PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਾਈ ਕੋਰਟ ਨੇ ਪੀਜੀਆਈ ’ਚ ਪੋਸਟਮਾਰਟਮ ਅਤੇ ਚੰਡੀਗੜ੍ਹ ’ਚ ਸਸਕਾਰ ਦੇ ਦਿੱਤੇ ਹੁਕਮ

ਮਾਨਸਾ- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ’ਚ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਦਲਜੀਤ ਦੀ ਮ੍ਰਿਤਕ ਦੇਹ ਦਾ ਚੰਡੀਗੜ੍ਹ ਸਥਿਤ ਪੀਜੀਆਈ ਵਿਖੇ ਪੋਸਟਮਾਰਟਮ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਮ੍ਰਿਤਕ ਦੇਹ 15 ਘੰਟਿਆਂ ਦੇ ਅੰਦਰ ਪੀਜੀਆਈ ਪ੍ਰਸ਼ਾਸਨ ਨੂੰ ਸੌਂਪਣ ਲਈ ਕਿਹਾ ਗਿਆ ਹੈ। ਪੋਸਟਮਾਰਟਮ ਰਿਪੋਰਟ 4 ਨਵੰਬਰ ਨੂੰ ਅਦਾਲਤ ਸਾਹਮਣੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਅਦਾਲਤ ਨੇ ਪੋਸਟਮਾਰਟਮ ਤੋਂ ਬਾਅਦ ਦਲਜੀਤ ਦਾ ਅੰਤਿਮ ਸਸਕਾਰ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਪੁਲੀਸ ਸੁਰੱਖਿਆ ਹੇਠ ਕਰਵਾਉਣ ਦੇ ਹੁਕਮ ਦਿੱਤੇ ਹਨ। ਅੰਤਿਮ ਸਸਕਾਰ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਕਰੀਬੀ ਲੋਕ ਹੀ ਸ਼ਾਮਲ ਹੋ ਸਕਣਗੇ। ਅਦਾਲਤ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਬਾਹਰੀ ਵਿਅਕਤੀ ਨੂੰ ਉੱਥੇ ਪਹੁੰਚਣ ਦੀ ਇਜਾਜ਼ਤ ਨਹੀਂ ਹੋਵੇਗੀ। ਅਦਾਲਤ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਅੰਤਿਮ ਸਸਕਾਰ ਲਈ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਪਰਵਿੰਦਰ ਸਿੰਘ ਝੋਟਾ ਨਮਿੱਤ ਬਣੀ ਐਕਸ਼ਨ ਕਮੇਟੀ ਦੇ ਮੀਡੀਆ ਸਲਾਹਕਾਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੀ ਭੈਣ ਅਮਰਜੀਤ ਕੌਰ ਵੱਲੋਂ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ। ਇਸੇ ਦੌਰਾਨ ਮ੍ਰਿਤਕ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਅੱਜ ਦੇਰ ਸ਼ਾਮ ਇੱਥੇ ਕਿਹਾ ਕਿ ਉਨ੍ਹਾਂ ਨੂੰ ਹਾਈਕੋਰਟ ਵੱਲੋਂ ਹੋਏ ਫ਼ੈਸਲੇ ਦੀ ਕੋਈ ਕਾਪੀ ਨਹੀਂ ਮਿਲੀ ਹੈ, ਪਰ ਇਸ ਦੇ ਬਾਵਜੂਦ ਉਹ ਸਸਕਾਰ ਚੰਡੀਗੜ੍ਹ ਵਿਖੇ ਨਹੀਂ ਕਰਨਗੇ; ਉਹ ਆਪਣੇ ਜੱਦੀ ਪਿੰਡ ਭੰਮੇ ਕਲਾਂ ਵਿਖੇ ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਉਸ ਦਾ ਸਸਕਾਰ ਕਰਨਗੇ।

Related posts

ਅਣਭੋਲ ਸੱਜਣ ਨਾ ਕਦੇ ਸਮਝਿਆ

Pritpal Kaur

ਕੋਰੋਨਾਵਾਇਰਸ: ਦੇਸ਼ ਦੀ ਪਹਿਲੀ ਐਂਬੂਲੈਂਸ ਲੈਬ ਜੋ ਕਿਤੇ ਵੀ ਜਾ ਸਕਦੀ ਹੈ

On Punjab

ਪ੍ਰਾਈਵੇਟ ਡਾਕਟਰਾਂ ਦੀਆਂ ਸੇਵਾਵਾਂ ਲਵੇਗੀ ਪੰਜਾਬ ਸਰਕਾਰ

On Punjab