PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

Amritpal Singh ਦੀ ਦਾਦੀ ਦੇ ਭੋਗ ’ਤੇ ਵੜਿੰਗ ਦੀ ਹਾਜ਼ਰੀ ਨੇ ਛੇੜੀ ਸਿਆਸੀ ਚਰਚਾ

ਚੰਡੀਗੜ੍ਹ-  ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਭੋਗ ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕਥਿਤ ਮੌਜੂਦਗੀ ਨੇ ਸਿਆਸੀ ਚਰਚਾ ਛੇੜ ਦਿੱਤੀ ਹੈ, ਖ਼ਾਸ ਕਰਕੇ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਪ੍ਰਤੀ ਉਨ੍ਹਾਂ ਦੀ ਪਹਿਲਾਂ ਕੀਤੀ ਗਈ ਜਨਤਕ ਆਲੋਚਨਾ ਦੇ ਮੱਦੇਨਜ਼ਰ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ।

ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ, ਪੀ.ਪੀ.ਸੀ.ਸੀ. ਦੇ ਸਾਬਕਾ ਜਨਰਲ ਸਕੱਤਰ (ਜਥੇਬੰਦੀ) ਕੈਪਟਨ ਸੰਦੀਪ ਸੰਧੂ ਅਤੇ ਤਰਨ ਤਾਰਨ ਜ਼ਿਲ੍ਹਾ ਪ੍ਰਧਾਨ ਰਾਜਬੀਰ ਭੁੱਲਰ ਸਮੇਤ ਭੋਗ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨਾਲ ਗੱਲਬਾਤ ਕੀਤੀ।

ਲੁਧਿਆਣਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਇਸ ਫੇਰੀ ਦੇ ਕੋਈ ਸਿਆਸੀ ਅਰਥ ਨਹੀਂ ਕੱਢੇ ਜਾਣੇ ਚਾਹੀਦੇ। ‘‘ਮੈਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਗਿਆ ਸੀ। ਮੈਂ ਸੰਸਦ ਵਿੱਚ ਬੰਦੀ ਸਿੰਘਾਂ ਦੇ ਮੁੱਦੇ ’ਤੇ ਬੋਲਿਆ ਹਾਂ।’’ ਪੀ.ਪੀ.ਸੀ.ਸੀ. ਮੁਖੀ ਪ੍ਰਗਟ ਸਿੰਘ ਨੇ ਕਿਹਾ ਕਿ ਭੋਗ ਸਮਾਗਮ ਵਿੱਚ ਵੜਿੰਗ ਦੇ ਸ਼ਾਮਲ ਹੋਣ ਵਿੱਚ ਕੁਝ ਵੀ ਗ਼ਲਤ ਨਹੀਂ ਹੈ। ‘‘ਮੈਂ ਹਮੇਸ਼ਾ ਕਿਹਾ ਹੈ ਕਿ ਅੰਮ੍ਰਿਤਪਾਲ ਨੂੰ ਸਜ਼ਾ ਕਾਨੂੰਨ ਅਨੁਸਾਰ ਹੋਣੀ ਚਾਹੀਦੀ ਹੈ। ਕਾਨੂੰਨ ਸਭ ਲਈ ਇੱਕੋ ਜਿਹਾ ਹੋਣਾ ਚਾਹੀਦਾ ਹੈ।’’

ਪਾਰਟੀ ਹਲਕਿਆਂ ਵਿੱਚ ਵੜਿੰਗ ਦੀ ਫੇਰੀ ਨੇ ਕਈ ਭੌਂਹਾਂ ਉੱਚੀਆਂ ਕਰ ਦਿੱਤੀਆਂ ਹਨ। ਕਾਂਗਰਸ ਨੇ ਇੱਕ ਪਾਰਟੀ ਵਜੋਂ ਫਰਵਰੀ 2023 ਵਿੱਚ ਅੰਮ੍ਰਿਤਪਾਲ ਸਿੰਘ ਦੇ ਖਾਲਿਸਤਾਨ ਪੱਖੀ ਸਟੈਂਡ ਅਤੇ ਅਜਨਾਲਾ ਥਾਣੇ ’ਤੇ ਹਮਲੇ ਦੀ ਨਿਖੇਧੀ ਕੀਤੀ ਸੀ। ਪਰ ਪਿਛਲੇ ਇੱਕ ਸਾਲ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੰਮ੍ਰਿਤਪਾਲ ਦੀ ਰਿਹਾਈ ਬਾਰੇ ਕਾਫ਼ੀ ਬੇਬਾਕ ਰਹੇ ਹਨ। ਆਪਣੇ ਪੁੱਤਰ ਦੇ ਹੱਕ ਵਿੱਚ ਖੜ੍ਹਨ ਲਈ ਅੰਮ੍ਰਿਤਪਾਲ ਦੇ ਪਿਤਾ ਵੱਲੋਂ ਚੰਨੀ ਦੀ ਸ਼ਲਾਘਾ ਵੀ ਕੀਤੀ ਗਈ ਸੀ। ਪਾਰਟੀ ਆਗੂਆਂ ਦੇ ਇੱਕ ਵਰਗ ਦਾ ਮੰਨਣਾ ਹੈ ਕਿ ਵੜਿੰਗ ਦਾ ਇਹ ਕਦਮ ਚੰਨੀ ਨੂੰ ਨਿਸ਼ਾਨਾ ਬਣਾ ਕੇ ਚੁੱਕਿਆ ਗਿਆ ਸੀ, ਕਿਉਂਕਿ ਉਹ ਪੰਜਾਬ ਦੇ ਬਦਲਦੇ ਸਿਆਸੀ ਸਮੀਕਰਨਾਂ ਵਿੱਚ ਆਪਣਾ ਪ੍ਰਭਾਵ ਕਾਇਮ ਕਰਨ ਲਈ ਅੱਗੇ ਵਧ ਰਹੇ ਹਨ, ਜਿੱਥੇ ਅੰਮ੍ਰਿਤਪਾਲ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਅਹਿਮ ਭੂਮਿਕਾ ਨਿਭਾਅ ਸਕਦੀ ਹੈ।

Related posts

ਧਾਰਮਿਕ ਅਸਥਾਨਾਂ ਦਾ ਪ੍ਰਬੰਧ ਸਿਆਸਤਦਾਨਾਂ ਦੀ ਬਜਾਏ ਧਾਰਮਿਕ ਭਾਈਚਾਰਿਆਂ ਵੱਲੋ ਕੀਤਾ ਜਾਣਾ ਚਾਹੀਦਾ ਹੈ

On Punjab

ਆਲੋਕ ਸ਼ਰਮਾ ਨੂੰ ਮਿਲੀ ਤਰੱਕੀ, ਬਣੇ ਇੰਗਲੈਂਡ ਦੇ ਕੈਬਿਨੇਟ ਮੰਤਰੀ

On Punjab

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਤਨਖਾਹ ਸਕੇਲਾਂ ਵਾਲੇ ਪੱਤਰ ਸਾੜੇ

On Punjab