PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

Gen Z ਬਾਰੇ ਟਿੱਪਣੀਆਂ ਨੂੰ ਲੈ ਕੇ SFI ਵੱਲੋਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਿੱਚ Kangana Ranaut ਵਿਰੁੱਧ ਪ੍ਰਦਰਸ਼ਨ

ਸ਼ਿਮਲਾ-  ਸਟੂਡੈਂਟ ਫੈਡਰੇਸ਼ਨ ਆਫ ਇੰਡੀਆ (SFI) ਦੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ (HPU) ਯੂਨਿਟ ਨੇ ਅੱਜ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਕੀਤੀਆਂ ਟਿੱਪਣੀਆਂ ਵਿਰੁੱਧ ਰੋਸ ਮੁਜ਼ਹਾਰਾ ਕੀਤਾ ਅਤੇ ਉਨ੍ਹਾਂ ਤੋਂ ਵਿਦਿਆਰਥੀਆਂ ਖ਼ਿਲਾਫ਼ ਕੀਤੀਆਂ ਟਿੱਪਣੀਆਂ ਲਈ ਤੁਰੰਤ ਜਨਤਕ ਤੌਰ ਉੱਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਐੱਸ ਐੱਫ ਆਈ ਦੇ ਕਾਰਕੁਨਾਂ ਨੇ ਕੰਗਨਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦਾ ਪੁਤਲਾ ਵੀ ਸਾੜਿਆ ਅਤੇ ਉਨ੍ਹਾਂ ਦੇ ਬਿਆਨ ਦੀ ਨਿਖੇਧੀ ਕੀਤੀ।

ਇਸ ਦੌਰਾਨ ਐੱਸ ਐੱਫ ਆਈ ਦੇ ਕੈਂਪਸ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਕੰਗਨਾ ਰਣੌਤ ਦੀਆਂ ਟਿੱਪਣੀਆਂ ਪੂਰੇ ਵਿਦਿਆਰਥੀ ਭਾਈਚਾਰੇ ਅਤੇ ਜੇਨ-ਜ਼ੀ (Gen Z) ਦਾ ਗੰਭੀਰ ਅਪਮਾਨ ਹਨ। ਉਨ੍ਹਾਂ ਕਿਹਾ ਕਿ ਆਪਣੇ ਲੋਕਤੰਤਰੀ ਅਧਿਕਾਰਾਂ ਦੀ ਵਰਤੋਂ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਅਜਿਹੀਆਂ ਟਿੱਪਣੀਆਂ ਭਾਰਤੀ ਜਨਤਾ ਪਾਰਟੀ ਦੀ ਮਨੂੰਵਾਦੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ, “ਵਿਦਿਆਰਥੀਆਂ ਦੀਆਂ ਆਵਾਜ਼ਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਦੀ ਬਜਾਏ ਉਨ੍ਹਾਂ ਦਾ ਅਪਮਾਨ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ।”

ਮੁਕੇਸ਼ ਕੁਮਾਰ ਨੇ ਇਹ ਵੀ ਕਿਹਾ ਕਿ ਦੇਸ਼ ਭਰ ਦੇ ਵਿਦਿਆਰਥੀ ਸਿੱਖਿਆ, ਰੁਜ਼ਗਾਰ, ਸਮਾਜਿਕ ਨਿਆਂ ਅਤੇ ਲੋਕਤੰਤਰੀ ਅਧਿਕਾਰਾਂ ਵਰਗੇ ਅਹਿਮ ਮੁੱਦਿਆਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ, “ਇਸ ਲਈ ਜਨਤਕ ਨੁਮਾਇੰਦਿਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਦਿਆਰਥੀਆਂ ਦੀ ਗੱਲ ਸੁਣਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ, ਨਾ ਕਿ ਉਨ੍ਹਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ। ਉਨ੍ਹਾਂ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਜਾਣ ਵਾਲੇ ਸ਼ਾਂਤਮਈ ਪ੍ਰਦਰਸ਼ਨਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਇਹ ਲੋਕਤੰਤਰ ਦੀ ਇੱਕ ਅਹਿਮ ਪਛਾਣ ਹਨ। ਵਿਦਿਆਰਥੀਆਂ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।” ਐੱਸ ਐੱਫ ਆਈ ਨੇ ਕੰਗਨਾ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਵਿਦਿਆਰਥੀਆਂ ਤੋਂ ਜਨਤਕ ਤੌਰ ‘ਤੇ ਮੁਆਫ਼ੀ ਨਾ ਮੰਗੀ ਅਤੇ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਤਾਂ ਉਹ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।

Related posts

ਝਰਨੇ ਦੇ ਹੇਠਾਂ ਮਸਤੀ ਕਰ ਰਹੇ ਸਨ ਲੋਕ, ਅਚਾਨਕ ਕਿਸ਼ਤੀ ’ਤੇ ਆ ਡਿੱਗੀ ਚੱਟਾਨ, 7 ਲੋਕਾਂ ਦੀ ਮੌਤ, 20 ਲਾਪਤਾ

On Punjab

International Youth Day 2020 ਦੀ ਇਹ ਥੀਮ, ਜਾਣੋ ਕਿਉਂ ਮਨਾਇਆ ਜਾਂਦਾ ?

On Punjab

ਹਫ਼ਤੇ ਦੀ ਸ਼ੁਰੂਆਤ ਦੌਰਾਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦ

On Punjab