PreetNama
ਰਾਜਨੀਤੀ/Politics

Drugs Case : ਮਜੀਠੀਆ ਨੂੰ ਰਾਹਤ, ਪੁਲਿਸ ਤਿੰਨ ਦਿਨ ਤਕ ਨਹੀਂ ਕਰ ਸਕਦੀ ਗ੍ਰਿਫਤਾਰ, ਹਾਈ ਕੋਰਟ ਵੱਲੋਂ ਹੁਕਮ ਜਾਰੀ

ਐਨਡੀਪੀਐਸ ਕੇਸ ‘ਚ ਫਸੇ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਅਗਾਊਂ ਜ਼ਮਾਨਤ ਭਾਵੇਂ ਹਾਈ ਕੋਰਟ ਨੇ ਬੀਤੇ ਦਿਨ ਖਾਰਜ ਕਰ ਦਿੱਤੀ ਸੀ ਪਰ ਨਾਲ ਹੀ ਉਨ੍ਹਾਂ ਤਿੰਨ ਦਿਨਾਂ ਤਕ ਗ੍ਰਿਫ਼ਤਾਰ ਨਾ ਕਰਨ ਦੇ ਵੀ ਹੁਕਮ ਦਿੱਤੇ ਹਨ। ਹਾਲਾਂਕਿ ਮਜੀਠੀਆ ਨੇ ਉਨ੍ਹਾਂ ਨੂੰ ਸੱਤ ਦਿਨਾਂ ਤਕ ਗ੍ਰਿਫ਼ਤਾਰ ਨਾ ਕਰਨ ਦੀ ਮੰਗ ਕਰਦਿਆਂ ਕਿਹਾ ਸੀ ਕਿ ਜਦੋਂ ਤਕ ਸੁਪਰੀਮ ਕੋਰਟ ‘ਚ ਅਪੀਲ ਦਾਇਰ ਨਹੀਂ ਹੁੰਦੀ ਉਦੋਂ ਤਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ ਪਰ ਹਾਈ ਕੋਰਟ ਨੇ ਸੱਤ ਦਿਨਾਂ ਦੀ ਬਜਾਏ ਸਿਰਫ਼ ਤਿੰਨ ਦਿਨ ਦਾ ਸਮਾਂ ਦਿੱਤਾ ਹੈ। ਮਜੀਠੀਆ ਇਸ ਸਮੇਂ ਦੌਰਾਨ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਕਾਗਜ਼ ਭਰ ਸਕਦੇ ਹਨ ਤੇ ਸੁਪਰੀਮ ਕੋਰਟ ‘ਚ ਸਪੈਸ਼ਲ ਲੀਵ ਪਟੀਸ਼ਨ ਵੀ ਪਾਈ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਨੇ ਮੰਗਲਵਾਰ ਸਵੇਰੇ ਅੰਮ੍ਰਿਤਸਰ ‘ਚ ਉਨ੍ਹਾਂ ਦੀ ਕੋਠੀ ‘ਤੇ ਛਾਪਾ ਮਾਰਿਆ। ਇੰਸਪੈਕਟਰ ਕੈਲਾਸ਼ ਨੇ ਪੁਲਿਸ ਪਾਰਟੀ ਸਮੇਤ ਮੰਗਲਵਾਰ ਸਵੇਰੇ ਛਾਪੇਮਾਰੀ ਕੀਤੀ। ਮੋਹਾਲੀ ਪੁਲਿਸ ਕਰੀਬ 50 ਮਿੰਟ ਕੋਠੀ ਦੇ ਅੰਦਰ ਰਹੀ ਅਤੇ ਬਾਰੀਕੀ ਨਾਲ ਤਲਾਸ਼ੀ ਲਈ।

ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ‘ਚ ਪਿਛਲੇ ਸਾਲ ਉਸ ਸਮੇਂ ਹਲਚਲ ਮਚ ਗਈ ਸੀ ਜਦੋਂ ਡਰੱਗਜ਼ ਰੈਕੇਟ ਦੀ ਜਾਂਚ ਦੀ 2018 ਦੀ ਸਟੇਟਸ ਰਿਪੋਰਟ ਦੇ ਆਧਾਰ ‘ਤੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸਿਆਸੀ ਦੂਸ਼ਣਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ। ਕਾਂਗਰਸ ਜਿਥੇ ਦੋਸ਼ ਲਾਉਂਦੀ ਰਹੀ ਕਿ ਬਿਕਰਮ ਮਜੀਠੀਆ ਗ੍ਰਿਫਤਾਰੀ ਦੇ ਡਰੋਂ ਰੂਪੋਸ਼ ਹੋ ਗਿਆ ਹੈ, ਉੱਥੇ ਹੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਸਿਆਸੀ ਰੰਜਿਸ਼ ਕੱਢ ਰਹੀ ਹੈ। ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਬੇਵਜ੍ਹਾ ਤੂਲ ਦਿੱਤਾ ਜਾ ਰਿਹਾ ਹੈ।

Related posts

26 ਲੱਖ ਲਗਾ ਕੇ ਆਈਲੈਟਸ ਪਾਸ ਕੁੜੀ ਬਾਹਰ ਭੇਜੀ, ਮੁੜ ਕੇ ਵਿਆਹ ਤੋਂ ਮੁਕਰੀ ਤੇ ਪੈਸੇ ਵੀ ਨ੍ਹੀਂ ਮੋੜੇ; ਥਾਣੇ ਪੁੱਜਾ ਮਾਮਲਾ

On Punjab

Atal Bihari Vajpayee Death Anniversary : ​​ਸਾਬਕਾ PM ਅਟਲ ਬਿਹਾਰੀ ਵਾਜਪਾਈ ਦੀ ਚੌਥੀ ਬਰਸੀ ਮੌਕੇ PM ਮੋਦੀ, ਰਾਸ਼ਟਰਪਤੀ ਮੁਰਮੂ ਤੇ ਉਪ ਰਾਸ਼ਟਰਪਤੀ ਧਨਖੜ ਨੇ ਸ਼ਰਧਾਂਜਲੀ ਦਿੱਤੀ

On Punjab

ਲੋਕ ਸਭਾ ’ਚ ਅੱਜ ਅਹਿਮ ਖੇਡ ਬਿੱਲ ਲਿਆਵੇਗੀ ਸਰਕਾਰ

On Punjab