74.44 F
New York, US
March 12, 2026
PreetNama
ਸਮਾਜ/Social

Gurdaspur News: ਡਿਊਟੀ ‘ਤੇ ਤੈਨਾਤ BSF ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕਸ਼ੀ

ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੀ ਜਵਾਨ ਵੱਲੋਂ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਗਸ਼ਤ ਦੌਰਾਨ ਸਮਾਪਤ ਕੀਤੀ ਜੀਵਨ ਲੀਲਾ
ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਵਿਖੇ ਡਿਊਟੀ ਤੇ ਤੈਨਾਤ ਬੀਐਸਐਫ ਦੇ ਜਵਾਨ (BSF soldier) ਰਾਜਬੀਰ ਸਿੰਘ ਵਾਸੀ ਸੁਲਖਾ ਥਾਣਾ ਕਠੂਆ ਜ਼ਿਲ੍ਹਾ ਜੰਮੂ ਵੱਲੋਂ ਸਵੇਰੇ ਆਪਣੇ ਇੱਕ ਸਾਥੀ ਸਮੇਤ ਇਲਾਕੇ ਦੀ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਰਾਜਵੀਰ ਨੇ ਦੋ ਗੋਲੀਆਂ ਮਾਰ ਕਿ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।‌

ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ ‘ਤੇ ਆਇਆ ਸੀ

ਮਿਲੀ ਜਾਣਕਾਰੀ ਅਨੁਸਾਰ ਉਕਤ ਬੀਐਸਐਫ ਦਾ ਜਵਾਨ ਅਪ੍ਰੈਲ ਮਹੀਨੇ ਦੇ ਪਹਿਲੇ ਹਫਤੇ ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ ‘ਤੇ ਆਇਆ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਮ ਰਾਜਬੀਰ ਸੀ ਅਤੇ ਉਹ ਸਾਲ 2014‌ ਵਿੱਚ ਭਰਤੀ ਹੋਇਆ ਸੀ। ਦੋ ਸਾਲ ਪਹਿਲਾਂ ਹੀ ਇਸ ਜਵਾਨ ਦਾ ਵਿਆਹ ਹੋਇਆ ਸੀ । ਮ੍ਰਿਤਕ ਨੌਜਵਾਨ ਆਪਣੇ ਪਿੱਛੇ ਆਪਣੀ ਪਤਨੀ ਅਤੇ ਇੱਕ ਭਰਾ ਨੂੰ ਛੱਡ ਗਿਆ ਹੈ।

ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ

ਇਸ ਘਟਨਾ ਦੀ ਖਬਰ ਮਿਲਣ ਤੇ ਬੀਐਸਐਫ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਪੁਲਿਸ ਚੌਂਕੀ ਧਰਮਕੋਟ ਦੇ ਇੰਚਾਰਜ ਅੰਗਰੇਜ਼ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਇਸ ਮੌਕੇ ਤੇ ਉਹਨਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Related posts

ਜੇਲ੍ਹ ‘ਚ ਬੈਠੇ ਗੁਰਮੀਤ ਰਾਮ ਰਹੀਮ ਨੇ ਪੈਰੋਕਾਰਾਂ ਦੇ ਨਾਂ ਭੇਜੀ 9ਵੀਂ ਚਿੱਠੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਲਿਖੀ ਇਹ ਗੱਲ

On Punjab

ਪਾਕਿਸਤਾਨ ‘ਚ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੇ ਦੋਸ਼ ‘ਚ ਭੀੜ ਨੇ ਪੱਥਰ ਮਾਰ ਕੇ ਕੀਤਾ ਵਿਅਕਤੀ ਦਾ ਕਤਲ, ਦਰੱਖ਼ਤ ਨਾਲ ਲਟਕਾਈ ਲਾਸ਼

On Punjab

Mohammed Shami ਦੀ ਜਲਦ ਭਾਰਤੀ ਟੀਮ ‘ਚ ਕਰਨਗੇ ਵਾਪਸੀ ! ਇਸ ਟੀਮ ਖਿਲਾਫ ਮੈਦਾਨ ‘ਚ ਉਤਰੇਗੀ 1 ਸਾਲ ਬਾਅਦ

On Punjab