PreetNama
ਰਾਜਨੀਤੀ/Politics

ਨਵਜੋਤ ਸਿੱਧੂ ਨੂੰ ਬਿਜਲੀ ਵਿਭਾਗ ਸੌਂਪ ਕੇ ਕੈਪਟਨ ਖਾ ਸਕਦੇ ਹਾਈ ਵੋਲਟੇਜ਼ ਝਟਕੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮੰਤਰੀ ਤਾਂ ਬਣਾ ਦਿੱਤਾ ਹੈ, ਪਰ ਉਹ ਸਰਕਾਰ ਨੂੰ ਹਾਈ ਵੋਲਟੇਜ਼ ਝਟਕਾ ਦੇ ਸਕਦੇ ਹਨ। ਇਸ ਦਾ ਵੱਡਾ ਕਾਰਨ ਹੈ ਕਿ ਉਨ੍ਹਾਂ ਕਦੇ ਵੀ ਮੁੱਖ ਮੰਤਰੀ ਦੀ ਸਲਾਹ ਲੈਣ ਦੀ ਰਵਾਇਤ ਨਹੀਂ ਨਿਭਾਈ ਤੇ ਉਹ ਆਪਣੇ ਵਿਭਾਗ ਦੇ ਫੈਸਲੇ ਖੁਦ ਹੀ ਲੈਂਦੇ ਹਨ। ਨਵੇਂ ਵਿਭਾਗ ਵਿੱਚ ਉਹ ਪਿਛਲੀ ਸਰਕਾਰ ਸਮੇਂ ਕੀਤੇ ਗਏ ਬਿਜਲੀ ਸਮਝੌਤਿਆਂ ਬਾਰੇ ਵੱਡੇ ਫੈਸਲੇ ਲੈ ਸਕਦੇ ਹਨ।

ਕੈਪਟਨ ਨੇ ਸਿੱਧੂ ਤੋਂ ਸਥਾਨਕ ਸਰਕਾਰਾਂ ਤੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ ਵਿਭਾਗ ਵਾਪਸ ਲੈ ਕੇ ਬਿਜਲੀ ਤੇ ਨਵਿਆਉਣਯੋਗ ਊਰਜਾ ਵਿਭਾਗ ਸੌਂਪ ਦਿੱਤਾ ਹੈ। ਖ਼ਦਸ਼ਾ ਇਹ ਹੈ ਕਿ ਜੇਕਰ ਸਿੱਧੂ ਨੇ ਆਪਣੇ ਕੰਮ ਕਰਨ ਦੇ ਤਰੀਕਾ ਸਥਾਨਕ ਸਰਕਾਰਾਂ ਵਿਭਾਗ ਵਾਲਾ ਰੱਖਿਆ ਤਾਂ ਇਹ ਕੈਪਟਨ ਸਰਕਾਰ ਲਈ ਵੱਡੇ ਝਟਕਿਆਂ ਤੋਂ ਘੱਟ ਨਹੀਂ ਹੋਵੇਗਾ।

ਬੇਸ਼ੱਕ ਸਿੱਧੂ ਦਾ ਮੰਤਰਾਲਾ ਬਦਲਣਾ ਉਨ੍ਹਾਂ ਖ਼ਿਲਾਫ਼ ਕੈਪਟਨ ਦੀ ਕਾਰਵਾਈ ਮੰਨਿਆ ਜਾ ਰਿਹਾ ਹੈ, ਪਰ ਸਿੱਧੂ ਦੇ ਹੱਥ ਆਇਆ ਨਵਾਂ ਵਿਭਾਗ ਵੀ ਬੇਹੱਦ ਅਹਿਮ ਹੈ। ਬਿਜਲੀ ਵਿਭਾਗ ਸਿੱਧਾ ਜਨਤਾ ਨਾਲ ਜੁੜਿਆ ਹੋਇਆ ਹੈ। ਉੱਧਰ, ਆਮ ਆਦਮੀ ਪਾਰਟੀ ਨੇ ਵੀ ਸਿੱਧੂ ਨੂੰ ਚਿੱਠੀ ਲਿਖ ਕੇ ਮੰਗ ਕਰ ਦਿੱਤੀ ਹੈ ਕਿ ਪਿਛਲੀ ਸਰਕਾਰ ਸਮੇਂ ਨਿੱਜੀ ਥਰਮਲ ਕੰਪਨੀਆਂ ਨਾਲ ਕੀਤੇ ਗਏ ਬਿਜਲੀ ਸਮਝੌਤੇ ਰੱਦ ਕੀਤੇ ਜਾਣ। ਇਸ ਬਾਰੇ ਕੈਪਟਨ ਤੇ ਉਨ੍ਹਾਂ ਦੇ ਕਈ ਮੰਤਰੀ ਕਹਿ ਚੁੱਕੇ ਹਨ ਸਮਝੌਤੇ ਰੱਦ ਨਹੀਂ ਕੀਤੇ ਜਾ ਸਕਦੇ।

