70.21 F
New York, US
June 28, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਬਰਤਾਨੀਆ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਖ਼ਾਲਿਸਤਾਨੀਆਂ ਦੀ ਕਾਰਵਾਈ ਨੂੰ ਸ਼ਰਮਨਾਕ ਕਰਾਰ ਦਿੱਤਾ

 ਖਾਲਿਸਤਾਨੀ ਝੰਡੇ ਲਹਿਰਾ ਰਹੇ ਪ੍ਰਦਰਸ਼ਨਕਾਰੀਆਂ ਦੇ ਸਮੂਹ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਨੂੰ ‘ਸ਼ਰਮਨਾਕ’ ਅਤੇ ‘ਪੂਰੀ ਤਰ੍ਹਾਂ ਅਸਵੀਕਾਰਨਯੋਗ’ ਕਰਾਰ ਦਿੰਦਿਆਂ ਬਰਤਾਨੀਆ ਦੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਬਰਤਾਨਵੀ ਸਰਕਾਰ ਇਥੇ ਭਾਰਤੀ ਮਿਸ਼ਨ ਦੀ ਸੁਰੱਖਿਆ ਨੂੰ ‘ਗੰਭੀਰਤਾ’ ਨਾਲ ਲੈ ਰਹੀ ਹੈ। ਖਾਲਿਸਤਾਨੀ ਝੰਡੇ ਲਹਿਰਾਉਂਦੇ ਅਤੇ ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਦੇ ਸਮੂਹ ਨੇ ਐਤਵਾਰ ਸ਼ਾਮ ਨੂੰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਉੱਪਰ ਲਹਿਰਾਏ ਗਏ ਤਿਰੰਗੇ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ। ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਕੋਸ਼ਿਸ਼ ਅਸਫਲ ਰਹੀ ਅਤੇ ਤਿਰੰਗਾ ਸ਼ਾਨ ਨਾਲ ਲਹਿਰਾ ਰਿਹਾ ਹੈ।

Related posts

ਭਾਰਤ ਵਿੱਚ ਡੀਮੈਟ ਖਾਤਿਆਂ ਦੀ ਗਿਣਤੀ 18.5 ਕਰੋੜ ਤੋਂ ਪਾਰ

On Punjab

2020 ਰਾਸ਼ਟਰਪਤੀ ਚੋਣ ਟਾਲਣ ਦੀ ਟਰੰਪ ਨੇ ਦਿੱਤੀ ਸਲਾਹ

On Punjab

ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖ਼ਾਨ ਨੂੰ ਮਿਲੇਗੀ ਰਾਹਤ ! ਸਜ਼ਾ ਖ਼ਿਲਾਫ਼ ਪਾਈ ਪਟੀਸ਼ਨ ’ਤੇ ਅੱਜ ਫ਼ੈਸਲਾ ਸੁਣਾ ਸਕਦੀ ਹੈ ਅਦਾਲਤ

On Punjab