PreetNama
ਰਾਜਨੀਤੀ/Politics

ਕੇਜਰੀਵਾਲ ਦੀ ਹਿੱਟ ਲਿਸਟ ‘ਤੇ ਭ੍ਰਿਸ਼ਟ ਅਫਸਰ, ਜ਼ਬਰੀ ਘਰ ਤੋਰਨ ਦੀ ਤਿਆਰੀ

ਨਵੀਂ ਦਿੱਲੀਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕਰਕੇ ਭ੍ਰਿਸ਼ਟ ਅਧਿਕਾਰੀਆਂ ਨੂੰ ਜ਼ਬਰਨ ਸੇਵਾਮੁਕਤ ਕਰਨ ਦੇ ਮੁੱਦੇ ‘ਤੇ ਵਿਚਾਰ ਕੀਤੀ। ਕੇਜਰੀਵਾਲ ਨੇ ਬਾਅਦ ‘ਚ ਆਪਣੇ ਕੈਬਿਨਟ ਮੰਤਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਅਜਿਹੇ ਅਧਿਕਾਰੀਆਂ ਦੀ ਲਿਸਟ ਤਿਆਰ ਕਰਨ।

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਨ੍ਹਾਂ ਨਾਲ ਇਸ ਬੈਠਕ ‘ਚ ਸ਼ਾਮਲ ਹੋਏ। ਕੇਜਰੀਵਾਲ ਨੇ ਇਸ ਮੁੱਦੇ ‘ਤੇ ਮੁੱਖ ਸਕਤੱਰ ਵਿਜੈ ਦੇਵ ਨਾਲ ਵੀ ਚਰਚਾ ਕੀਤੀ ਹੈ। 

ਕੇਜਰੀਵਾਲ ਨੇ ਬਾਅਦ ‘ਚ ਆਪਣੇ ਮੰਤਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਆਪਣੇ ਵਿਭਾਗ ਦੇ ਅਜਿਹੇ ਅਧਿਕਾਰੀਆਂ ਦੀ ਲਿਸਟ ਤਿਆਰ ਕਰਨ ਜਿਨ੍ਹਾਂ ਨੂੰ ਜ਼ਬਰਨ ਸੇਵਾ ਮੁਕਤ ਕੀਤਾ ਜਾ ਸਕੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਬਰਦਾਸ਼ਤ ਨਾ ਕਰਨ ਦੀ ਨੀਤੀ ਤੇ ਚੱਲ ਰਹੀ ਹੈ।

Related posts

ਐੱਸ ਆਈ ਆਰ ’ਤੇ ਚਰਚਾ ਨਾ ਕਰਨ ’ਤੇ ਵਾਕਆਊਟ; ਰਾਜ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

On Punjab

ਪੱਛਮੀ ਬੰਗਾਲ: ਦੋ ਧਿਰਾਂ ਵਿਚਕਾਰ ਹਿੰਸਕ ਝੜਪ, 29 ਗ੍ਰਿਫ਼ਤਾਰ

On Punjab

ਜੀਂਦ ‘ਚ ਹੋਈ ਭੁਪਿੰਦਰ ਸਿੰਘ ਹੁੱਡਾ ਦੀ ਰੈਲੀ, ਮੋਦੀ ਸਰਕਾਰ ‘ਤੇ ਜੰਮ ਕੇ ਬਰਸੇ

On Punjab