ਜੇਕਰ ਨਵਜੋਤ ਸਿੱਧੂ ਬਿਜਲੀ ਮੰਤਰੀ ਦਾ ਅਹੁਦਾ ਸੰਭਾਲਦੇ ਹਨ ਤਾਂ ਉਨ੍ਹਾਂ ਦੀ ਅਕਾਲੀਆਂ ਨਾਲ ਖਹਿਬਾਜ਼ੀ ਇਸ ਵਿਭਾਗ ਦੇ ਕਈ ਫੈਸਲਿਆਂ ਦੇ ਰੂਪ ਵਿੱਚ ਨਿਕਲ ਸਕਦੀ ਹੈ। ਸਿੱਧੂ ਬਿਜਲੀ ਸਮਝੌਤਿਆਂ ਦੇ ਨਾਲ-ਨਾਲ ਅਕਾਲੀਆਂ ਨੂੰ ਮਿਲ ਰਹੀ ਬਿਜਲੀ ਸਬਸਿਡੀ ‘ਤੇ ਰੋਕ ਲਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਪਰ ਫਿਲਹਾਲ ਉਨ੍ਹਾ ਆਪਣਾ ਅਹੁਦਾ ਨਹੀਂ ਸੰਭਾਲਿਆ।

Related posts

ਆਕਲੈਂਡ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਭਾਰਤੀ ਕੌਂਸਲਖ਼ਾਨਾ: ਮੁਰਮੂ

On Punjab

Tirupati Laddu Controversy: ਤਿਰੁਪਤੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਜਨਹਿਤ ਪਟੀਸ਼ਨ, ਸੁਬਰਾਮਨੀਅਮ ਸਵਾਮੀ ਨੇ ਮੰਗੀ ਫੋਰੈਂਸਿਕ ਰਿਪੋਰਟ Tirupati Laddu Controversy ਤਿਰੁਪਤੀ ਮੰਦਰ ਦੇ ਚੜ੍ਹਾਵੇ ਵਿੱਚ ਜਾਨਵਰਾਂ ਦੀ ਚਰਬੀ ਦੀ ਕਥਿਤ ਮਿਲਾਵਟ ਦਾ ਵਿਵਾਦ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਅਦਾਲਤ ਤੋਂ ਇਸ ਮਾਮਲੇ ਦੀ ਜਾਂਚ ਆਪਣੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅਦਾਲਤ ਤੋਂ ਇਹ ਵੀ ਮੰਗ ਕੀਤੀ ਕਿ ਵਿਸਤ੍ਰਿਤ ਫੋਰੈਂਸਿਕ ਰਿਪੋਰਟ ਮੁਹੱਈਆ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਅੰਤਰਿਮ ਨਿਰਦੇਸ਼ ਜਾਰੀ ਕੀਤੇ ਜਾਣ।

On Punjab

ਸ਼ੀ ਜਿਨਪਿੰਗ ਨੇ TikTok ਨੂੰ ਅਮਰੀਕੀ ਮਾਲਕੀ ਹੇਠ ਲਿਆਉਣ ਲਈ ਪ੍ਰਸਤਾਵਿਤ ਸੌਦੇ ਨੂੰ ਮਨਜ਼ੂਰੀ ਦਿੱਤੀ: ਟਰੰਪ

On Punjab