36.12 F
New York, US
January 22, 2026
PreetNama
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

Helicopter Crash In Pune : ਪੁਣੇ ‘ਚ ਵੱਡਾ ਹਾਦਸਾ, ਹੈਲੀਕਾਪਟਰ ਕ੍ਰੈਸ਼ ‘ਚ 2 ਲੋਕਾਂ ਦੀ ਮੌਤ Helicopter Crash in Pune : ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਪਿੰਪਰੀ ਚਿੰਚਵੜ ਪੁਲਿਸ ਅਧਿਕਾਰੀ ਅਨੁਸਾਰ ਫਿਲਹਾਲ ਹਾਦਸੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਏਜੰਸੀ, ਪੁਣੇ : Pune Helicopter Crash: ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬਾਵਧਨ ਨੇੜੇ ਹੈਲੀਕਾਪਟਰ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਮੌਕੇ ‘ਤੇ ਦੋ ਐਂਬੂਲੈਂਸ ਅਤੇ ਚਾਰ ਬ੍ਰਿਗੇਡ ਗੱਡੀਆਂ ਮੌਜੂਦ ਹਨ।ਜਾਣਕਾਰੀ ਮੁਤਾਬਕ ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਪਿੰਪਰੀ ਚਿੰਚਵੜ ਪੁਲਿਸ ਅਧਿਕਾਰੀ ਅਨੁਸਾਰ ਫਿਲਹਾਲ ਹਾਦਸੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।ਹਿੰਜੇਵਾੜੀ ਪੁਲਿਸ ਸਟੇਸ਼ਨ ਦੇ ਸੀਨੀਅਰ ਇੰਸਪੈਕਟਰ ਕਨ੍ਹਈਆ ਥੋਰਾਟ ਨੇ ਕਿਹਾ, “ਪੁਣੇ ਜ਼ਿਲ੍ਹੇ ਦੇ ਬਾਵਧਨ ਖੇਤਰ ‘ਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਦੋ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਕਿਸਦਾ ਹੈਲੀਕਾਪਟਰ ਸੀ ਕਿਉਂਕਿ ਇਸ ਵਿਚ ਅੱਗ ਲੱਗੀ ਹੋਈ ਹੈ।”

Related posts

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਫ਼ਿਰ ਮਿਲੀ ਜਾਨੋਂ ਮਾਰਨ ਦੀ ਧਮਕੀ , ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

On Punjab

ਮਿਆਂਮਾਰ ਦੀ ਫ਼ੌਜ ਨੇ ਮੁਜ਼ਾਹਰਾਕਾਰੀਆਂ ਨਾਲ ਖੇਡੀ ਖ਼ੂਨ ਦੀ ਹੋਲੀ, ਇਕ ਦਿਨ ‘ਚ 114 ਲੋਕਾਂ ਦੀ ਮੌਤ

On Punjab

ਵਿਧਾਇਕ ਪਠਾਣਮਾਜਰਾ ਦੀ ਪਤਨੀ ਹਾਈ ਕੋਰਟ ਪਹੁੰਚੀ, ‘ਫ਼ਰਜ਼ੀ ਮੁਕਾਬਲੇ’ ਦਾ ਖ਼ਦਸ਼ਾ ਜਤਾਇਆ

On Punjab