78.48 F
New York, US
September 18, 2026
PreetNama
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

Grenade Attack : ਸ੍ਰੀਨਗਰ ਦੇ ਸੰਡੇ ਬਾਜ਼ਾਰ ‘ਚ ਗ੍ਰੇਨੇਡ ਹਮਲਾ, 12 ਤੋਂ ਜ਼ਿਆਦਾ ਲੋਕ ਜ਼ਖ਼ਮੀ Grenade Attack : ਬੀਤੇ ਕੱਲ੍ਹ ਸ੍ਰੀਨਗਰ ਦੇ ਖਾਨਯਾਰ ਇਲਾਕੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਮੁਕਾਬਲੇ ‘ਚ ਜਵਾਨਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ।

Grenade Attack : ਡਿਜੀਟਲ ਡੈਸਕ, ਸ੍ਰੀਨਗਰ : ਸ੍ਰੀਨਗਰ ਦੇ ਸੰਡੇ ਬਾਜ਼ਾਰ ਸਥਿਤ ਟੀਆਰਸੀ ਨੇੜੇ ਗ੍ਰੇਨੇਡ ਹਮਲਾ ਹੋਇਆ ਹੈ ਜਿਸ ਵਿਚ 12 ਤੋਂ ਵੱਧ ਲੋਕ ਜ਼ਖਮੀ ਹੋਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਸੁਰੱਖਿਆ ਬਲਾਂ ਨੇ ਇਲਾਕੇ ਦੇ ਘੇਰਾਬੰਦੀ ਕਰ ਲਈ ਹੈ। ਇਸ ਦੇ ਨਾਲ ਹੀ ਕੱਲ੍ਹ ਸ੍ਰੀਨਗਰ ਦੇ ਖਾਨਯਾਰ ਇਲਾਕੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਮੁਕਾਬਲੇ ‘ਚ ਜਵਾਨਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਬਚਾਉਣ ਤੇ ਅੱਤਵਾਦੀਆਂ ਦੀ ਭਾਲ ਲਈ ਪੁਲਿਸ ਤੇ ਨੀਮ ਫ਼ੌਜੀ ਬਲਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਧਮਾਕੇ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ ਤੇ ਦੁਕਾਨਦਾਰਾਂ ਨੂੰ ਲੁਕਣ ਲਈ ਇਧਰ-ਉਧਰ ਭੱਜਣਾ ਪਿਆ।

Related posts

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਜਾਅਲੀ ਖ਼ਬਰਾਂ ‘ਤੇਜ਼ਾਹਰ ਕੀਤੀ ਚਿੰਤਾ, ਬੋਲੇ – ਆਪਣੇ ਨਾਲ ਕਈ ਚੁਣੌਤੀਆਂ ਤੇ ਸਵਾਲ ਲੈ ਕੇ ਆਇਆ ਹੈ ‘AI’,

On Punjab

Afghanistan: Taliban ਨੇ 15 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਲੜਕੀਆਂ ਦੀ ਮੰਗੀ ਲਿਸਟ, ਗੁਲਾਮ ਬਣਾਉਣ ਦੀ ਹੈ ਤਿਆਰੀ

On Punjab

ਨੈਸ਼ਨਲ ਫਾਰਮੇਸੀ ਕਮਿਸ਼ਨ ਬਿੱਲ ਦਾ ਖਰੜਾ ਜਾਰੀ, ਸਿਹਤ ਮੰਤਰਾਲੇ ਨੇ ਦਿੱਤਾ ਇਹ ਵੱਡਾ ਪ੍ਰਸਤਾਵ

On Punjab