PreetNama

Author : On Punjab

ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਕਤਰ ਪੁਲੀਸ ਕੋਲੋਂ ਵਾਪਸ ਲਏ ਪਾਵਨ ਸਰੂਪ ਭਾਰਤ ਪੁੱਜੇ ਸ਼੍ਰੋਮਣੀ ਕਮੇਟੀ ਨੇ ਦੋਵੇਂ ਸਰੂਪ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ

On Punjab
ਅਰਬ ਮੁਲਕ ਕਤਰ ਵਿੱਚ ਸਥਾਨਕ ਪੁਲੀਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪ ਅੰਮ੍ਰਿਤਸਰ ਪੁੱਜ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪੰਜਾਬ ’ਚ ਹੁਣ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਤੋਂ ਬਿਨਾਂ ਹੋਣਗੀਆਂ ਪੰਚਾਇਤੀ ਚੋਣਾਂ ਮੰਤਰੀ ਮੰਡਲ ਦੀ ਮੀਟਿੰਗ ’ਚ ਪੰਜਾਬ ਪੰਚਾਇਤੀ ਰਾਜ ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

On Punjab
ਚੰਡੀਗੜ੍ਹ, 29 ਅਗਸਤ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਹਾਈ ਕੋਰਟ ਵੱਲੋਂ ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ ਵਿਚ 5 ਸਤੰਬਰ ਤੱਕ ਵਾਧਾ

On Punjab
ਦਿੱਲੀ ਹਾਈ ਕੋਰਟ ਨੇ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ ਅੰਤਰਿਮ ਰੋਕ ਵਧਾ ਦਿੱਤੀ ਹੈ, ਇਹ ਵਾਧਾ ਅਗਲੀ ਸੁਣਵਾਈ ਦੀ ਮਿਤੀ 5 ਸਤੰਬਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਵੀ ਸ਼ੁਰੂਆਤ ਕੀਤੀ। ਇਹ ਸੈੱਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਦੂਜੀ ਮੰਜ਼ਿਲ ’ਤੇ ਕੰਮ ਕਰੇਗਾ। ਹਾਲ ਹੀ ’ਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ੍ਹ ਹੈ। ਇਸੇ ਤਹਿਤ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਐਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਵਜੋਂ ਨਵਾਂ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦੇਵੇਗੀ ਤੇ ਨਸ਼ਾ ਛੱਡਣ ਵਾਲਿਆਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਨਸ਼ਾ ਤਸਕਰੀ ਰੋਕਣ ਤੇ ਇਸ ਘਿਣਾਉਣੇ ਅਪਰਾਧ ’ਚ ਸ਼ਾਮਲ ਵੱਡੀਆਂ ਮੱਛੀਆਂ ਦੀ ਸ਼ਨਾਖਤ ’ਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ, ‘‘ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਹੀ ਨਹੀਂ ਹੋਵੇਗੀ, ਸਗੋਂ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਏਐੱਨਟੀਐੱਫ਼ ਦੇ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ 400 ਤੋਂ ਵਧਾ ਕੇ 861 ਕੀਤੀ ਜਾ ਰਹੀ ਹੈ ਤੇ ਫੋਰਸ ਨੂੰ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਵੀ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ, ‘‘ਏਐੱਨਟੀਐੱਫ਼ ਨੂੰ ਮੁਹਾਲੀ ’ਚ ਆਪਣਾ ਹੈੱਡਕੁਆਰਟਰ ਬਣਾਉਣ ਲਈ ਇੱਕ ਏਕੜ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਐਨਫੋਰਸਮੈਂਟ-ਨਸ਼ਾ ਮੁਕਤੀ ਰੋਕਥਾਮ ਰਣਨੀਤੀ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ-ਅਡਿੱਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ ’ਚੋਂ 10 ਕਰੋੜ ਰੁਪਏ ਏਐੱਨਟੀਐੱਫ਼ ਲਈ ਮਨਜ਼ੂਰ ਕੀਤੇ ਜਾਣਗੇ।’’ ਇਸ ਦੌਰਾਨ ਮੁੱਖ ਮੰਤਰੀ ਨੇ ਖੰਨਾ ਬੇਅਦਬੀ ਕਾਂਡ ਅਤੇ ਅੰਮ੍ਰਿਤਸਰ ਵਿੱਚ ਐੱਨਆਰਆਈ ’ਤੇ ਹੋਏ ਹਮਲੇ ਦੇ ਮਾਮਲਿਆਂ ਪੰਜਾਬ ਪੁਲੀਸ ਦੀਆਂ ਫੌਰੀ ਕਾਰਵਾਈਆਂ ਦੀ ਸ਼ਲਾਘਾ ਕੀਤੀ। ਕੰਗਨਾ ਰਣੌਤ ਨੂੰ ਜ਼ਾਬਤੇ ’ਚ ਰੱਖੇ ਭਾਜਪਾ ਮੁਹਾਲੀ: ਭਾਜਪਾ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਤੇ ਉਸ ਵੱਲੋਂ ਕਿਸਾਨਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਆਪਣੇ ‘ਵਿਵਾਦਤ’ ਸੰਸਦ ਮੈਂਬਰਾਂ ਨੂੰ ਜ਼ਾਬਤੇ ’ਚ ਰੱਖਣ ਲਈ ਆਖਿਆ ਹੈ। ਮਾਨ ਕਿਹਾ, ‘‘ਕੰਗਨਾ ਕਥਿਤ ਹੋਛੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਵਿਗਾੜ ਰਹੀ ਹੈ। ਉਹ ਮੰਡੀ ਹਲਕੇ (ਹਿਮਾਚਲ ਪ੍ਰਦੇਸ਼) ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਖਾਸਕਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਅਜਿਹੇ ਆਗੂਆਂ ਨੂੰ ਸਮਾਜ ’ਚ ਕਥਿਤ ਜ਼ਹਿਰ ਫੈਲਾਉਣ ਤੋਂ ਰੋਕਣਾ ਚਾਹੀਦਾ ਹੈ, ਕਿਉਂਕਿ ਭਗਵਾ ਪਾਰਟੀ ਸਿਰਫ਼ ਇੰਨਾ ਕਹਿ ਕੇ ‘‘ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ’’, ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

