PreetNama
ਰਾਜਨੀਤੀ/Politics

CM ਮਾਨ ਨੇ ਭਾਰਤ ਦੇ ਚੀਫ ਜਸਟਿਸ ਰਮਨਾ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਨਿੱਘੀ ਵਿਦਾਇਗੀ ਦਿੰਦਿਆਂ ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ। ਸ੍ਰੀ ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦੇ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related posts

ਟਰੰਪ ਨੇ ਸੰਕੇਤ ਦਿੱਤਾ ਕਿ ਭਾਰਤ 1 ਅਗਸਤ ਤੱਕ ਇੰਡੋਨੇਸ਼ੀਆ-ਸ਼ੈਲੀ ਦੇ ਵਪਾਰ ਸੌਦੇ ਜਾਂ ਭਾਰੀ ਟੈਰਿਫ ਦਾ ਸਾਹਮਣਾ ਕਰ ਸਕਦਾ ਹੈ

On Punjab

ਐੱਨਜੀਟੀ ਅਦਾਲਤ ਵੱਲੋਂ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਬੰਦ ਕਰਨ ਦੇ ਹੁਕਮ

On Punjab

ਏਜੀਟੀਐੱਫ ਦੇ ਗਠਨ ਤੋਂ ਬਾਅਦ ਨਹੀਂ ਘਟੇਗੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਦੀ ਭੂਮਿਕਾ, ਮੁੱਖ ਮੰਤਰੀ ਮਾਨ ਨੇ ਦਿੱਤਾ ਭਰੋਸਾਪੱਤਰ ਵਿਚ ਮਾਨ ਨੇ ਕਿਹਾ ਕਿ ਏਜੀਟੀਐੱਫ ਖੁਫੀਆ ਅਧਾਰਤ ਸੰਚਾਲਨ ’ਤੇ ਧਿਆਨ ਕੇਂਦਿਰਤ ਰਹੇਗਾ। ਏਜੀਟੀਐੱਫ ਤਾਲਮੇਲ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਸੀਪੀਜ਼ ਅਤੇ ਐੱਸਐੱਸਪੀਜ਼ ਗੈਂਗਸਟਰਾਂ ਦੇ ਖ਼ਿਲਾਫ਼ ਪੁਲਿਸ ਅਧਿਕਾਰੀਆਂ ਨੂੰ ਬ੍ਰੀਫਿੰਗ ਕਰਕੇ, ਅਪਰਾਧ ਦਾ ਵਿਸ਼ਲੇਸ਼ਣ ਕਰਨ ਲਈ ਪ੍ਰਮੁੱਖ ਤੌਰ ’ਤੇ ਜ਼ੋਰ ਦੇਣਗੇ। ਡੈਟਾ, ਫ਼ਰਾਰ ਗੈਂਗਸਟਰਾਂ ਦੀ ਪਛਾਣ ਕਰਨ ਅਤੇ ਗੈਂਗਸਟਰਾਂ ਵਿਰੋਧੀ ਮੁਹਿੰਮ ਚਲਾਉਣਗੇ। ਪੱਤਰ ਵਿਚ ਮਾਨ ਨੇ 3 ਅਪ੍ਰੈਲ ਨੂੰ ਪੰਜਾਬ ਭਵਨ ਵਿਚ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਵੀ ਜ਼ਿਕਰ ਕੀਤਾ। ਮਾਨ ਨੇ ਪੱਤਰ ਵਿਚ ਲਿਖਿਆ, ‘ਮੈਂ ਬੈਠਕ ਵਿਚ ਕਿਹਾ ਸੀ ਕਿ ਰਾਜ ਸਰਕਾਰ ਦਾ ਸਰਵਉੱਚ ਧਿਆਨ ਭ੍ਰਿਸ਼ਟਾਚਾਰ ਦੇ ਖਾਤਮੇ ਤੋਂ ਇਲਾਵਾ ਕਾਨੂੰਨ ਵਿਵਸਥਾ ਬਣਾਈ ਰੱਖਣ ’ਤੇ ਹੈ। ਪੁਲਿਸ ਬਲ ਲਈ ਕਲਿਆਣਕਾਰੀ ਉਪਾਅ ਕਰਨਾ ਹੈ। ਰਾਜ ਤੋਂ ਗੈਂਗਸਟਰਵਾਦ ਨੂੰ ਮਿਟਾਉਣ ਲਈ ਏਜੀਟੀਐੱਫ ਦੇ ਗਠਨ ਦਾ ਐਲਾਨ ਕੀਤਾ ਸੀ’।

On Punjab