32.18 F
New York, US
January 22, 2026
PreetNama
ਖਬਰਾਂ/Newsਖਾਸ-ਖਬਰਾਂ/Important News

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਵਿਦਿਆਰਥੀ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ ,ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਅੱਜ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ‘ਚ ਹੋਏ ਇਸ ਕਤਲ ਨੇ ਇਕ ਵਾਰ ਫਿਰ ਯੂਨੀਵਰਸਿਟੀ ‘ਚ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਟਿਆਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ( Punjabi University, Patiala )’ਚ ਅੱਜ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਬੀ.ਟੈੱਕ ਦੀ ਪੜ੍ਹਾਈ ਕਰ ਰਹੇ ਨਵਜੋਤ ਸਿੰਘ ‘ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ। ਜ਼ਖਮੀ ਨੌਜਵਾਨ ਨੂੰ ਰਾਜਿੰਦਰ ਹਸਪਤਾਲ ‘ਚ ਲਿਜਾਇਆ ਗਿਆ ਪਰ ਉਸ ਦੀ ਰਸਤੇ ‘ਚ ਹੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਅੱਜ ਸਵੇਰੇ ਕਿਸੇ ਮਸਲੇ ਨੂੰ ਲੈ ਕੇ ਕੁਝ ਨੌਜਵਾਨ ਆਪਸ ਵਿਚ ਲੜ ਗਏ, ਇਸ ਦੌਰਾਨ ਉਕਤ ਵਿਦਿਆਰਥੀ ਦੇ ਢਿੱਡ ਵਿਚ ਦੂਜੇ ਨੌਜਵਾਨਾਂ ਨੇ ਕਿਰਚ ਨਾਲ ਵਾਰ ਕੀਤੇ, ਜਿਸ ਦੀ ਰਜਿੰਦਰਾ ਹਸਪਤਾਲ ’ਚ ਪਹੁੰਚਣ ਮਗਰੋਂ ਮੌਤ ਹੋ ਗਈ ਹੈ , ਜਦੋਂ ਕਿ ਇਸ ਘਟਨਾ ਵਿਚ ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ।  ਪਟਿਆਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related posts

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਵਾਟਰ ਵਰਕਸ ਦਾ ਕੀਤਾ ਉਦਘਾਟਨ

On Punjab

ਪ੍ਰਧਾਨ ਮੰਤਰੀ ਮੋਦੀ ਨੂੰ ‘Grand Cross of the Order of Honour’ ਗ੍ਰੀਸ ਨੇ ਕੀਤਾ ਪ੍ਰਦਾਨ, ਰਾਸ਼ਟਰਪਤੀ ਕੈਟਰੀਨਾ ਨੇ ਕੀਤਾ ਸਨਮਾਨਿਤ

On Punjab

ਐੱਨਜੀਟੀ ਅਦਾਲਤ ਵੱਲੋਂ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਬੰਦ ਕਰਨ ਦੇ ਹੁਕਮ

On Punjab