ਅਕਸ਼ੈ ਕੁਮਾਰ ਫਿਲਮੀ ਅਦਾਕਾਰ ਹੈ। ਉਨ੍ਹਾਂ ਨੇ ਕਈ ਫਿਲਮਾਂ ’ਚ ਅਹਿਮ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਉਹ ਕਈ ਫਿਲਮਾਂ ’ਚ ਆਰਮੀ ਅਫਸਰ ਦੀ ਭੂਮਿਕਾ ਵੀ ਨਿਭਾ ਚੁੱਕੇ ਹਨ। ਉਨ੍ਹਾਂ ਦੀਆਂ ਫਿਲਮਾਂ ਕਾਫੀ ਪਸੰਦ ਕੀਤੀਆਂ ਗਈਆਂ ਹਨ। ਅਕਸ਼ੈ ਕੁਮਾਰ ਸੋਸ਼ਲ ਮੀਡੀਆ ’ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਦੇ ਨਾਲ ਗੱਲਬਾਤ ਕਰਦੇ ਹਨ। ਅਕਸ਼ੈ ਕੁਮਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵੀ ਲੋਕਾਂ ਦੀ ਜੰਮ ਕੇ ਸਹਾਇਤਾ ਕੀਤੀ ਹੈ। ਉਨ੍ਹਾਂ ਨੇ ਪੀਐੱਮ ਕੇਅਰ ਫੰਡ ’ਚ 25 ਕਰੋੜ ਰੁਪਏ ਦੀ ਰਾਸ਼ੀ ਦਾਨ ਕੀਤੀ ਸੀ।