PreetNama
ਫਿਲਮ-ਸੰਸਾਰ/Filmy

Ammy Virk ਦੀ ਫ਼ਿਲਮ ਨੂੰ ਦੋ ਵੱਡੇ ਕੌਮੀ ਸਨਮਾਨ, ਸਾਲਾਂ ਬਾਅਦ ਜਾਗੇ ਪੰਜਾਬੀ ਸਿਨੇਮਾ ਦੇ ਭਾਗ

ਨਵੀਂ ਦਿੱਲੀਅੱਜ 66ਵੇਂ ਨੈਸ਼ਨਲ ਫ਼ਿਲਮ ਐਵਾਰਡ ‘ਚ ਪੰਜਾਬੀ ਫ਼ਿਲਮ ‘ਹਰਜੀਤਾ’ ਨੂੰ ਖੇਤਰੀ ਫ਼ਿਲਮਾਂ ਦੀ ਸ਼੍ਰੇਣੀ ‘ਚ ਬੈਸਟ ਫ਼ਿਲਮ ਐਵਾਰਡ ਮਿਲਿਆ ਹੈ। ਫ਼ਿਲਮ ‘ਚ ਲੀਡ ਰੋਲ ‘ਚ ਪੰਜਾਬੀ ਐਕਟਰ ਅਤੇ ਸਿੰਗਰ ਐਮੀ ਵਿਰਕ ਨੇ ਜੂਨੀਅਰ ਹਾਕੀ ਟੀਮ ਦੇ ਕਪਤਾਨ ਹਰਜੀਤ ਸਿੰਘ ਤੁਲੀ ਦਾ ਕਿਰਦਾਰ ਨਿਭਾਇਆ ਸੀ। ਇਸ ਦੇ ਨਾਲ ਹੀ ਕਿਸੇ ਪੰਜਾਬੀ ਫ਼ਿਲਮ ਨੂੰ 2015 ਤੋਂ ਬਾਅਦ ਇਹ ਐਵਾਰਡ ਮਿਲਿਆ ਹੈ।ਸਾਲ 1962 ਤੋਂ ਲੈ ਕੇ ਹੁਣ ਤਕ ਨੈਸ਼ਨਲ ਐਵਾਰਡ ਹਾਸਲ ਕਰਨ ਵਾਲੀ ‘ਹਰਜੀਤਾ’ 21ਵੀਂ ਪੰਜਾਬੀ ਫ਼ਿਲਮ ਬਣੀ ਹੈ। ਇਹ ਫ਼ਿਲਮ ਬਾਕਸਆਫਿਸ ‘ਤੇ 18 ਮਈ2018 ਨੂੰ ਰਿਲੀਜ਼ ਹੋਈ ਸੀ ਜਿਸ ਨੂੰ ਵਿਜੇ ਕੁਮਾਰ ਨੇ ਡਾਇਰੈਕਟ ਕੀਤਾ ਸੀ ਅਤੇ ਇਸ ਦੀ ਕਹਾਣੀ ਜਗਦੀਪ ਸਿੰਘ ਸਿੱਧੂ ਨੇ ਲਿੱਖੀ ਸੀ। ਫ਼ਿਲਮ ਦੇ ਲਈ ਅਮਮੀ ਵਿਰਕ ਨੇ ਕਾਫੀ ਮਹਿਨਤ ਕੀਤੀ ਸੀ।ਇਸ ਦੇ ਨਾਲ ਹੀ ਫ਼ਿਲਮ ਵਿੱਚ ਬੱਚੇ ਦਾ ਕਿਰਦਾਰ ਨਿਭਾਉਣ ਵਾਲੇ ਸਮੀਪ ਸਿੰਘ ਨੂੰ ਵੀ ਬੈਸਟ ਚਾਇਲਡ ਐਕਟਰ ਦਾ ਐਵਾਰਡ ਮਿਲਿਆ ਹੈ। ਇਨ੍ਹਾਂ ਤੋਂ ਇਲਾਵਾ ਫ਼ਿਲਮ ‘ਚ ਸਾਵਨ ਰੂਪੋਵਾਲੀ, ਪੰਕਜ ਤ੍ਰਿਪਾਠੀ ਵੀ ਸੀ। ਫ਼ਿਲਮ ਦੇ ਹੀਰੋ ਐਮੀ ਦੀ ਤਾਂ ਜਲਦੀ ਹੀ ਬਾਲੀਵੁੱਡ ਸਟਾਰ ਰਣਵੀਰ ਸਿੰਘ ਦੇ ਨਾਲ ਫ਼ਿਲਮ ‘83’ ‘ਚ ਨਜ਼ਰ ਆਉਣਗੇ।

Related posts

ਪੰਜਾਬੀ ਯੂਨੀਵਰਸਿਟੀ ਪ੍ਰੀਖਿਆ ਸ਼ਾਖਾ ਦਾ ਇਕ ਹੋਰ ਉਪਰਾਲਾ, ਵੈੱਬਸਾਈਟ ਰਾਹੀਂ ਉੱਤਰ ਪੱਤਰੀਆਂ ਦੇ ਰੋਲ ਨੰਬਰ ਦੇਖ ਸਕਣਗੇ ਮੁਲਾਂਕਣ ਕਰਨ ਵਾਲੇ ਅਧਿਆਪਕ

On Punjab

ਸਿੱਧੂ ਮੂਸੇਵਾਲਾ ਕੇਸ ‘ਚ ਤਿੰਨ ਮੈਂਬਰੀ SIT ਦਾ ਗਠਨ

On Punjab

Actress Detained By NCB: ਬਾਲੀਵੁੱਡ ਡਰੱਗ ਕੇਸ ’ਚ ਇਕ ਹੋਰ ਅਦਾਕਾਰਾ ਹਿਰਾਸਤ ’ਚ, ਐੱਨਸੀਬੀ ਨੇ ਮਾਰਿਆ ਸੀ ਹੋਟਲ ’ਚ ਛਾਪਾ

On Punjab