55.45 F
New York, US
October 27, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂ ਅੰਮ੍ਰਿਤਸਰ ਪੁੱਜੇ

ਅੰਮ੍ਰਿਤਸਰ- ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਦੇਰ ਸ਼ਾਮ ਅੰਮ੍ਰਿਤਸਰ ਪੁੱਜ ਗਿਆ। ਇਹ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਅੰਮ੍ਰਿਤਸਰ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਜਥੇ ਦਾ ਸਵਾਗਤ ਕੀਤਾ ਅਤੇ ਜੀ ਆਇਆਂ ਆਖਿਆ। ਜਥੇ ਦੇ ਮੁਖੀ ਪਪਿੰਦਰ ਸਿੰਘ ਸਮੇਤ ਹੋਰ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਥੇ ਵਿੱਚ ਵਧੇਰੇ ਸ਼ਰਧਾਲੂ ਨਨਕਾਣਾ ਸਾਹਿਬ ਨਾਲ ਸਬੰਧਤ ਹਨ, ਜਦਕਿ ਪਾਕਿਸਤਾਨ ਦੇ ਹੋਰਨਾਂ ਸ਼ਹਿਰਾਂ ਤੋਂ ਆਏ ਸਿੱਖ ਵੀ ਇਸ ਵਿੱਚ ਸ਼ਾਮਲ ਹਨ।

100 ਸ਼ਰਧਾਲੂਆਂ ਨੂੰ ਮਿਲਿਆ ਸੀ ਵੀਜ਼ਾ ਮਿਲੀ ਜਾਣਕਾਰੀ ਅਨੁਸਾਰ ਲਗਪਗ 100 ਸਿੱਖ ਸ਼ਰਧਾਲੂਆਂ ਦੇ ਇਸ ਜਥੇ ਨੂੰ ਭਾਰਤ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ੇ ਮਿਲੇ ਸਨ। ਹਾਲਾਂਕਿ, ਪਾਕਿਸਤਾਨ ਸਰਕਾਰ ਵੱਲੋਂ ਸਰਹੱਦੀ ਲਾਂਘੇ ਰਾਹੀਂ ਭਾਰਤ ਆਉਣ ਦੀ ਪ੍ਰਵਾਨਗੀ ਨਾ ਮਿਲਣ ਕਾਰਨ ਸ਼ਰਧਾਲੂਆਂ ਨੂੰ ਹਵਾਈ ਮਾਰਗ ਰਾਹੀਂ ਭਾਰਤ ਪਹੁੰਚਣਾ ਪਿਆ। ਇਸ ਤੋਂ ਪਹਿਲਾਂ ਜਥੇ ਦੇ ਮੈਂਬਰਾਂ ਨੂੰ ਪਾਕਿਸਤਾਨ ਦੇ ਇੱਕ ਹਵਾਈ ਅੱਡੇ ’ਤੇ ਵੀ ਰੋਕ ਲਿਆ ਗਿਆ ਸੀ।

ਕਈ ਇਤਿਹਾਸਕ ਗੁਰਧਾਮਾਂ ਦੇ ਕਰ ਚੁੱਕੇ ਹਨ ਦਰਸ਼ਨ- ਜਾਣਕਾਰੀ ਮੁਤਾਬਕ ਇਹ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਵੀ ਮੱਥਾ ਟੇਕ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਫਤਹਿਗੜ੍ਹ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਦੇ ਦਰਸ਼ਨ ਕੀਤੇ। ਅੱਜ ਉਹ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦੇਰ ਸ਼ਾਮ ਅੰਮ੍ਰਿਤਸਰ ਪਹੁੰਚੇ। ਸ਼ਰਧਾਲੂ ਤਿੰਨ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਠਹਿਰਨ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਵਿੱਚ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਠਹਿਰਨ ਤੋਂ ਬਾਅਦ ਜਥਾ ਦਿੱਲੀ ਪਰਤੇਗਾ ਅਤੇ ਉੱਥੋਂ ਹਵਾਈ ਮਾਰਗ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ।

Related posts

ਨਵੇਂ ਬਣੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ‘ਚ ਭਾਰਤੀ ਤੇ ਚੀਨੀ ਫੌਜ ਆਹਮੋ-ਸਾਹਮਣੇ

On Punjab

ਕੁਰਾਨ ਸਾੜਨ ‘ਤੇ ਭੜਕੇ ਦੰਗੇ, ਸੜਕਾਂ ‘ਤੇ ਉੱਤਰੇ ਸੈਂਕੜੇ ਲੋਕ

On Punjab

ਗਣਤੰਤਰ ਦਿਵਸ ਤੋਂ ਪਹਿਲਾਂ ਪੰਜਾਬ ਪੁਲੀਸ ਦਾ ਵੱਡਾ ਐਕਸ਼ਨ: ਬੱਬਰ ਖਾਲਸਾ ਦਾ ਅਤਿਵਾਦੀ ਗ੍ਰਨੇਡ ਸਣੇ ਕਾਬੂ

On Punjab