PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਰੋਧੀ ਧਿਰਾਂ ਪੰਜਾਬ ਦਾ ਵਿਕਾਸ ਰੋਕਣ ਲਈ ਇਕਜੁੱਟ: ਭਗਵੰਤ ਮਾਨ

ਰਾਜਪੁਰਾ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਇਹ ਪਾਰਟੀਆਂ ਪੰਜਾਬ ਦੇ ਵਿਕਾਸ ਨੂੰ ਰੋਕਣ ਲਈ ਇਕਜੁੱਟ ਹੋ ਗਈਆਂ ਹਨ। ਪਟਿਆਲਾ ਜ਼ਿਲ੍ਹੇ ਦੇ ਘਨੌਰ ਹਲਕੇ ਦੇ ਪਿੰਡ ਮੰਡੌਲੀ ਵਿੱਚ ਨਹਿਰੀ ਪਾਣੀ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨ ਮੌਕੇ ਜਨਤਕ ਇਕੱਠ ਵਿੱਚ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਝੰਡੇ ਅਤੇ ਚੋਣ ਨਿਸ਼ਾਨ ਵੱਖਰੇ ਹਨ ਪਰ ਮਨਸ਼ਾ ਇੱਕੋ ਹੈ।

ਰਵਾਇਤੀ ਪਾਰਟੀਆਂ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਆਮ ਪਰਿਵਾਰ ਦਾ ਪੁੱਤ ਇਮਾਨਦਾਰੀ ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਆਸ਼ੀਰਵਾਦ ਸਭ ਤੋਂ ਵੱਡੀ ਤਾਕਤ ਦਿੰਦਾ ਹੈ। ਲੋਕਾਂ ਦੇ ਸਹਿਯੋਗ ਨਾਲ ਉਹ ਵਿਰੋਧੀ ਧਿਰ ਦੀ ਪਰਵਾਹ ਨਹੀਂ ਕਰਦੇ। ਉਨ੍ਹਾਂ ਦਾਅਵਾ ਕੀਤਾ ਕਿ 2022 ਵਾਂਗ 2027 ਦੀਆਂ ਚੋਣਾਂ ਵਿੱਚ ਵੀ ਪੰਜਾਬ ਦੇ ਲੋਕ ਵੱਡੇ ਆਗੂਆਂ ਨੂੰ ਘਰ ਬਿਠਾਉਣਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਦੀ ਲੁੱਟ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।

ਮੌਜੂਦਾ ਸਰਕਾਰ ਦਾ ਉਦੇਸ਼ ਸਿਆਸੀ ਕੁਰਸੀ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ, ਬਿਹਤਰ ਸਿਹਤ ਸਹੂਲਤਾਂ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਨਹਿਰੀ ਪਾਣੀ ਸਪਲਾਈ ਪ੍ਰਾਜੈਕਟਾਂ ਨਾਲ ਦੋ ਜ਼ਿਲ੍ਹਿਆਂ ਦੇ ਲਗਭਗ 90 ਹਜ਼ਾਰ ਪਰਿਵਾਰਾਂ ਦੇ ਪੰਜ ਲੱਖ ਤੋਂ ਵੱਧ ਲੋਕਾਂ ਨੂੰ ਲਾਭ ਮਿਲੇਗਾ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਸੀਨੀਅਰ ਆਗੂ ਇੰਦਰਜੀਤ ਸਿਆਲ਼ੂ, ਦਲਵੀਰ ਸਿੰਘ ਯੂ ਕੇ ਤੋਂ ਇਲਾਵਾ ਹੋਰ ਸ਼ਖਸੀਅਤਾਂ ਮੌਜੂਦ ਸਨ।

Related posts

ਹਰੀਕੇ ਪੱਤਣ ਵਿਚ ਬਣੇਗਾ Jaswant Singh Khalra ਦਾ ਯਾਦਗਾਰੀ ਸਮਾਰਕ

On Punjab

ਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀ

On Punjab

Instagram ਨੇ ਮਿਲਾਏ INSTANT ਦਿਲ, ਇੱਕ ਕਮੈਂਟ ਨਾਲ ਸ਼ੁਰੂ ਹੋਈ 8 ਹਜ਼ਾਰ ਕਿਲੋਮੀਟਰ ਦੂਰ ਦੀ Love Story

On Punjab