NCP ਪ੍ਰਧਾਨ ਸ਼ਰਦ ਪਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇੱਕ ਅਣਪਛਾਤੇ ਵਿਅਕਤੀ ਨੇ ਸ਼ਰਦ ਪਵਾਰ ਦੇ ਓਕ ਨਿਵਾਸ ‘ਤੇ ਫੋਨ ਕੀਤਾ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਨੇ ਆਈਪੀਸੀ ਦੀ ਧਾਰਾ 294, 506 (2) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਮੁੰਬਈ ਪੁਲਿਸ ਨੇ ਦਿੱਤੀ ਹੈ।

