PreetNama
ਖੇਡ-ਜਗਤ/Sports News

ਕੋਹਲੀ ਦੀ ਕਾਰ ਦਾ ਕੱਟਿਆ ਚਲਾਨ, ਕਾਰਨ ਜਾਣ ਹੋ ਜਾਓਗੇ ਹੈਰਾਨ

ਗੁਰੂਗ੍ਰਾਮ: ਟੀਮ ਇੰਡੀਆ ਵੱਲੋਂ ਵਿਸ਼ਵ ਕੱਪ 2019 ‘ਚ ਪਹਿਲੀ ਜਿੱਤ ਨਾਲ ਵਿਰਾਟ ਕੋਹਲੀ ਐਂਡ ਬਿਗ੍ਰੇਡ ਨੇ ਸ਼ਾਨਦਾਰ ਆਗਾਜ਼ ਕੀਤਾ ਹੈ ਪਰ ਇਸ ਦੇ ਨਾਲ ਹੀ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਦੀ ਕਾਰ ਦਾ ਚਲਾਨ ਵੀ ਕੱਟਿਆ ਗਿਆ। ਕੋਹਲੀ ਦੇ ਗੁਰੂਗ੍ਰਾਮ ਦੇ ਡੀਐਲਐਫ– ਫੇਜ਼ 1 ਦੇ ਘਰ ਬਾਹਰ ਪੀਣ ਵਾਲੀ ਪਾਣੀ ਨਾਲ ਕਾਰ ਧੋਣ ਕਾਰਨ ਚਲਾਨ ਕੱਟਿਆ ਗਿਆ।

ਕੋਹਲੀ ਦੇ ਘਰ ‘ਚ ਦੋ ਐਸਯੂਵੀ ਸਮੇਤ 6-7 ਗੱਡੀਆਂ ਹਨ ਜਿਨ੍ਹਾਂ ਨੂੰ ਸਾਫ਼ ਕਰਨ ਲਈ ਕਰੀਬ ਇੱਕ ਹਜ਼ਾਰ ਲੀਟਰ ਪਾਣੀ ਦੀ ਬਰਬਾਦੀ ਕੀਤੀ ਜਾਂਦੀ ਹੈ। ਇਸ ਦੀ ਸ਼ਿਕਾਇਤ ਨਿਗਮ ਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕੀ ਹੈ। ਜਦੋਂ ਨਿਗਮ ਦੀ ਟੀਮ ਮੌਕੇ ‘ਤੇ ਪਹੁੰਚੀ ਤਾਂ ਕੋਹਲੀ ਦੇ ਘਰ ਬਾਹਰ ਨਿੱਜੀ ਸਹਾਇਕ ਦੀਪਕ ਗੱਡੀ ਧੋਂਦੇ ਹੋਏ ਮਿਲਿਆ।

ਇਸ ਦੌਰਾਨ ਨਿਗਮ ਅਧਿਕਾਰੀਆਂ ਨੇ ਉਸ ਦੀਆਂ ਤਸਵੀਰਾਂ ਕਲਿੱਕ ਕਰ ਲਈਆਂ ਤੇ ਉਸ ਦਾ 500 ਰੁਪਏ ਦਾ ਚਲਾਨ ਕਰ ਦਿੱਤਾ। ਨਿਗਮ ਅਧਿਕਾਰੀ ਨੇ ਕੋਹਲੀ ਦੇ ਨਾਲ ਹੋਰ ਵੀ ਕਈ ਲੋਕਾਂ ਦੇ ਚਲਾਨ ਕੀਤੇ। ਡੀਐਲਐਫ 1,2 ਤੇ 3 ‘ਚ ਗਰਮੀ ਕਰਕੇ ਪਾਣੀ ਦੀ ਕਮੀ ਲੋਕਾਂ ਦੀ ਸਮੱਸਿਆ ਬਣੀ ਹੋਈ ਹੈ।

Related posts

ਜੇਲ੍ਹ ‘ਚ ਬੰਦ ਫੁੱਟਬਾਲਰ ਰੋਨਾਲਡੀਨਹੋ ਦੇ ਸਾਹਮਣੇ ਆਈ ਇੱਕ ਹੋਰ ਮੁਸੀਬਤ

On Punjab

World Cricket Cup 2019: ਪਹਿਲੇ ਮੈਚ ’ਚ ਇੰਗਲੈਂਡ ਨੇ ਬਣਾਇਆ ਇਹ ਰਿਕਾਰਡ

On Punjab

Delhi Crime: ਦੀਵਾਲੀ ਦੀ ਰਾਤ ਗੋਲੀਆਂ ਨਾਲ ਹਿੱਲੀ ਦਿੱਲੀ, ਪੰਜ ਬਦਮਾਸ਼ਾਂ ਨੇ ਅੰਨ੍ਹੇਵਾਹ ਕੀਤੀ ਫਾਇਰਿੰਗ; ਦੋ ਦੀ ਮੌਤ Delhi Crime:ਜਿੱਥੇ ਡਾਕਟਰਾਂ ਨੇ ਆਕਾਸ਼ ਅਤੇ ਰਿਸ਼ਭ ਨੂੰ ਮ੍ਰਿਤਕ ਐਲਾਨ ਦਿੱਤਾ। ਫਰਸ਼ ਬਾਜ਼ਾਰ ਥਾਣਾ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।

On Punjab