On Punjab
ਨਵੀਂ ਦਿੱਲੀ, 29 ਅਗਸਤ ਹਰਿਆਣਾ ਵਿਧਾਨ ਸਭਾ ਦੀਆਂ 1 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਵਾਸਤੇ ਭਾਜਪਾ...
English Newsਖਬਰਾਂ/Newsਰਾਜਨੀਤੀ/Politics

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦ੍ਰਿੜ੍ਹ: ਮਾਨ ਮੁੱਖ ਮੰਤਰੀ ਵੱਲੋਂ ਮੁਹਾਲੀ ’ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਉਦਘਾਟਨ

On Punjab
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪੰਜਾਬੀ ’ਵਰਸਿਟੀ ਵਿੱਚ 62 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੀ ਜਾਂਚ ਮੁਕੰਮਲ ਹੋਣ ਨੇੜੇ

On Punjab
ਪਟਿਆਲਾ, 28 ਅਗਸਤ ਪੰਜਾਬੀ ਯੂਨੀਵਰਸਿਟੀ ਵਿੱਚ ਭਰਤੀ ਕੀਤੇ 62 ਸਹਾਇਕ ਪ੍ਰੋਫੈਸਰਾਂ ਦਾ ਮਾਮਲਾ ਵਿਜੀਲੈਂਸ ਕੋਲ ਪੜਤਾਲ ਅਧੀਨ ਹੈ। ਇਸ ਦੇ ਕਈ ਪੱਖ ਸਾਹਮਣੇ ਆਏ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਵੀਸੀ ਕਰਮਜੀਤ ਸਿੰਘ ਦੇ ਕਾਰਜਕਾਲ ਵਿੱਚ ਵਾਧਾ

On Punjab
ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਤੇ ਪੰਜਾਬ ਸਰਕਾਰ ਨੇ ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ , ਪਟਿਆਲਾ ਦੇ ਵਾਈਸ-ਚਾਂਸਲਰ ਵਜੋਂ ਪ੍ਰੋ. (ਡਾ.) ਕਰਮਜੀਤ ਸਿੰਘ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦੇਹਾਂਤ ਅੰਤਿਮ ਸੰਸਕਾਰ 31 ਅਗਸਤ ਨੂੰ

On Punjab
ਪਟਿਆਲ਼ਾ, 29 ਅਗਸਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ’ਚ ਮੰਤਰੀ ਰਹੇ ਟਕਸਾਲੀ ਅਕਾਲੀ ਸੁਰਜੀਤ ਸਿੰਘ ਕੋਹਲੀ ਅਕਾਲ ਚਲਾਣਾ ਕਰ ਗਏ ਹਨ। ਉਹ ਲੰਬੇ ਸਮੇਂ ਤੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਚੀਨੀ ਜਹਾਜ਼ਾਂ ਨੇ ਫਿਲਪੀਨਜ਼ ਦੇ ਬੇੜੇ ਨੂੰ ਰੋਕਿਆ

On Punjab
ਚੀਨ ਨੇ 40 ਜਹਾਜ਼ਾਂ ਦੇ ‘ਹੱਦੋਂ ਵੱਧ ਬਲ’ ਪ੍ਰਯੋਗ ਰਾਹੀਂ ਫਿਲਪੀਨ ਦੇ ਦੋ ਸਮੁੰਦਰੀ ਜਹਾਜ਼ਾਂ ਨੂੰ ਚੀਨ ਸਾਗਰ ਵਿੱਚ ਇਕ ਵਿਵਾਦਤ ਦੀਪ ’ਤੇ ਫਿਲਪੀਨ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਹਰਿਆਣਾ ’ਚ ਕਾਂਗਰਸ ਸਰਕਾਰ ਬਣਨ ’ਤੇ ਓਪੀਐੱਸ ਲਾਗੂ ਕੀਤੀ ਜਾਵੇਗੀ: ਦੀਪੇਂਦਰ ਹੁੱਡਾ

On Punjab
ਕੇਂਦਰ ਦੀ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਐੱਸ) ਨੂੰ ‘ਮੁਲਾਜ਼ਮ ਵਿਰੋਧੀ’ ਕਰਾਰ ਦਿੰਦਿਆਂ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 1...