59.7 F
New York, US
October 20, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

Mansa: ਸੀ.ਬੀ.ਆਈ. ਜਾਂਚ ਬੁੱਧਵਾਰ ਦੁਪਹਿਰ ਤੋਂ ਹੋਵੇਗੀ ਸ਼ੁਰੂ, 120 ਦਿਨਾਂ ’ਚ ਮੁਕੰਮਲ ਕਰਨ ਦਾ ਭਰੋਸਾ

ਮਾਨਸਾ- ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਚਰਚਿਤ ਕਤਲ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਵੱਡਾ ਭਰੋਸਾ ਦਿੱਤਾ ਹੈ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਨਸਾ ਸਥਿਤ ਝੋਟਾ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਇਸ ਕਤਲ ਕਾਂਡ ਦੀ ਸੀ.ਬੀ.ਆਈ. (CBI) ਜਾਂਚ ਬੁੱਧਵਾਰ ਦੁਪਹਿਰ ਤੱਕ ਸ਼ੁਰੂ ਹੋ ਜਾਵੇਗੀ ਅਤੇ ਇਸ ਨੂੰ 120 ਦਿਨਾਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਮੁਲਾਕਾਤ ਦੌਰਾਨ ਮੌਜੂਦ ਸੁਨੀਲ ਜਾਖੜ ਨੇ ‘ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗ੍ਰਹਿ ਮੰਤਰੀ ਨੇ ਪਰਿਵਾਰ ਨੂੰ ਪੂਰਨ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਹੈ। ਦੂਜੇ ਪਾਸੇ, ਮ੍ਰਿਤਕ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਪੂਰੀ ਉਮੀਦ ਹੈ ਅਤੇ ਉਨ੍ਹਾਂ ਸਾਰਿਆਂ ਨੂੰ 24 ਘੰਟੇ ਉਡੀਕ ਕਰਨ ਲਈ ਕਿਹਾ। ਪਰਿਵਾਰ ਨੇ ਮੀਡੀਆ ਨਾਲ ਬਹੁਤੀ ਵਿਸਥਾਰਤ ਗੱਲਬਾਤ ਕਰਨ ਤੋਂ ਪਰਹੇਜ਼ ਕੀਤਾ ਅਤੇ ਕਿਹਾ ਕਿ ਉਹ ਆਉਣ ਵਾਲੇ ਘਟਨਾਕ੍ਰਮ ’ਤੇ ਨਜ਼ਰ ਰੱਖ ਰਹੇ ਹਨ।

ਝੋਟਾ ਦੇ ਪਰਿਵਾਰ ਨਾਲ ਕਰੀਬ 20 ਮਿੰਟ ਚੱਲੀ ਮੁਲਾਕਾਤ- ਇਸ ਤੋਂ ਪਹਿਲਾਂ ਅਮਿਤ ਸ਼ਾਹ ਦਾ ਹੈਲੀਕਾਪਟਰ ਦੁਪਹਿਰ 3:15 ਵਜੇ ਨਵੀਂ ਅਨਾਜ ਮੰਡੀ ਵਿਖੇ ਉਤਰਿਆ, ਜਿਸ ਤੋਂ ਬਾਅਦ ਉਹ ਗੱਡੀਆਂ ਦੇ ਕਾਫ਼ਲੇ ਰਾਹੀਂ ਝੋਟਾ ਦੇ ਘਰ ਪਹੁੰਚੇ। ਉਹ ਦੁਪਹਿਰ 3:26 ਵਜੇ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਬੁਲੇਟਪਰੂਫ ਗੱਡੀ ਵਿੱਚ ਪਹੁੰਚੇ ਅਤੇ 3:46 ਵਜੇ ਉੱਥੋਂ ਰਵਾਨਾ ਹੋਏ।

ਝੋਟਾ ਦੇ ਘਰ ਦੌਰੇ ਦੌਰਾਨ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਸ਼ਾਹ ਦੇ ਨਾਲ ਮੌਜੂਦ ਸਨ। ਅਮਿਤ ਸ਼ਾਹ ਦੇ ਪਹੁੰਚਣ ਤੋਂ ਪਹਿਲਾਂ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ ਨੇ ਝੋਟਾ ਦੇ ਘਰ ਦਾ ਦੌਰਾ ਕੀਤਾ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਵੀ ਝੋਟਾ ਦੇ ਘਰ ਹਾਜ਼ਰ ਸਨ।

ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਮਾਨਸਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਪਰਿਵਾਰ ਦੀ ਮੁੱਖ ਮੰਗ ਸੀ ਬੀ ਆਈ ਜਾਂਚ ਦੀ ਹੈ, ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਦਾਅਵਾ ਕੀਤਾ ਸੀ ਕਿ ਸੂਬਾ ਸਰਕਾਰ ਵੱਲੋਂ ਇਹ ਜਾਂਚ ਕੇਂਦਰੀ ਏਜੰਸੀ ਨੂੰ ਸੌਂਪ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਰਿਵਾਰ ਮੁੱਖ ਮੰਤਰੀ, ਡੀ ਜੀ ਪੀ ਅਤੇ ਕਈ ਹੋਰ ਅਧਿਕਾਰੀਆਂ ਦੇ ਅਸਤੀਫ਼ੇ ਦੀ ਮੰਗ ਕਰ ਰਿਹਾ ਹੈ। 

Related posts

Air India ਦੀ ਲੰਡਨ ਤੋਂ ਦਿੱਲੀ ਆਈ ਫਲਾਈਟ ‘ਚ ਮਿਲੇ ਚਾਰ ਕੋਰੋਨਾ ਪਾਜ਼ੇਟਿਵ ਯਾਤਰੀ

On Punjab

Earthquake: ਮੈਕਸੀਕੋ ‘ਚ ਫਿਰ ਮਹਿਸੂਸ ਕੀਤੇ ਭੂਚਾਲ ਦੇ ਜ਼ਬਰਦਸਤ ਝਟਕੇ, 6.8 ਰਹੀ ਤੀਬਰਤਾ ; ਕਈ ਘਰਾਂ ਨੂੰ ਪਹੁੰਚਿਆ ਨੁਕਸਾਨ

On Punjab

ਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼

On Punjab