PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਪਤੀ ਰਾਜ ਕੁੰਦਰਾ ਅਤੇ ਭੈਣ ਸ਼ਮਿਤਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

 ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਅਤੇ ਭੈਣ ਸ਼ਮਿਤਾ ਸ਼ੈੱਟੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਹੈ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਪਤੀ ਰਾਜ ਕੁੰਦਰਾ ਅਤੇ ਭੈਣ ਸ਼ਮਿਤਾ ਸ਼ੈੱਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਉਨ੍ਹਾਂ ਗੁਰੂਘਰ ਵਿਖੇ ਮੱਥਾ ਟੇਕਣ ਦੇ ਉਪਰੰਤ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ ਹੈ।

ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਆ ਕੇ ਮੈਨੂੰ ਇੱਕ ਵੱਖਰੀ ਖੁਸ਼ੀ ਅਤੇ ਪਿਆਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੈਂ ਜਦ ਵੀ ਗੁਰੂ ਨਗਰੀ ਆਉਂਦੀ ਹਾਂ ਤਾਂ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੀ ਹਾਂ ਅਤੇ ਇਸ ਗੁਰੂਘਰ ਵਿਖੇ ਆ ਕੇ ਵੱਖਰੀ ਸ਼ਾਂਤੀ ਮਿਲਦੀ ਹੈ। ਜ਼ਿਕਰਯੋਗ ਹੈ ਕਿ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਸ਼ਹਿਰ ਵਿੱਚ ਹੋਣ ਵਾਲੇ ਇੱਕ ਨਿੱਜੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਉਚੇਚੇ ਤੌਰ ‘ਤੇ ਅੰਮ੍ਰਿਤਸਰ ਪਹੁੰਚੇ ਸਨ।
ਸ਼ਿਲਪਾ ਨੇ ਦੱਸਿਆ ਕਿ ਉਹ ਜਲਦ ਹੀ ਵੱਡੇ ਪਰਦੇ ‘ਤੇ ਨਜ਼ਰ ਆਵੇਗੀ ਅਤੇ ਇਸ ਫਿਲਮ ‘ਚ ਉਹ ਇਕ ਪੰਜਾਬਣ ਦਾ ਕਿਰਦਾਰ ਨਿਭਾਏਗੀ।  ਉਨ੍ਹਾਂ ਦੱਸਿਆ ਕਿ ਆਗਾਮੀ ਉਹਨਾਂ ਦੀ ਨਵੀਂ ਫਿਲਮ ਸੁਖੀ ਵੀ ਆ ਰਹੀ ਹੈ ,ਜਿਸ ਵਿੱਚ ਉਹ ਬਤੌਰ ਪੰਜਾਬਣ ਦਾ ਕਿਰਦਾਰ ਨਿਭਾਉਂਦੇ ਹੋਏ ਵਿਖਾਈ ਦੇਣਗੀ। ਇਸ ਤੋਂ ਇਲਾਵਾ ਵੈਬ ਸੀਰੀਜ਼ ਇੰਡੀਅਨ ਪੁਲਿਸ ਫੋਰਸ ਵਿੱਚ ਵੀ ਸ਼ਿਲਪਾ ਸ਼ੈੱਟੀ ਦੀ ਅਦਾਕਾਰੀ ਦੀ ਝਲਕ ਵੇਖਣ ਨੂੰ ਮਿਲੇਗੀ ।
ਦੱਸ ਦੇਈਏ ਕਿ ਸ਼ਿਲਪਾ ਸ਼ੈੱਟੀ ਆਪਣੀ ਅਦਾਕਾਰੀ ਅਤੇ ਬਾਲੀਵੁੱਡ ਦੇ ਹਿੱਟ ਗਾਣਿਆਂ ਦੇ ਸਦਕਾ ਹੀ ਦਰਸ਼ਕਾਂ ਵਿੱਚ ਜਾਣੀ ਜਾਂਦੀ ਹੈ। ਸ਼ਿਲਪਾ ਸ਼ੈੱਟੀ ਨੇ ਦੱਸਿਆ ਕਿ ਭਾਵੇਂ ਉਹ ਮੁੰਬਈ ‘ਚ ਡਾਈਟ ‘ਤੇ ਧਿਆਨ ਦਿੰਦੀ ਹੈ ਪਰ ਅੰਮ੍ਰਿਤਸਰ ਆ ਕੇ ਸਭ ਕੁਝ ਖਾਂਦੀ ਹੈ। ਉਹਨਾਂ ਨੇ ਅੰਮ੍ਰਿਤਸਰੀ ਕੁਲਚਾ ਅਤੇ ਸਰੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਵੀ ਖਾਧੀ ,ਜੋ ਕਿ ਮੁੰਬਈ ਵਿੱਚ ਨਹੀਂ ਮਿਲਦੇ।

Related posts

ਜੰਮੂ-ਕਸ਼ਮੀਰ ‘ਚ ਠੰਢ ਨੇ ਤੋੜਿਆ 5 ਸਾਲਾਂ ਦਾ ਰਿਕਾਰਡ

On Punjab

ਮਹਾਕੁੰਭ ਮੇਲਾ ਖੇਤਰ ਵਿੱਚ ਅੱਗ ਲੱਗੀ

On Punjab

COVID-19 ਤੋਂ ਬਜ਼ੁਰਗ ਨਹੀਂ, ਨੌਜਵਾਨ ਵਰਗ ਨੂੰ ਵੀ ਹੈ ਖ਼ਤਰਾ : WHO

On Punjab