ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਮੱਧ ਫਲੋਰੀਡਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ।
ਔਰਤ ਦੀ ਲੱਤ ਵਿੱਚ ਲੱਗੀ ਗੋਲੀ
ਓਕਾਲਾ ਪੁਲਿਸ ਮੁਖੀ ਮਾਈਕ ਬਾਲਕਨ ਨੇ ਕਿਹਾ ਕਿ ਗੋਲੀਬਾਰੀ ਵਿੱਚ ਇੱਕ ਔਰਤ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਸ਼ੱਕੀ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਹਮਲਾਵਰ ਬੰਦੂਕ ਲੈ ਕੇ ਮਾਲ ‘ਚ ਹੋਇਆ ਸੀ ਦਾਖ਼ਲ
ਪੁਲਿਸ ਮੁਖੀ ਨੇ ਦੱਸਿਆ ਕਿ ਸ਼ੱਕੀ ਹਮਲਾਵਰ ਬੰਦੂਕ ਲੈ ਕੇ ਮਾਲ ‘ਚ ਦਾਖ਼ਲ ਹੋਇਆ ਸੀ। ਇਸ ਤੋਂ ਬਾਅਦ ਉਸ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਕਈ ਲੋਕ ਜ਼ਖ਼ਮੀ ਹੋ ਗਏ, ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ।