64.15 F
New York, US
October 7, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Haryana Election 2024 : ਬੀਬੀ ਰਜਿੰਦਰ ਕੌਰ ਭੱਠਲ ਦਾ ਪੁੱਤਰ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਆਬਜ਼ਰਵਰ ਨਿਯੁਕਤ ਰਾਹੁਲਇੰਦਰ ਸਿੰਘ ਸਿੱਧੂ ਨੇ ਕਿਹਾ ਕਿ ਜਿੰਨਾ ਵਿਕਾਸ Haryana ‘ਚ ਕਾਂਗਰਸ ਸਰਕਾਰ ਵੇਲੇ ਹੋਇਆ ਹੈ, ਉਨਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤਾ। ਉਨਾਂ ਨੇ ਵਿਧਾਨ ਸਭਾ ਚੋਣਾਂ ਹਰਿਆਣਾ ਦਾ ਆਬਜ਼ਰਵਰ ਲਾਏ ਜਾਣ ਤੇ ਜਿੱਥੇ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ (Bibi Rajinder Kaur Bhattal) ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੈਸ਼ਨਲ ਕੋਆਰਡੀਨੇਟਰ ਆਲ ਇੰਡੀਆ ਕਿਸਾਨ ਕਾਂਗਰਸ ਨੂੰ ਪਾਰਟੀ ਦੀ ਹਾਈ ਕਮਾਂਡ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਹੈ। ਇਨ੍ਹਾਂ ਦੀ ਨਿਯੁਕਤੀ ਕਾਰਨ ਪੰਜਾਬ ਤੋਂ ਇਲਾਵਾ ਪੂਰੇ ਹਲਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਸਮੇਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਅੱਕੇ ਹੋਏ ਹਨ, ਉੱਥੇ ਹੀ ਹਰਿਆਣਾ ਦੇ ਲੋਕ ਭਾਜਪਾ ਤੋਂ ਔਖੇ ਹਨ ਜਿਸ ਦੇ ਚਲਦਿਆਂ ਇਸ ਵਾਰ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ।ਸਿੱਧੂ ਨੇ ਕਿਹਾ ਕਿ ਜਿੰਨਾ ਵਿਕਾਸ ਹਰਿਆਣੇ ਵਿੱਚ ਕਾਂਗਰਸ ਸਰਕਾਰ ਵੇਲੇ ਹੋਇਆ ਹੈ, ਉਨਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤਾ। ਉਨਾਂ ਨੇ ਵਿਧਾਨ ਸਭਾ ਚੋਣਾਂ ਹਰਿਆਣਾ ਦਾ ਆਬਜ਼ਰਵਰ ਲਾਏ ਜਾਣ ਤੇ ਜਿੱਥੇ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ, ਉੱਥੇ ਹੀ ਕਾਂਗਰਸ ਕਿਸਾਨ ਸੈੱਲ ਆਲ ਇੰਡੀਆ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ,ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮੈਨੂੰ ਸੌਂਪੀ ਜ਼ਿੰਮੇਵਾਰੀ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਤੇ ਹਰਿਆਣੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਲਈ ਪੂਰੀ ਇਕਜੁੱਟਤਾ ਨਾਲ ਕੰਮ ਕਰਾਂਗਾ।

Related posts

ਮਨੁੱਖੀ ਸਰੀਰ ਵਿੱਚ ਪਾਇਆ ਗਿਆ ਵਾਇਰਸ ਕੋਵਿਡ ਲਈ ਹੈ ਬਾਇਓ ਮਾਰਕਰ, ਜਾਣੋ ਕੀ ਕਹਿੰਦਾ ਹੈ ਇਹ ਅਧਿਐਨ

On Punjab

ਸਿੱਖ ਦੀ ਕੁੱਟਮਾਰ ‘ਤੇ ਹਾਈਕੋਰਟ ਸਖਤ, ਪੁਲਿਸ ਨੂੰ ਡੈਡਲਾਈਨ

On Punjab

On Punjab