅੱਲੜ੍ਹ ਮੁੰਡਾ ਗ੍ਰਿਫ਼ਤਾਰ ਇੰਗਲੈਂਡ ਦੇ ਸ਼ਹਿਰ ਲਿਸੈਸਟਰ ਵਿਚ ਹਮਲੇ ਕਾਰਨ ਹੋਈ 80 ਸਾਲਾ ਭੀਮ ਕੋਹਲੀ ਦੀ ਮੌਤ

On Punjab