PreetNama
ਰਾਜਨੀਤੀ/Politics

CM ਮਾਨ ਨੇ ਭਾਰਤ ਦੇ ਚੀਫ ਜਸਟਿਸ ਰਮਨਾ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਨਿੱਘੀ ਵਿਦਾਇਗੀ ਦਿੰਦਿਆਂ ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ। ਸ੍ਰੀ ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦੇ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related posts

ਰਣਵੀਰ ਅਲਾਹਾਬਾਦੀਆ ਅਤੇ ਅਪੂਰਵਾ ਮਖੀਜਾ ਨੇ ਕੌਮੀ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗੀ

On Punjab

ਸਰਕਾਰੀ ਬਿਕਰਮ ਕਾਲਜ ਪਟਿਆਲਾ ਵਿਖੇ ਵਰਲਡ ਰੈੱਡ ਕ੍ਰਾਸ ਦਿਵਸ ਮਨਾਇਆ

On Punjab

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੂਨੀਅਰ ਐਨਟੀਆਰ ਨੂੰ ਕਿਹਾ ‘ਤੇਲੁਗੂ ਸਿਨੇਮਾ ਦਾ ਹੀਰਾ’, ਜਾਣੋ ਕਿਸ ਤਰ੍ਹਾਂ ਦੀ ਰਹੀ ਦੋਵਾਂ ਦੀ ਮੁਲਾਕਾਤ

On Punjab