PreetNama
ਖੇਡ-ਜਗਤ/Sports News

ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਟੀਮ ਨੂੰ ਝਟਕਾ, ਸ਼ਿਖਰ ਹੋਏ ਬਾਹਰ

ਲੰਦਨਕ੍ਰਿਕਟ ਵਿਸ਼ਵ ਕੱਪ ਦੌਰਾਨ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤ ਦੀ ਸ਼ਾਨਦਾਰ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਵਰਲਡ ਕੱਪ ਤੋਂ ਬਾਹਰ ਹੋ ਗਏ ਹਨ। ਸ਼ਿਖਰ ਦੇ ਬਾਹਰ ਹੋਣ ਦਾ ਕਾਰਨ ਉਨ੍ਹਾਂ ਦੇ ਅੰਗੂਠੇ ਦਾ ਫੈਕਚਰ ਹੈ।

ਪਿਛਲੇ ਮੈਚ ‘ਚ ਸ਼ਿਖਰ ਨੇ ਅਸਟ੍ਰੇਲੀਆ ਖਿਲਾਫ 117 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ। ਹੁਣ ਧਵਨ ਨਿਊਜ਼ੀਲੈਂਡਪਾਕਿਸਤਾਨ ਤੇ ਅਫਗਾਨਿਸਤਾਨ ਖਿਲਾਫ ਹੋਣ ਵਾਲੇ ਭਾਰਤੀ ਮੈਚ ਦਾ ਹਿੱਸਾ ਨਹੀਂ ਹੋਣਗੇ। ਕ੍ਰਿਕਟ ਵਰਲਡ ਕੱਪ ਦਾ ਫਾਈਨਲ ਮੁਕਾਬਲਾ 14 ਜੁਲਾਈ ਨੂੰ ਹੈ। ਅਜਿਹੇ ‘ਚ ਸ਼ਿਖਰ ਦੀ ਵਾਪਸੀ ਵੀ ਮੁਸ਼ਕਲ ਲੱਗ ਰਹੀ ਹੈ।

ਭਾਰਤ ਨੇ ਹੁਣ ਤਕ ਹੋਏ ਦੋ ਮੁਕਾਬਲਿਆਂ ‘ਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ ਤੇ ਭਾਰਤ ਦਾ ਅਗਲਾ ਮੁਕਾਬਲਾ 13 ਜੂਨ ਨੂੰ ਨਿਊਜ਼ੀਲੈਂਡ ਖਿਲਾਫ ਹੈ।

Related posts

Tokyo Paralympics 2020 : ਭਾਰਤ ਨੂੰ ਮਿਲਿਆ ਇਕ ਹੋਰ ਸਿਲਵਰ, Mariyappan Thangavelu ਨੇ ਹਾਸਿਲ ਕੀਤੀ ਵੱਡੀ ਕਾਮਯਾਬੀ

On Punjab

ਅੱਖੀਂ ਡਿੱਠੀਆਂ 32ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ

On Punjab

ਫੁੱਟਬਾਲਰ ਲਿਓਨ ਮੈਸੀ ਤੇ ਰੋਨਾਲਡੋ ਨਾਲ ਦਿੱਗਜ ਬੱਲੇਬਾਜ਼ ਸਚਿਨ ਤੇਂਦੁਲਕਰ ਟਾਪ-3 ’ਚ

On Punjab