PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

Amritpal Singh ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼; ਅਗਲੀ ਸੁਣਵਾਈ 2 ਮਈ ਨੂੰ

ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਅਸਾਮ ਦੇ ਡਿਬਰੂਗੜ੍ਹ ਜੇਲ ਤੋਂ ਵੀਡੀਓ ਕਾਨਫਰੰਸ ਰਾਹੀਂ ਅਜਨਾਲਾ ਦੀ ਸਬ ਅਦਾਲਤ ਵਿਖੇ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ। ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਰੱਖੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਪੁਲੀਸ ਵੱਲੋਂ ਅਜਨਾਲਾ ਪੁਲੀਸ ਥਾਣਾ ਹਿੰਸਾ ਮਾਮਲੇ ਵਿੱਚ ਉਸ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਤੇ ਕਾਰਵਾਈ ਕਰਦੇ ਹੋਏ ਅਦਾਲਤ ਵੱਲੋਂ ਇਹ ਮਾਮਲਾ ਹੁਣ ਸੈਸ਼ਨ ਅਦਾਲਤ ਅੰਮ੍ਰਿਤਸਰ ਵਿੱਚ ਵਿਚਾਰਿਆ ਜਾਵੇਗਾ। ਜਿਸ ਤਹਿਤ ਅਗਲੀ ਸੁਣਵਾਈ 2 ਮਈ ਨੂੰ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਸ ਪਹਿਲਾਂ ਵੀ ਸੈਸ਼ਨ ਅਦਾਲਤ ਵਿੱਚ ਵਿਚਾਰ ਅਧੀਨ ਹੈ।

ਅਜਨਾਲਾ ਪੁਲੀਸ ਸਟੇਸ਼ਨ ਹਿੰਸਾ ਮਾਮਲੇ ਵਿੱਚ ਪਹਿਲਾਂ ਵੀ 40 ਤੋਂ ਵੱਧ ਵਿਅਕਤੀ ਗ੍ਰਿਫਤਾਰ ਹਨ ਅਤੇ ਇਸ ਕੇਸ ਦਾ ਸਾਹਮਣਾ ਕਰ ਰਹੇ ਹਨ।

ਦੱਸਣ ਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਐੱਨਐੱਸਏ (ਕੌਮੀ ਸੁਰੱਖਿਆ ਐਕਟ) ਦੀ ਮਿਆਦ 22 ਅਪਰੈਲ ਨੂੰ ਖਤਮ ਹੋ ਚੁੱਕੀ ਹੈ। ਉਹ ਪਿਛਲੇ ਤਿੰਨ ਸਾਲ ਤੋਂ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਹੈ। ਐੱਨਐੱਸਏ ਖਤਮ ਹੋਣ ਤੋਂ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਉਸ ਨੂੰ ਪੰਜਾਬ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਐੱਨਐੱਸਏ ਦੀ ਮਿਆਦ ਖਤਮ ਹੋਣ ਤੋਂ ਬਾਅਦ 23 ਅਪਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਪੁਲੀਸ ਸਟੇਸ਼ਨ ਹਿੰਸਾ ਮਾਮਲੇ ਵਿੱਚ ਰਸਮੀ ਤੌਰ ਤੇ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਜਨਾਲਾ ਸਬ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਸੀ। ਜਿੱਥੋਂ ਉਸ ਨੂੰ ਦੋ ਦਿਨਾਂ ਦੀ ਪੁਲੀਸ ਰਿਮਾਂਡ ਤੇ ਭੇਜਿਆ  ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ 30 ਅਪਰੈਲ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

Related posts

ਪਾਕਿਸਤਾਨ ’ਚ ਮੌਨਸੂਨ ਕਾਰਨ ਹੁਣ ਤੱਕ 657 ਮੌਤਾਂ

On Punjab

ਕੈਨੇਡਾ ‘ਚ ਹਜ਼ਾਰਾਂ ਅੰਤਰਰਾਸ਼ਟਰੀਆਂ ਦਾ ਭਵਿੱਖ ਇਮੀਗ੍ਰੇਸ਼ਨ ਬੈਕਲਾਗ ਵਿਚ ਫਸਿਆ

On Punjab

ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ

On Punjab