PreetNama
ਖਬਰਾਂ/Newsਖਾਸ-ਖਬਰਾਂ/Important News

ਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ, ਸੋਸ਼ਲ ਮੀਡੀਆ ਖਾਤੇ ਕੀਤੇ ਬੈਨ

ਅਜਨਾਲਾ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਅਮ੍ਰਿਤਪਾਲ ਦੇ ਸੋਸ਼ਲ ਮੀਡਿਆ ਅਕਾਊਂਟ ਬੈਨ ਕਰ ਦਿੱਤੇ ਗਏ ਹਨ। ਉਨ੍ਹਾਂ ਦਾ ਇੰਸਟਾਗ੍ਰਾਮ ਖਾਤਾ ਬੰਦ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਉਸਦਾ ਟਵਿੱਟਰ ਅਕਾਊਂਟ ਪਹਿਲਾਂ ਤੋਂ ਹੀ ਬੰਦ ਹੈ।

ਲਵਪ੍ਰੀਤ ਤੂਫਾਨ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਖਾਲਿਸਤਾਨ ਬਾਰੇ ਬੋਲਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਦੇ ਕਾਰਨਾਂ ਨੂੰ ਬੁਰਾਈ ਜਾਂ ਵਰਜਿਤ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਸਗੋਂ ਇਸ ਨੂੰ ਬੌਧਿਕ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ। ਇਸ ਤੋਂ ਭੂ-ਰਾਜਨੀਤਿਕ ਲਾਭ ਕੀ ਹੋ ਸਕਦੇ ਹਨ ਅਤੇ ਸਿੱਖਾਂ ਲਈ ਇਸ ਦੇ ਕੀ ਫਾਇਦੇ ਹਨ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਇੱਕ ਵਿਚਾਰਧਾਰਾ ਹੈ ਅਤੇ ਵਿਚਾਰਧਾਰਾ ਕਦੇ ਨਹੀਂ ਮਰਦੀ। ਅਸੀਂ ਦਿੱਲੀ ਤੋਂ ਨਹੀਂ ਮੰਗ ਰਹੇ।

ਇਸੇ ਤਰ੍ਹਾਂ ਅੰਮ੍ਰਿਤਪਾਲ ਸਿੰਘ ਨੇ ਭਾਜਪਾ ਅਤੇ ਪਾਕਿਸਤਾਨ ਦੀ ਹਮਾਇਤ ਨੂੰ ਲੈ ਕੇ ਪੈਦਾ ਹੋਏ ਮੁੱਦਿਆਂ ਬਾਰੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੁਝ ਲੋਕ ਕਹਿੰਦੇ ਹਨ ਕਿ ਭਾਜਪਾ ਮੇਰਾ ਸਮਰਥਨ ਕਰਦੀ ਹੈ ਅਤੇ ਕੁਝ ਕਹਿੰਦੇ ਹਨ ਕਿ ਮੈਨੂੰ ਪਾਕਿਸਤਾਨ ਤੋਂ ਸਮਰਥਨ ਮਿਲ ਰਿਹਾ ਹੈ। ਸੋ ਮੈਂ ਤੁਹਾਨੂੰ ਦੱਸ ਦਈਏ ਕਿ ਮੈਨੂੰ ਕੇਵਲ ਗੁਰੂ ਸਾਹਿਬਾਨ ਦਾ ਆਸਰਾ ਮਿਲਿਆ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਕਿਸੇ ਵੀ ਰਾਜਨੀਤੀ ਵਿੱਚ ਸ਼ਾਮਲ ਨਹੀਂ ਹਨ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਾਲਿਸਤਾਨ ਨੂੰ ਲੈ ਕੇ ਬਿਆਨ ਦਿੱਤਾ ਹੈ  ਜਦੋਂ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਅਜਨਾਲਾ ‘ਚ ਪੁਲਿਸ ਅਤੇ ਉਸ ਦੇ ਸਮਰਥਕਾਂ ਵਿਚਾਲੇ ਝੜਪ ਹੋਈ ਸੀ। ਵੀਰਵਾਰ ਨੂੰ ਹੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਥਾਣੇ ਦੇ ਬਾਹਰ ਤਲਵਾਰਾਂ ਲਹਿਰਾਈਆਂ। ਇਸ ਘਟਨਾ ‘ਚ 6 ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਵੀ ਬਿਆਨ ਦਿੱਤਾ ਸੀ ਕਿ ਸ਼ਾਹ ਨੇ ਕਿਹਾ ਸੀ ਕਿ ਉਹ ਖਾਲਿਸਤਾਨ ਲਹਿਰ ਨੂੰ ਅੱਗੇ ਨਹੀਂ ਵਧਣ ਦੇਣਗੇ।

Related posts

ਕੋਰੋਨਾ ਨਾਲ ਮਰਨ ਵਾਲਿਆਂ ਦੀਆਂ ਲਾਵਾਰਿਸ ਲਾਸ਼ਾਂ ਸਾਂਭ ਕੇ ਸਸਕਾਰ ਕਰਨ ਦਾ ਐਲਾਨ- ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ

Pritpal Kaur

ਪੈਰਾਲੰਪਿਕ: ਕਥੁਨੀਆ ਅਤੇ ਪ੍ਰੀਤੀ ਵੱਲੋਂ ਸਰਵੋਤਮ ਪ੍ਰਦਰਸ਼ਨ, ਇਤਿਹਾਸ ਸਿਰਜਿਆ

On Punjab

Iran Hijab Protests : ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਤੋਂ ਨਾਰਾਜ਼ ਅਮਰੀਕਾ ਨੇ ਈਰਾਨੀ ਅਧਿਕਾਰੀਆਂ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

On Punjab