PreetNama
ਰਾਜਨੀਤੀ/Politics

CM Kejriwal ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਕਿਹਾ, ਸਿਰਫ 14,500 ਸਕੂਲ? ਇੰਝ ਤਾਂ ਲੱਗ ਜਾਣਗੇ 100 ਸਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਦੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਜਿਸ ਵਿੱਚ ਪੀਐਮ ਮੋਦੀ ਵੱਲੋਂ 14,500 ਸਕੂਲਾਂ ਨੂੰ ਮਾਡਲ ਸਕੂਲਾਂ ਵਜੋਂ ਵਿਕਸਤ ਕੀਤੇ ਜਾਣ ਦੇ ਐਲਾਨ ਨੂੰ ਚੰਗਾ ਦੱਸਦੇ ਹੋਏ ਦੇਸ਼ ਦੇ ਸਾਰੇ ਸਾਰੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ, ਇਸ ਦੇ ਨਾਲ ਹੀ, ਉਨ੍ਹਾਂ ਨੇ ਇਸ ਦੇ ਲਾਗੂ ਹੋਣ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਸ ਪ੍ਰਕਿਰਿਆ ਨੂੰ 100 ਸਾਲ ਤੋਂ ਵੱਧ ਦਾ ਸਮਾਂ ਲੱਗੇਗਾ।

ਕੇਜਰੀਵਾਲ ਨੇ ਟਵਿੱਟਰ ‘ਤੇ ਸ਼ੇਅਰ ਕੀਤੀ ਚਿੱਠੀ

ਟਵਿੱਟਰ ‘ਤੇ ਆਪਣੀ ਚਿੱਠੀ ਸ਼ੇਅਰ ਕਰਦੇ ਹੋਏ ਕੇਜਰੀਵਾਲ ਨੇ ਲਿਖਿਆ, ‘ਪ੍ਰਧਾਨ ਮੰਤਰੀ ਨੂੰ ਮੇਰੀ ਚਿੱਠੀ। ਉਨ੍ਹਾਂ ਨੇ 14,500 ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ, ਬਹੁਤ ਵਧੀਆ ਬਹੁਚ ਵਧੀਆ। ਪਰ ਦੇਸ਼ ਵਿੱਚ 10 ਲੱਖ ਸਰਕਾਰੀ ਸਕੂਲ ਹਨ। ਇੰਝ ਸਾਰੇ ਸਕੂਲਾਂ ਨੂੰ ਠੀਕ ਕਰਨ ਲਈ ਸੌ ਸਾਲ ਤੋਂ ਵੱਧ ਸਮਾਂ ਲੱਗ ਜਾਵੇਗਾ। ਤੁਹਾਨੂੰ ਬੇਨਤੀ ਹੈ ਕਿ ਸਾਰੇ 10 ਲੱਖ ਸਕੂਲਾਂ ਨੂੰ ਇਕੱਠੇ ਠੀਕ ਕਰਨ ਦੀ ਯੋਜਨਾ ਬਣਾਓ।”

ਅਰਵਿੰਦ ਕੇਜਰੀਵਾਲ ਨੇ ਇਸ ਪੱਤਰ ‘ਚ ਲਿਖਿਆ, ‘ਮੈਨੂੰ ਮੀਡੀਆ ਤੋਂ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਭਰ ‘ਚ 14,500 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਬਣਾਈ ਹੈ। ਇਹ ਬਹੁਤ ਚੰਗੀ ਗੱਲ ਹੈ। ਦੇਸ਼ ਭਰ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਹੈ। ਇਨ੍ਹਾਂ ਦਾ ਨਵੀਨੀਕਰਨ ਅਤੇ ਆਧੁਨਿਕੀਕਰਨ ਕਰਨ ਦੀ ਬਹੁਤ ਲੋੜ ਹੈ।’

‘ਕਿਵੇਂ ਬਣੇਗਾ ਭਾਰਤ ਵਿਕਸਿਤ ਦੇਸ਼” 

ਇਸ ਨਾਲ ਹੀ ਸੀਐਮ ਕੇਜਰੀਵਾਲ ਨੇ ਲਿਖਿਆ, ‘ਦੇਸ਼ ਭਰ ਵਿੱਚ ਹਰ ਰੋਜ਼ 27 ਕਰੋੜ ਬੱਚੇ ਸਕੂਲ ਜਾਂਦੇ ਹਨ। ਇਨ੍ਹਾਂ ਵਿੱਚੋਂ 18 ਕਰੋੜ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ। 80 ਫ਼ੀਸਦੀ ਤੋਂ ਵੱਧ ਸਰਕਾਰੀ ਸਕੂਲਾਂ ਦੀ ਹਾਲਤ ਕਿਸੇ ਕਬਾੜਖਾਨੇ ਤੋਂ ਵੀ ਮਾੜੀ ਹੈ। ਜੇ ਅਸੀਂ ਕਰੋੜਾਂ ਬੱਚਿਆਂ ਨੂੰ ਅਜਿਹੀ ਸਿੱਖਿਆ ਦੇ ਰਹੇ ਹਾਂ ਤਾਂ ਜ਼ਰਾ ਸੋਚੋ ਕਿ ਭਾਰਤ ਵਿਕਸਿਤ ਦੇਸ਼ ਕਿਵੇਂ ਬਣੇਗਾ?

Related posts

ਮਜੀਠੀਆ ਦੀ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ’ਤੇ ਪਈ

On Punjab

ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਵਿੱਚ ਮੀਂਹ ਨੇ ਲਈਆਂ 10 ਜਾਨਾਂ

On Punjab

Tesla ਦੀ ਭਾਰਤ ਵਿਚ ਐਂਟਰੀ, ਮੁੰਬਈ ’ਚ ਪਹਿਲਾ ਖੁੱਲ੍ਹਿਆ

On Punjab