PreetNama
ਖਬਰਾਂ/News

ਕਿਸਾਨ ਸੰਘਰਸ਼ ਦੌਰਾਨ ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਦੀ ਹੋਈ ਮੌਤ

MSP ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ, ਕਿਸਾਨਾਂ ਵੱਲੋਂ ਹਰਿਆਣਾ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਜਾਰੀ ਹੈ ਇਸੇ ਦੌਰਾਨ ਖਨੌਰੀ ਸਰਹੱਦ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਜਾਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ੁਭਕਰਮਨ ਸਿੰਘ ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਉਹ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਸ਼ੁਭਕਰਮਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸ਼ੁਭਕਰਮਨ ਤੋਂ ਇਲਾਵਾ 12 ਹੋਰ ਕਿਸਾਨ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮ੍ਰਿਤਕ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਸਿਰਫ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਪਿਛਲੇ ਤਿੰਨ ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ-ਹਰਿਆਣਾ ਬਾਰਡਰ ‘ਤੇ ਗਿਆ ਸੀ। ਕਿਸਾਨ ਆਗੂ ਬਲਦੇਵ ਸਿਰਸਾ ਨੇ ਨੌਜਵਾਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਮਿਲੀ ਜਾਣਕਾਰੀ ਦੌਰਾਨ ਨੌਜਵਾਨ ਦੇ ਸਿਰ ‘ਚ ਗੋਲੀ ਵੱਜੀ ਸੀ, ਪੁਲਿਸ ਦੇ ਨਾਲ ਟਕਰਾਅ ਮੌਕੇ ਦਰਜਨਾਂ ਕਿਸਾਨ ਜ਼ਖਮੀ ਹੋਣ ਦੀ ਖ਼ਬਰ ਹੈ।  ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜ਼ੇ ਦੇ ਨਾਲ ਨਾਲ ਉਸ ਦੇ ਕਰਜਾ ਮੁਆਫ ਕੀਤਾ ਜਾਵੇ। ਫਿਲਹਾਲ ਸ਼ੁਭਕਰਮਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ।

Related posts

‘ਆਪ’ ਤੇ ਕਾਂਗਰਸ ਦਾ ਗੱਠਜੋੜ ਬਣਿਆ ‘ਬੁਝਾਰਤ’

Pritpal Kaur

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਫ਼ਿਰ ਮਿਲੀ ਜਾਨੋਂ ਮਾਰਨ ਦੀ ਧਮਕੀ , ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

On Punjab

Central Ordinance : ਸੁਪਰੀਮ ਕੋਰਟ ਨੇ ਆਰਡੀਨੈਂਸ ‘ਤੇ ਕੇਂਦਰ ਤੋਂ ਮੰਗਿਆ ਜਵਾਬ, LG ਨੂੰ ਧਿਰ ਬਣਨ ਦੇ ਦਿੱਤੇ

On Punjab