PreetNama
ਖਬਰਾਂ/News

ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨਾਲ ਟਕਰਾਅ ਮਗਰੋਂ ਪੁਲਿਸ ਦੀ ਰਿਪੋਰਟ ਆਈ ਸਾਹਮਣੇ, ਐਸਪੀ ਸਣੇ 7 ਮੁਲਾਜ਼ਮ ਗੰਭੀਰ ਜ਼ਖਮੀ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣਾ ਘੇਰਨ ਮਗਰੋਂ ਅੱਜ ਪੁਲਿਸ ਦਾ ਬਿਆਨ ਆਇਆ ਹੈ। ਪੁਲਿਸ ਨੇ ਕੱਲ੍ਹ ਦੇ ਘਟਨਕ੍ਰਮ ਬਾਰੇ ਰਿਪੋਰਟ ਦਿੱਤੀ ਹੈ। ਪੁਲਿਸ ਦੇ ਬਿਆਨ ਮੁਤਾਬਕ ਬੁੱਧਵਾਰ ਨੂੰ ਅਜਨਾਲਾ ਥਾਣੇ ਹੋਈ ਝੜਪ ਵਿੱਚ 7 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਇਸ ਬਾਰੇ ਫਿਲਹਾਲ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ।

ਪੁਲਿਸ ਨੇ ਦੱਸਿਆ ਹੈ ਕਿ ਵੀਰਵਾਰ ਦੀ ਅਜਨਾਲਾ ਹਿੰਸਾ ਦੌਰਾਨ ਇੱਕ ਐਸਪੀ ਸਮੇਤ 7 ਪੁਲਿਸ ਵਾਲੇ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਪੁਲਿਸ ਨੇ ਇਸ ਸਬੰਧ ਵਿੱਚ ਅਜੇ ਤੱਕ ਕੋਈ ਕੇਸ ਦਰਜ ਨਹੀਂ ਕੀਤਾ ਹੈ। ਐਸਐਸਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਕਿਹਾ ਹੈ ਕਿ “ਅਸੀਂ ਇਸ ਨੂੰ ਦੇਖ ਰਹੇ ਹਾਂ। ਅਸੀਂ ਇਸ ਬਾਰੇ ਅਪਡੇਟ ਕਰਾਂਗੇ ਤੇ ਇਸ ਬਾਰੇ ਫਿਲਹਾਲ ਕੋਈ ਟਿੱਪਣੀ ਨਹੀਂ ਕਰ ਸਕਦੇ।” ਅਹਿਮ ਗੱਲ ਹੈ ਕਿ ਪੁਲਿਸ ਇਸ ਬਾਰੇ ਜਵਾਬ ਦੇਣ ਤੋਂ ਟਲਦੀ ਨਜ਼ਰ ਆ ਰਹੀ ਹੈ।

ਪਤਾ ਲੱਗਾ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣਾ ਘੇਰਨ ਮਗਰੋਂ ਪੁਲਿਸ ਵਿੱਚ ਮਾਯੂਸੀ ਦਾ ਅਲਮ ਹੈ। ਵੀਰਵਾਰ ਨੂੰ ਅਜਨਾਲਾ ਵਿੱਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਅੱਜ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਸੀਨੀਅਰ ਪੁਲਿਸ ਅਧਿਕਾਰੀ ਮੀਟਿੰਗ ਲਈ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿੇ ਪਹੁੰਚ ਰਹੇ ਹਨ।

ਦੱਸ ਦਈਏ ਕਿ ਬੁੱਧਵਾਰ ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਥਾਣਾ ਅਜਨਾਲਾ ਦਾ ਘਿਰਾਓ ਕੀਤਾ ਸੀ। ਭਾਈ ਅੰਮ੍ਰਿਤਪਾਲ ਸਿੰਘ ਨੇ ਪਹਿਲਾਂ ਹੀ ਅਜਨਾਲਾ ਥਾਣੇ ਦੇ ਘਿਰਾਓ ਦਾ ਐਲਾਨ ਕੀਤਾ ਸੀ ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਸਖਤ ਰੋਕਾਂ ਲਾਈਆਂ ਹੋਈਆਂ ਸੀ ਪਰ ਭਾਈ ਅੰਮ੍ਰਿਤਪਾਲ ਸਿੰਘ ਦੇ ਹਮਾਇਤੀ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਗਏ ਕਿ ਪੁਲਿਸ ਉਨ੍ਹਾਂ ਨੂੰ ਰੋਕਣ ਵਿੱਚ ਬੇਵੱਸ ਨਜ਼ਰ ਆਈ।

Related posts

ਪੈਨਸ਼ਨਰਾਂ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਮੰਗਾਂ ਨੁੰ ਲੈ ਕੇ ਡੀਸੀ ਦਫਤਰ ਸਾਹਮਣੇ ਦਿੱਤਾ ਧਰਨਾ

Pritpal Kaur

‘Singham Again’ ਦਾ ਬਾਕਸ ਆਫਿਸ ‘ਤੇ ਤਾਂਡਵ, ਦੁਨੀਆ ਭਰ ’ਚ ਛੂਹਿਆ ਇਹ ਜਾਦੂਈ ਅੰਕੜਾ Singham Again Worldwide Collection: ‘Singham Again’ ਦਾ ਬਾਕਸ ਆਫਿਸ ‘ਤੇ ਤਾਂਡਵ, ਦੁਨੀਆ ਭਰ ’ਚ ਛੂਹਿਆ ਇਹ ਜਾਦੂਈ ਅੰਕੜਾ

On Punjab

ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮਾਨ

On Punjab