59.11 F
New York, US
October 12, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ

ਲੁਧਿਆਣਾ-  ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਹੋਰਨਾਂ ਨੂੰ 19 ਅਕਤੂਬਰ 2026 ਨੂੰ ਚੰਡੀਗੜ੍ਹ ਸਥਿਤ ਈ ਡੀ ਦਫ਼ਤਰ ਵਿਖੇ ਤਲਬ ਕੀਤਾ ਹੈ। ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਕਥਿਤ ਵੀਡੀਓ ਨੂੰ ਕਥਿਤ ਤੌਰ ‘ਤੇ ਏ ਆਈ ਜਨਰੇਟਡ (ਨਕਲੀ) ਸਾਬਤ ਕਰਨ ਲਈ ਤਿਆਰ ਕੀਤੀਆਂ ਗਈਆਂ ਜਾਅਲੀ ਫੋਰੈਂਸਿਕ ਤੇ ਸਾਈਬਰ ਰਿਪੋਰਟਾਂ ਨਾਲ ਜੁੜਿਆ ਹੋਇਆ ਹੈ।ਜਾਣਕਾਰੀ ਅਨੁਸਾਰ ਈ ਡੀ ਵੱਲੋਂ ਇਸ ਮਾਮਲੇ ਵਿੱਚ ਹੋਏ ਸ਼ੱਕੀ ਵਿੱਤੀ ਲੈਣ-ਦੇਣ ਅਤੇ ਇਸ ਪਿੱਛੇ ਰਚੀ ਗਈ ਕਥਿਤ ਸਾਜ਼ਿਸ਼ ਦੇ ਵੇਰਵਿਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਇਹ ਵਿਵਾਦ ਉਸ ਸਮੇਂ ਭਖਿਆ ਸੀ ਜਦੋਂ ਗੁਰੂਗ੍ਰਾਮ ਪੁਲੀਸ ਨੇ ਇੱਕ ਕੇਸ ਦਰਜ ਕਰਕੇ ਖ਼ੁਲਾਸਾ ਕੀਤਾ ਸੀ ਕਿ ਮੁੱਖ ਮੰਤਰੀ ਦੀ ਕਥਿਤ ਵੀਡੀਓ ਨੂੰ ਜਾਅਲੀ ਸਿੱਧ ਕਰਨ ਲਈ ਮੋਟੀ ਰਕਮ ਦੇ ਬਦਲੇ ਨਕਲੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਸਨ। ਇਸ ਮਾਮਲੇ ਵਿੱਚ ਗੁਰੂਗ੍ਰਾਮ ਪੁਲੀਸ ਪਹਿਲਾਂ ਹੀ ਦੋ ਮੁਲਜ਼ਮਾਂ ਅਰੁਣ ਮਹਿੰਦਰੂ ਅਤੇ ਅੰਕਿਤ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਨ੍ਹਾਂ ਦੋਵਾਂ ‘ਤੇ ਕਿਸੇ ਮਾਨਤਾ ਪ੍ਰਾਪਤ ਲੈਬ ਤੋਂ ਬਿਨਾਂ ਹੀ ਕਥਿਤ ਤੌਰ ‘ਤੇ ਜਾਅਲੀ ਸਾਈਬਰ ਜਾਂਚ ਰਿਪੋਰਟਾਂ ਤਿਆਰ ਕਰਨ ਦੇ ਦੋਸ਼ ਲੱਗੇ ਹਨ।

ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਈਡੀ ਵੱਲੋਂ ਤਲਬ ਕੀਤੇ ਜਾਣ ਮਗਰੋਂ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਭਾਰੀ ਹਲਚਲ ਮਚ ਗਈ ਹੈ। ਵਿਰੋਧੀ ਧਿਰਾਂ ਇਸ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਸ਼ਾਮਲ ਅਧਿਕਾਰੀਆਂ ‘ਤੇ ਕਥਿਤ ਮਿਲੀਭੁਗਤ ਦੇ ਦੋਸ਼ ਲਾਉਂਦਿਆਂ ਤਿੱਖੇ ਹਮਲੇ ਕਰ ਰਹੀਆਂ ਹਨ।

Related posts

ਗਲੋਬਲ ਵਰਮਿੰਗ ਦੇ ਖ਼ਤਰਨਾਕ ਪ੍ਰਭਾਵ ਦੇ ਨਜ਼ਦੀਕ ਦੁਨੀਆ, ‘ਮਨੁੱਖ’ ਦੋਸ਼ੀ, ਪੜ੍ਹੋ – ਯੂਐੱਨ ਦੀ ਨਵੀਂ ਰਿਪੋਰਟ ’ਚ ਇਹ 5 ਵੱਡੀਆਂ ਗੱਲਾਂ

On Punjab

ਪੁਲੀਸ ਮੁਲਾਜ਼ਮਾਂ ਉਪਰ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਕਾਬੂ

On Punjab

ਮੈਚ ਦੇਖਣ ਆਏ ਵਿਜੇ ਮਾਲਿਆ ਨਾਲ ਹੋਈ ਬੁਰੀ

On Punjab