PreetNama
ਸਮਾਜ/Social

ਭਾਰਤੀ ਦੌਰੇ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ, ਪਿੱਛੋਂ ਸਰੀ ‘ਚ ਖਾਲਿਸਤਾਨੀਆਂ ਦਾ ਵੱਡਾ ਐਕਸ਼ਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜੀ-20 ਸੰਮੇਲਨ ਦੌਰਾਨ ਆਪਣੇ ਜਹਾਜ਼ ਵਿੱਚ ਤਕਨੀਕੀ ਖ਼ਰਾਬੀ ਕਾਰਨ ਭਾਰਤ ਵਿੱਚ ਹੀ ਰੁਕਣਾ ਪਿਆ। ਇਸ ਦੌਰਾਨ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਖਾਲਿਸਤਾਨੀ ਰਾਏਸ਼ੁਮਾਰੀ ਕਰਵਾਈ ਗਈ। ਭਾਰਤ ‘ਚ ਸਿੱਖ ਫਾਰ ਜਸਟਿਸ (SFJ) ਦੇ ਵਾਂਟੇਡ ਗੁਰਪਤਵੰਤ ਪੰਨੂ ਇਸ ਜਨਮਤ ਸੰਗ੍ਰਹਿ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀਆਂ ਦਿੰਦੇ ਨਜ਼ਰ ਆਏ।

 

ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਵਿੱਚ ਖਾਲਿਸਤਾਨੀ ਰਾਇਸ਼ਮਾਰੀ ਵਿੱਚ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸੇ ਦਿਨ ਆਪਣੇ ਹਮਰੁਤਬਾ ਜਸਟਿਨ ਟਰੂਡੋ ਨੂੰ ਉਨ੍ਹਾਂ ਦੇ ਮੁਲਕ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ। ਖਾਲਿਸਤਾਨੀ ਰਾਏਸ਼ੁਮਾਰੀ ਕਰਕੇ ਦੋਵਾਂ ਦੇਸ਼ਾਂ ਦੇ ਸਬੰਧਾਂ ‘ਚ ਖਟਾਸ ਆ ਸਕਦੀ ਹੈ।

ਭਾਰਤ ਵਿਚ ਸਿੱਖਾਂ ਲਈ ਵੱਖਰੇ ਮੁਲਕ ਖਾਲਿਸਤਾਨ ਦੇ ਸਮਰਥਨ ਲਈ ਵੋਟਿੰਗ ਐਤਵਾਰ ਨੂੰ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿੱਥੇ ਜੂਨ ਵਿੱਚ ਇਸ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਗਲੋਬਲ ਨਿਊਜ਼ ਚੈਨਲ ਨੇ ਰਿਪੋਰਟ ਦਿੱਤੀ ਕਿ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (ਐਸਐਫਜੇ), ਜਿਸ ਨੇ ਰਾਇਸ਼ੁਮਾਰੀ ਕਰਵਾਈ ਨੇ, ਕਿਹਾ ਕਿ ਇਸ ਸਮਾਗਮ ਵਿੱਚ 100,000 ਤੋਂ ਵੱਧ ਲੋਕ ਸ਼ਾਮਲ ਹੋਏ। ਮਤਦਾਨ ਤੋਂ ਸਾਫ ਹੈ ਕਿ ਖਾਲਿਸਤਾਨ ਦਾ ਮਾਮਲਾ ਸਿੱਖਾਂ ਲਈ ਬੜਾ ਭਾਵਨਾਤਕ ਹੈ। ਇਹ ਵੋਟਿੰਗ ਸਰੀ ਦੇ ਸਕੂਲ ਵਿੱਚ ਹੋਣੀ ਸੀ ਪਰ ਸਬੰਧਤ ਵਸਨੀਕਾਂ ਵੱਲੋਂ ਪੋਸਟਰ ਉੱਤੇ ਹਥਿਆਰਾਂ ਦੀਆਂ ਤਸਵੀਰਾਂ ਸਕੂਲ ਪ੍ਰਬੰਧਕਾਂ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ।

Related posts

ਸੰਗਰਾਮ ਸਿੰਘ ਨੇ ਰਚਿਆ ਇਤਿਹਾਸ, ਪਾਕਿਸਤਾਨੀ ਪਹਿਲਵਾਨ ਨੂੰ ਹਰਾ ਕੇ MMA Fight ਜਿੱਤਣ ਵਾਲਾ ਪਹਿਲਾ ਭਾਰਤੀ ਪਹਿਲਵਾਨ ਬਣਿਆ ਭਾਰਤੀ ਪਹਿਲਵਾਨ ਸੰਗਰਾਮ ਸਿੰਘ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਉਸ ਨੇ ਗਾਮਾ ਇੰਟਰਨੈਸ਼ਨਲ ਫਾਈਟਿੰਗ ਚੈਂਪੀਅਨਸ਼ਿਪ ਵਿੱਚ 93 ਕਿਲੋ ਵਰਗ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ।

On Punjab

ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ: ਪ੍ਰਤਾਪ ਸਿੰਘ ਬਾਜਵਾ

On Punjab

ਸਰਕਾਰ ਨੇ ਪੂਰੇ ਸੂਬੇ ‘ਚ ਲਾਇਆ ਤੰਬਾਕੂ ‘ਤੇ ਬੈਨ

On Punjab