ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਭੋਜਨ ਤੇ ਲਾਈਫਸਟਾਈਲ ਅਹਿਮ ਭੂਮਿਕਾ ਨਿਭਾਉਂਦੀ ਹੈ। ਇੱਥੋਂ ਤਕ ਕਿ ਸਿਹਤਮੰਦ ਖੁਰਾਕ ਵੀ ਉਪਜਾਊ ਸ਼ਕਤੀ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਫਰਟੀਲਿਟੀ ਨੂੰ ਬਣਾਈ ਰੱਖਣ ਲਈ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਖੁਰਾਕ ਲੈਣਾ ਬਹੁਤ ਜ਼ਰੂਰੀ ਹੈ।
ਕਈ ਵਾਰ ਸਰੀਰ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਕਾਰਨ ਫਰਟੀਲਿਟੀ ‘ਤੇ ਅਸਰ ਪੈਂਦਾ ਹੈ। ਅਜਿਹੀ ਸਥਿਤੀ ‘ਚ ਔਰਤ ਨੂੰ ਗਰਭ ਧਾਰਨ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਜੇਕਰ ਤੁਸੀਂ ਆਪਣੇ ਆਂਡੇ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਚਾਹੁੰਦੇ ਹੋ, ਤਾਂ ਇਹ ਤੁਹਾਡੇ ਗਰਭਵਤੀ ਹੋਣ ਦੀਆਂ ਸੰਭਾਵਨਾਵਾਂ ਨੂੰ ਵਧਾ ਸਕਦਾ ਹੈ। ਅਜਿਹੇ ‘ਚ ਅਸੀਂ ਤੁਹਾਨੂੰ ਕੁਝ ਅਜਿਹੇ ਸੁਪਰਫੂਡਜ਼ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਖਾਣ ਨਾਲ ਗਰਭ ਧਾਰਨ ‘ਚ ਕੋਈ ਸਮੱਸਿਆ ਨਹੀਂ ਆਵੇਗੀ।
ਹਰੀਆਂ ਪੱਤੇਦਾਰ ਸਬਜ਼ੀਆਂ
ਹਰੀਆਂ ਪੱਤੇਦਾਰ ਸਬਜ਼ੀਆਂ ਖਾਣ ਨਾਲ ਜਣਨ ਅੰਗ ਤੰਦਰੁਸਤ ਰਹਿੰਦੇ ਹਨ। ਔਰਤਾਂ ਵਿੱਚ ਫਰਟੀਲਿਟੀ ਨੂੰ ਵਧਾਉਣ ਲਈ ਹਰੀਆਂ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਲ ਕਰੋ। ਇਹ ਵਿਟਾਮਿਨ ਬੀ ਤੇ ਫੋਲੇਟ ਨਾਲ ਭਰਪੂਰ ਹਨ। ਜੋ ਔਰਤਾਂ ਦੀ ਫਰਟੀਲਿਟੀ ਸ਼ਕਤੀ ਨੂੰ ਵਧਾਉਣ ਵਿੱਚ ਮਦਦਗਾਰ ਹੁੰਦਾ ਹੈ।
ਫਲ੍ਹੀਆਂ
ਬੀਨਜ਼ ਪ੍ਰੋਟੀਨ ਤੇ ਆਇਰਨ ਨਾਲ ਭਰਪੂਰ ਹੁੰਦੀ ਹੈ। ਜਿਸ ਨਾਲ ਔਰਤਾਂ ਦੀ ਪ੍ਰਜਨਨ ਸ਼ਕਤੀ ਵਧਦੀ ਹੈ। ਸਰੀਰ ਵਿੱਚ ਆਇਰਨ ਦੀ ਕਮੀ ਨਾਲ ਫਰਟੀਲਿਟੀ ਪ੍ਰਭਾਵਿਤ ਹੁੰਦੀ ਹੈ। ਜੇਕਰ ਤੁਸੀਂ ਗਰਭਵਤੀ ਹੋਣਾ ਚਾਹੁੰਦੇ ਹੋ ਤਾਂ ਆਪਣੀ ਡਾਈਟ ‘ਚ ਆਇਰਨ ਯੁਕਤ ਭੋਜਨ ਸ਼ਾਮਲ ਕਰੋ।
ਕੇਲਾ
ਕੇਲਾ ਖਾਣ ਨਾਲ ਉਪਜਾਊ ਸ਼ਕਤੀ ਵਧਦੀ ਹੈ। ਇਸ ‘ਚ ਪੋਟਾਸ਼ੀਅਮ ਤੇ ਵਿਟਾਮਿਨ ਬੀ6 ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ। ਜੇਕਰ ਤੁਸੀਂ ਫਰਟੀਲਿਟੀ ਹਾਰਮੋਨਜ਼ ਵਧਾਉਣਾ ਚਾਹੁੰਦੇ ਹੋ ਤਾਂ ਕੇਲੇ ਨੂੰ ਆਪਣੀ ਡਾਈਟ ਦਾ ਹਿੱਸਾ ਬਣਾਓ।
ਸੁੱਕੇ ਮੇਵੇ
ਸੁੱਕੇ ਮੇਵੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ। ਗਰਭਵਤੀ ਔਰਤਾਂ ਲਈ ਇਹ ਬਹੁਤ ਫਾਇਦੇਮੰਦ ਹੈ। ਜੇਕਰ ਤੁਸੀਂ ਫਰਟੀਲਿਟੀ ਵਧਾਉਣਾ ਚਾਹੁੰਦੇ ਹੋ ਤਾਂ ਸੁੱਕੇ ਮੇਵੇ ਦਾ ਸੇਵਨ ਜ਼ਰੂਰ ਕਰੋ।
ਫਲ
ਆਪਣੀ ਖੁਰਾਕ ਵਿੱਚ ਵਿਟਾਮਿਨ ਸੀ ਨਾਲ ਭਰਪੂਰ ਫਲਾਂ ਨੂੰ ਜ਼ਰੂਰ ਸ਼ਾਮਲ ਕਰੋ। ਇਮਿਊਨਿਟੀ ਵਧਾਉਣ ਦੇ ਨਾਲ-ਨਾਲ ਇਹ ਉਪਜਾਊ ਸ਼ਕਤੀ ਨੂੰ ਵਧਾਉਣ ‘ਚ ਵੀ ਮਦਦ ਕਰਦਾ ਹੈ। ਇਸ ਦੇ ਲਈ ਤੁਸੀਂ ਆਪਣੀ ਡਾਈਟ ‘ਚ ਸੰਤਰਾ, ਕੀਵੀ, ਸਟ੍ਰਾਬੇਰੀ ਵਰਗੇ ਫਲਾਂ ਨੂੰ ਸ਼ਾਮਲ ਕਰ ਸਕਦੇ ਹੋ। ਇਨ੍ਹਾਂ ਫਲਾਂ ਨੂੰ ਖਾਣ ਨਾਲ ਜਲਦੀ ਗਰਭ ਧਾਰਨ ਕਰਨ ‘ਚ ਮਦਦ ਮਿਲਦੀ ਹੈ।