52.03 F
New York, US
October 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

CJP ਵੱਲੋਂ ‘ਇੰਡੀਆ’ ਗੱਠਜੋੜ ਦੀ 1 ਨਵੰਬਰ ਦੀ ਰੈਲੀ ਦਾ ਸਮਰਥਨ; ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ- ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਨੇ ਬੁੱਧਵਾਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੇ ਮੁੱਦੇ ‘ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ‘ਇੰਡੀਆ’ ਗੱਠਜੋੜ ਦੀ 1 ਨਵੰਬਰ ਦੀ ਰੈਲੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਐੱਸ ਆਈ ਆਰ ਦੀ ਕਾਰਵਾਈ ਕਾਰਨ ਯੋਗ ਵੋਟਰਾਂ ਦੇ ਨਾਂ ਸੂਚੀ ਵਿੱਚੋਂ ਕੱਟੇ ਜਾਣ ਦਾ ਗੰਭੀਰ ਖ਼ਦਸ਼ਾ ਪੈਦਾ ਹੋ ਗਿਆ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਇਸ ਮੂਲ ਸਿਧਾਂਤ ਨੂੰ ਕਮਜ਼ੋਰ ਕਰ ਰਿਹਾ ਹੈ ਕਿ ਜਨਤਾ ਨੂੰ ਆਪਣੀ ਸਰਕਾਰ ਚੁਣਨੀ ਚਾਹੀਦੀ ਹੈ, ਨਾ ਕਿ ਸਰਕਾਰ ਆਪਣੇ ਵੋਟਰ ਚੁਣੇ।

ਸੀ ਜੇ ਪੀ ਨੇ ਕਿਹਾ, “ਐੱਸ ਆਈ ਆਰ ਰਾਹੀਂ ਇਸ ਸਿਧਾਂਤ ਨੂੰ ਢਾਹ ਲਾ ਕੇ ਗਿਆਨੇਸ਼ ਕੁਮਾਰ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਲੋੜੀਂਦਾ ਭਰੋਸਾ ਗੁਆ ਚੁੱਕੇ ਹਨ। ਇਸ ਲਈ ਚੋਣ ਕਮਿਸ਼ਨ ਦੀ ਭਰੋਸੇਯੋਗਤਾ ਅਤੇ ਸੁਤੰਤਰਤਾ ਨੂੰ ਬਹਾਲ ਕਰਨ ਲਈ ਉਨ੍ਹਾਂ ਦਾ ਅਸਤੀਫ਼ਾ ਬਹੁਤ ਜ਼ਰੂਰੀ ਹੈ।” ਸੀ ਜੇ ਪੀ ਦੇ ਬਾਨੀ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (X) ’ਤੇ ਇੱਕ ਪੋਸਟ ਵਿੱਚ ਕਿਹਾ, “ਗਿਆਨੂ (ਗਿਆਨੇਸ਼ ਕੁਮਾਰ) ਨੂੰ ਅਹੁਦਾ ਛੱਡਣਾ ਹੀ ਪਵੇਗਾ! ਕੌਕਰੋਚ ਜਨਤਾ ਪਾਰਟੀ ‘ਇੰਡੀਆ’ ਗੱਠਜੋੜ ਦੀ 1 ਨਵੰਬਰ ਦੀ ਰੈਲੀ ਦਾ ਸਮਰਥਨ ਕਰਦੀ ਹੈ। ਦੇਸ਼ ਸਭ ਤੋਂ ਪਹਿਲਾਂ!”

ਸੀ ਜੇ ਪੀ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰਾਖੀ ਕਰਨਾ ਹੈ, ਨਾ ਕਿ ਉਸ ਦੀ ਵਰਤੋਂ ਵਿੱਚ ਰੁਕਾਵਟਾਂ ਖੜ੍ਹੀਆਂ ਕਰਨਾ। ਬਿਆਨ ਵਿੱਚ ਕਿਹਾ ਗਿਆ, “ਸਾਡੇ ਸੰਵਿਧਾਨ ਨੇ ਹਰੇਕ ਬਾਲਗ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਕਿ ਕੋਈ ਵੀ ਯੋਗ ਨਾਗਰਿਕ ਇਸ ਅਧਿਕਾਰ ਤੋਂ ਵਾਂਝਾ ਨਾ ਰਹੇ।” ਸੀ ਜੇ ਪੀ ਨੇ ਕਿਹਾ ਕਿ ਉਹ ਦੇਸ਼ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਲੜ ਰਹੀਆਂ ਸਾਰੀਆਂ ਜਥੇਬੰਦੀਆਂ ਦਾ ਸਮਰਥਨ ਕਰੇਗੀ। ਬਿਆਨ ਦਾ ਅੰਤ “ਜੈ ਭੀਮ” ਅਤੇ “ਜੈ ਹਿੰਦ” ਦੇ ਨਾਅਰਿਆਂ ਨਾਲ ਹੋਇਆ।

Related posts

ਅਮਰੀਕਾ ਨੇ ਬਦਲਿਆ ਰਵੱਈਆ, ਵ੍ਹਾਈਟ ਹਾਊਸ ਨੇ ਟਵਿੱਟਰ ‘ਤੇ PM ਮੋਦੀ ਨੂੰ ਕੀਤਾ ਅਨਫਾਲੋ

On Punjab

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦਾ ਵਿਆਹ; ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ

On Punjab

ਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤ

On Punjab