PreetNama
ਖਾਸ-ਖਬਰਾਂ/Important News

Asaram Bapu : ਆਸਾਰਾਮ ਬਾਪੂ ਨੂੰ ਸਜ਼ਾ ਦਾ ਐਲਾਨ, ਜਬਰ ਜਨਾਹ ਮਾਮਲੇ ‘ਚ ਉਮਰ ਕੈਦ; ਲਗਾਇਆ 50 ਹਜ਼ਾਰ ਦਾ ਜੁਰਮਾਨਾ

ਗੁਜਰਾਤ ਦੇ ਗਾਂਧੀਨਗਰ ਦੀ ਇੱਕ ਅਦਾਲਤ ਨੇ 2013 ਦੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਆਸਾਰਾਮ ਬਾਪੂ ਨੂੰ ਜਬਰ ਜਨਾਹ ਮਾਮਲੇ ‘ਚ ਦੋਸ਼ੀ ਪਾਇਆ ਸੀ। ਅੱਜ ਅਦਾਲਤ ਨੇ ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ। ਦੱਸ ਦੇਈਏ ਕਿ ਸਾਲ 2013 ‘ਚ ਆਸਾਰਾਮ ‘ਤੇ ਦੋ ਭੈਣਾਂ ਨੇ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ ਸੀ।

ਅਦਾਲਤ ਨੇ ਸਜ਼ਾ ਦਾ ਕੀਤਾ ਐਲਾਨ

ਇਸ ਤੋਂ ਪਹਿਲਾਂ ਵਿਸ਼ੇਸ਼ ਸਰਕਾਰੀ ਵਕੀਲ ਆਰਸੀ ਕੋਡੇਕਰ ਨੇ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਆਸਾਰਾਮ ਨੂੰ ਉਮਰ ਕੈਦ ਅਤੇ ਭਾਰੀ ਜੁਰਮਾਨਾ ਲਗਾਇਆ ਜਾਵੇ। ਉਨ੍ਹਾਂ ਕਿਹਾ ਸੀ ਕਿ ਅਸੀਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਪੀੜਤ ਨੂੰ ਮੁਆਵਜ਼ਾ ਦਿੱਤਾ ਜਾਵੇ। ਫਿਲਹਾਲ ਅਦਾਲਤ ਨੇ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੀੜਤਾ ਨੂੰ 50 ਹਜ਼ਾਰ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ।

Related posts

ਚੀਨ ’ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 1,110 ਹੋਈ

On Punjab

ਵਿਰਾਸਤੀ ਮੇਲਾ: ਸੰਗੀਤ ਪ੍ਰੇਮੀਆਂ ਨੇ ਸ਼ਾਸਤਰੀ ਸੰਗੀਤ ਦਾ ਆਨੰਦ ਮਾਣਿਆ

On Punjab

ਟਰੂਡੋ ਦੇ ਬਦਲ ਵਜੋਂ ਨਵੇਂ ਚਿਹਰੇ ਦੀ ਭਾਲ ਸ਼ੁਰੂ

On Punjab