91.87 F
New York, US
June 11, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

Amritsar Central Jail ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

ਅੰਮ੍ਰਿਤਸਰ-  ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰੱਖੇ ਗਏ 9 ਬੰਗਲਾਦੇਸ਼ੀ ਨਾਗਰਿਕਾਂ (ਜਿਨ੍ਹਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ) ਨੂੰ ਅੱਜ ਕਾਨੂੰਨੀ ਕਾਰਵਾਈ ਪੂਰੀ ਹੋਣ ਉਪਰੰਤ ਉਨ੍ਹਾਂ ਦੇ ਆਪਣੇ ਦੇਸ਼ ਵਾਪਸ ਭੇਜ ਦਿੱਤਾ ਗਿਆ।  ਵਾਪਸੀ ਲਈ ਰਵਾਨਾ ਕੀਤੇ ਗਏ ਵਿਅਕਤੀਆਂ ਨੂੰ ਅੱਜ ਸਵੇਰੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਲਿਜਾਇਆ ਗਿਆ। ਲਗਪਗ 30 ਘੰਟੇ ਦੀ ਰੇਲ ਯਾਤਰਾ ਤੋਂ ਬਾਅਦ ਉਹ ਬੰਗਲਾਦੇਸ਼ ਸਰਹੱਦ ‘ਤੇ ਪਹੁੰਚਣਗੇ, ਜਿੱਥੇ ਉਨ੍ਹਾਂ ਨੂੰ ਅਗਲੀ ਲੋੜੀਂਦੀ ਕਾਰਵਾਈ ਲਈ ਉਨ੍ਹਾਂ ਦੇ ਦੇਸ਼ ਦੇ ਸਬੰਧਤ ਅਧਿਕਾਰੀਆਂ ਦੇ ਹਵਾਲੇ ਕੀਤਾ ਜਾਵੇਗਾ।
ਇਹ ਕਾਰਵਾਈ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਤਿੰਦਰ ਕੌਰ ਦੀ ਨਿਗਰਾਨੀ ਹੇਠ ਪੂਰੀ ਕੀਤੀ ਗਈ। ਇਸ ਵਾਪਸੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਸਕੱਤਰ ਅਮਰਦੀਪ ਸਿੰਘ ਬੈਂਸ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਅਤੇ ਯਤਨ ਕੀਤੇ ਗਏ ਤਾਂ ਜੋ ਇਹ ਵਿਅਕਤੀ ਜਲਦੀ ਤੋਂ ਜਲਦੀ ਆਪਣੇ ਵਤਨ ਵਾਪਸ ਜਾ ਕੇ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣ। ਬੈਂਸ ਨੇ ਆਖਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਇਨ੍ਹਾਂ ਵਿਅਕਤੀਆਂ ਦੇ ਮਾਮਲਿਆਂ ਵਿੱਚ ਲੋੜ ਅਨੁਸਾਰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਵਾਪਸੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਗਿਆ ਕਿ ਉਨ੍ਹਾਂ ਨਾਲ ਪੂਰੀ ਇੱਜ਼ਤ ਅਤੇ ਮਨੁੱਖੀ ਸੰਵੇਦਨਸ਼ੀਲਤਾ ਨਾਲ ਵਿਵਹਾਰ ਕੀਤਾ ਜਾਵੇ। ਬੈਂਸ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੇਲ੍ਹ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀਆਂ ਦੇ ਸਾਂਝੇ ਯਤਨਾਂ ਨਾਲ ਇਹ ਵਿਅਕਤੀ ਆਪਣੇ ਪਰਿਵਾਰਾਂ ਨਾਲ ਮੁੜ ਜੁੜਨ ਅਤੇ ਨਵੀਂ ਉਮੀਦ ਨਾਲ ਜੀਵਨ ਸ਼ੁਰੂ ਕਰਨ ਦੇ ਯੋਗ ਹੋਏ ਹਨ।

Related posts

ਕੜਾਕੇ ਦੀ ਠੰਢ: ਆਧਾਰ ਕਾਰਡ ਨਾ ਹੋਣ ਕਾਰਨ ਗਰੀਬਾਂ ਦੀ ਪਹੁੰਚ ਤੋਂ ਦੂਰ ਹੋਏ ਰੈਣ ਬਸੇਰੇ

On Punjab

ਭਾਰਤ-ਪਾਕਿ ਦਰਮਿਆਨ ਤਣਾਅ ਸਿਖਰਾਂ ‘ਤੇ ਪਰ ਸਿੱਖਾਂ ਲਈ ਰਾਹਤ ਦੀ ਖ਼ਬਰ

On Punjab

ਪਟਿਆਲਾ ਰਾਹੀਂ ਫ਼ਿਰੋਜ਼ਪੁਰ ਤੋਂ ਹਾਵੜਾ ਤੱਕ ਪ੍ਰੀਮੀਅਮ ਰੇਲ ਦੀ ਮੰਗ

On Punjab